Ukraine Russia Crisis: How Modi govt will expel Indian students citizens in midst of war like situation in Ukraine
ਯੂਕਰੇਨ ਅਤੇ ਰੂਸ ਵਿਚਾਲੇ ਪਿਛਲੇ ਕਈ ਹਫਤਿਆਂ ਤੋਂ ਤਣਾਅ ਸਿਖਰ 'ਤੇ ਹੈ। ਹੁਣ ਯੂਕਰੇਨ ਵਿੱਚ ਜੰਗ ਵਰਗੀ ਸਥਿਤੀ ਬਣ ਗਈ ਹੈ। ਕਿਉਂਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ ਵਿੱਚ ਰੂਸ ਸਮਰਥਿਤ ਵੱਖਵਾਦੀ ਖੇਤਰਾਂ ਦੀ ਆਜ਼ਾਦੀ ਨੂੰ ਮਾਨਤਾ ਦਿੱਤੀ ਹੈ। ਰੂਸ ਦੇ ਇਸ ਫੈਸਲੇ ਨਾਲ ਯੂਕਰੇਨ 'ਤੇ ਰੂਸ ਦੇ ਹਮਲੇ ਦੇ ਪੱਛਮੀ ਦੇਸ਼ਾਂ ਦੇ ਡਰ ਦੇ ਵਿਚਕਾਰ ਤਣਾਅ ਹੋਰ ਵਧ ਜਾਵੇਗਾ। ਇਨ੍ਹਾਂ ਖ਼ਤਰਿਆਂ ਦੇ ਮੱਦੇਨਜ਼ਰ ਭਾਰਤ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਿਹਾ ਹੈ।
ਕੇਂਦਰ ਸਰਕਾਰ ਨੇ ਕਈ ਏਅਰਲਾਈਨ ਕੰਪਨੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਯੋਜਨਾ ਤਹਿਤ ਸਰਕਾਰ ਯੂਕਰੇਨ ਨੂੰ ਵਾਧੂ ਉਡਾਣਾਂ ਭੇਜੇਗੀ ਅਤੇ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਲਿਆਉਣ ਦੀ ਸਹੂਲਤ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੀਵ ਸਥਿਤ ਭਾਰਤੀ ਦੂਤਾਵਾਸ ਦੇ ਕੰਟਰੋਲ ਰੂਮ ਵਿੱਚ 24 ਘੰਟੇ ਸੇਵਾ ਉਪਲਬਧ ਹੋਵੇਗੀ।
ਯੂਕਰੇਨ ਵਿੱਚ ਕਿੰਨੇ ਭਾਰਤੀ ਹਨ?
ਯੂਕਰੇਨ ਵਿੱਚ ਲਗਪਗ 20,000 ਭਾਰਤੀ ਨਾਗਰਿਕ ਮੌਜੂਦ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਮੈਡੀਕਲ ਵਿਦਿਆਰਥੀ ਹਨ। ਜਾਣਕਾਰੀ ਮੁਤਾਬਕ ਕੀਵ ਸਥਿਤ ਭਾਰਤੀ ਦੂਤਾਵਾਸ ਨੇ ਯੂਕਰੇਨ ਦੀ ਯੂਨੀਵਰਸਿਟੀ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦਾ ਸਰਵੇਖਣ ਕੀਤਾ ਸੀ, ਤਾਂ ਜੋ ਪਤਾ ਲੱਗ ਸਕੇ ਕਿ ਕਿੰਨੇ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦਾ ਮਕਸਦ ਇਹ ਸੀ ਕਿ ਜੇਕਰ ਹਾਲਾਤ ਵਿਗੜੇ ਤਾਂ ਸਾਰਿਆਂ ਨੂੰ ਬਾਹਰ ਕੱਢਿਆ ਜਾ ਸਕੇ।
ਇਸ ਦੇ ਨਾਲ ਹੀ, ਦੂਤਾਵਾਸ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਇਸ ਤੋਂ ਇਲਾਵਾ ਤਿੰਨ ਵਿਸ਼ੇਸ਼ ਚਾਰਟਰਡ ਉਡਾਣਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ, ਭਾਰਤੀ ਦੂਤਾਵਾਸ ਨੇ ਐਲਾਨ ਕੀਤਾ ਸੀ ਕਿ ਏਅਰ ਇੰਡੀਆ 22, 24 ਅਤੇ 26 ਫਰਵਰੀ ਨੂੰ ਕੀਵ ਅਤੇ ਦਿੱਲੀ ਵਿਚਕਾਰ ਤਿੰਨ ਉਡਾਣਾਂ ਚਲਾਏਗੀ।
ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ
ਕੀਵ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਯੂਕਰੇਨ ਵਿੱਚ ਵਧਦੇ ਤਣਾਅ ਅਤੇ ਅਸਥਿਰਤਾ ਦੇ ਮੱਦੇਨਜ਼ਰ ਸਾਰੇ ਭਾਰਤੀ ਨਾਗਰਿਕਾਂ, ਜਿਨ੍ਹਾਂ ਨੂੰ ਰਹਿਣ ਦੀ ਲੋੜ ਨਹੀਂ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਅਸਥਾਈ ਤੌਰ 'ਤੇ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਚਾਰਟਰ ਫਲਾਈਟ ਦੀ ਜਾਣਕਾਰੀ ਲਈ ਸਬੰਧਤ ਸਟੂਡੇਂਟ ਕਾਨਟ੍ਰੇਕਟਰਸ ਨਾਲ ਸੰਪਰਕ ਵਿੱਚ ਰਹਿਣ ਅਤੇ ਅਪਡੇਟਸ ਲਈ ਅੰਬੈਸੀ ਦੀ ਫੇਸਬੁੱਕ, ਵੈੱਬਸਾਈਟ ਅਤੇ ਟਵਿੱਟਰ ਨੂੰ ਨਿਯਮਿਤ ਤੌਰ 'ਤੇ ਫੋਲੋ ਕਰਨ।
ਯੂਕਰੇਨ ਦੀ ਟੇਰਨੋਪਿਲ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਵਿੱਚ 40 ਤੋਂ ਵੱਧ ਹੋਰ ਦੇਸ਼ਾਂ ਦੇ ਵਿਦਿਆਰਥੀ ਪੜ੍ਹ ਰਹੇ ਹਨ। ਯੂਨੀਵਰਸਿਟੀ ਸਾਰੇ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿੱਚ ਹੈ। ਕੀਵ ਤੋਂ ਭਾਰਤ ਦੀਆਂ ਉਡਾਣਾਂ ਲਈ ਟਿਕਟਾਂ ਦੀ ਕੀਮਤ ਆਮ ਤੌਰ 'ਤੇ 25 ਤੋਂ 30 ਹਜ਼ਾਰ ਰੁਪਏ ਹੁੰਦੀ ਹੈ। ਫਿਲਹਾਲ ਭਾਰਤ ਤੋਂ ਏਅਰ ਇੰਡੀਆ ਦੇ ਤਿੰਨ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ਦੀ ਟਿਕਟ 60 ਹਜ਼ਾਰ ਰੁਪਏ ਹੈ। ਇਸ ਕਾਰਨ ਕਈ ਵਿਦਿਆਰਥੀ ਟਿਕਟਾਂ ਬੁੱਕ ਨਹੀਂ ਕਰਵਾ ਪਾ ਰਹੇ ਹਨ।
ਇਹ ਵੀ ਪੜ੍ਹੋ: ਤੂਫਾਨ ਵਿਚਾਲੇ ਹਵਾਈ ਜਹਾਜ਼ ਦੀ ਸੁਰੱਖਿਅਤ ਲੈਂਡਿੰਗ, ਪਾਇਲਟ ਨੇ ਸ਼ੇਅਰ ਕੀਤਾ ਦਿਲ ਦਹਿਲਾ ਦੇਣ ਵਾਲਾ ਨਜ਼ਾਰਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904