Ukraine-Russia War: ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 7ਵਾਂ ਦਿਨ ਹੈ। ਜੰਗ ਵਿੱਚ ਹੋ ਰਹੀ ਤਬਾਹੀ ਦੀਆਂ ਤਸਵੀਰਾਂ ਦੇਖ ਕੇ ਦੁਨੀਆ ਭਰ ਦੇ ਲੋਕ ਡਰੇ ਹੋਏ ਹਨ। ਇਸ ਦੌਰਾਨ ਭਾਰਤ ਦੇ ਲਗਪਗ ਹਰ ਰਾਜ ਦੇ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਦੇ ਪਰਿਵਾਰ ਵੀ ਭਾਰਤ ਵਿੱਚ ਚਿੰਤਤ ਹਨ। ਪਰਿਵਾਰਕ ਮੈਂਬਰ ਆਪੋ-ਆਪਣੇ ਹਲਕਿਆਂ ਦੇ ਸੰਸਦ ਮੈਂਬਰਾਂ ਨੂੰ ਫੋਨ ਕਰਕੇ ਆਪਣੇ ਬੱਚਿਆਂ ਨੂੰ ਵਾਪਸ ਲਿਆਉਣ ਦੀ ਬੇਨਤੀ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਕਈ ਪਰਿਵਾਰ ਪੀਐਮ ਮੋਦੀ ਤੋਂ ਆਪਣੇ ਬੱਚਿਆਂ ਦੀ ਮਦਦ ਦੀ ਮੰਗ ਕਰ ਰਹੇ ਹਨ।



ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਬਚਾਏ ਜਾਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, 'ਪਿਛਲੇ 24 ਘੰਟਿਆਂ ਵਿੱਚ ਹੁਣ ਭਾਰਤ ਲਈ ਛੇ ਉਡਾਣਾਂ ਰਵਾਨਾ ਹੋਈਆਂ ਹਨ। ਜਿਸ 'ਚ ਪੋਲੈਂਡ ਤੋਂ ਪਹਿਲੀਆਂ ਉਡਾਣਾਂ ਵੀ ਸ਼ਾਮਲ ਹਨ। ਯੂਕਰੇਨ ਤੋਂ 1377 ਹੋਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ।

ਭਾਰਤੀਆਂ ਨੂੰ ਘਰ ਲਿਆਉਣ ਲਈ ਯਤਨ ਹੋਏ ਤੇਜ਼-
ਦੱਸ ਦਈਏ ਕਿ ਮੋਦੀ ਸਰਕਾਰ ਨੇ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਡਾਣਾਂ ਤੋਂ ਇਲਾਵਾ, ਭਾਰਤੀ ਦੂਤਾਵਾਸ ਨੇ ਪੋਲੈਂਡ ਦੀ ਰਾਜਧਾਨੀ ਵਾਰਸਾ ਵਿੱਚ ਯੂਕਰੇਨ ਵਾਲੇ ਪਾਸੇ ਸ਼ਹਿਨੀ ਬਾਰਡਰ ਪੁਆਇੰਟ 'ਤੇ ਬੱਸਾਂ ਦਾ ਵੀ ਪ੍ਰਬੰਧ ਕੀਤਾ ਹੈ, ਤਾਂ ਜੋ ਲੋਕਾਂ ਨੂੰ ਘੱਟੋ-ਘੱਟ ਯੂਕਰੇਨ ਛੱਡਣ ਵਿੱਚ ਮਦਦ ਕੀਤੀ ਜਾ ਸਕੇ ਤੇ ਪੋਲੈਂਡ ਤੋਂ ਉਨ੍ਹਾਂ ਦੀ ਵਾਪਸੀ ਦੀ ਸਹੂਲਤ ਦਿੱਤੀ ਜਾ ਸਕੇ।

ਇਸ ਦੌਰਾਨ ਯੂਕਰੇਨ ਸਰਕਾਰ ਨੇ ਭਾਰਤ ਦੇ ਲੋਕਾਂ ਲਈ ਇੱਕ ਵੱਖਰੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਜਾਰੀ ਗਾਈਡਲਾਈਨ 'ਚ ਉਨ੍ਹਾਂ ਨੂੰ ਜਲਦ ਤੋਂ ਜਲਦ ਯੂਕਰੇਨ ਛੱਡਣ ਲਈ ਕਿਹਾ ਗਿਆ ਹੈ। ਆਪਰੇਸ਼ਨ ਗੰਗਾ 'ਚ ਤੇਜ਼ੀ ਲਿਆਉਣ ਲਈ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਹਵਾਈ ਸੈਨਾ ਨੂੰ ਬਚਾਅ ਕਾਰਜ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।



ਪਿਛਲੇ 24 ਘੰਟਿਆਂ ਵਿੱਚ 1377 ਹੋਰ ਭਾਰਤੀ ਨਾਗਰਿਕ ਯੂਕਰੇਨ ਤੋਂ ਪਰਤੇ
ਪਿਛਲੇ 24 ਘੰਟਿਆਂ ਵਿੱਚ ਆਪਰੇਸ਼ਨ ਗੰਗਾ ਅਧੀਨ  ਯੂਕਰੇਨ ਤੋਂ 1377 ਹੋਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ। ਭਾਰਤ ਸਰਕਾਰ ਇਨ੍ਹਾਂ ਭਾਰਤੀਆਂ ਨੂੰ ਹੰਗਰੀ, ਪੋਲੈਂਡ, ਸਲੋਵਾਕੀਆ ਸਮੇਤ 5 ਦੇਸ਼ਾਂ ਰਾਹੀਂ ਘਰ ਲਿਆਉਣ ਲਈ ਕੰਮ ਕਰ ਰਹੀ ਹੈ। ਭਾਰਤ ਤੋਂ ਹੁਣ ਤੱਕ 6 ਫਲਾਈਟਾਂ ਉੱਥੇ ਫਸੇ ਨਾਗਰਿਕਾਂ ਨੂੰ ਲੈ ਕੇ ਵਾਪਸ ਆ ਚੁੱਕੀਆਂ ਹਨ।


ਇਹ ਵੀ ਪੜ੍ਹੋ: ਵਿਸ਼ਵ ਦੀਆਂ 5 ਸਭ ਤੋਂ ਸ਼ਕਤੀਸ਼ਾਲੀ ਫੌਜਾਂ, ਜਾਣੋ ਭਾਰਤ ਕਿੱਥੇ ਖੜ੍ਹਾ?