Ukraine Russia War Indian Government says 22 thousands 500 indians evacuated frome ukraine
Indian Evacuated frome Ukraine: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਹ ਜੰਗ 24 ਫਰਵਰੀ ਨੂੰ ਸ਼ੁਰੂ ਹੋਈ ਸੀ। ਜੰਗ ਸ਼ੁਰੂ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਮੁਹਿੰਮ ਸ਼ੁਰੂ ਕੀਤੀ ਸੀ। ਇਹ ਮੁਹਿੰਮ ਆਪਰੇਸ਼ਨ ਗੰਗਾ ਦੇ ਨਾਂ 'ਤੇ ਸ਼ੁਰੂ ਕੀਤੀ ਗਈ। ਸਰਕਾਰ ਮੁਤਾਬਕ ਦੇਸ਼ ਦੇ 22 ਹਜ਼ਾਰ 500 ਤੋਂ ਵੱਧ ਨਾਗਰਿਕਾਂ ਨੂੰ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਸਾਡੇ ਦੇਸ਼ (ਯੂਕਰੇਨ ਤੋਂ) ਦੇ 22,500 ਤੋਂ ਵੱਧ ਨਾਗਰਿਕਾਂ ਨੂੰ ਬਾਹਰ ਕੱਢਿਆ ਗਿਆ ਹੈ, ਇਸ ਸਮੇਂ 15-20 ਲੋਕ ਹਨ ਜੋ ਛੱਡਣਾ ਚਾਹੁੰਦੇ ਹਨ ਅਤੇ ਬਾਕੀ ਲੋਕ ਨਹੀਂ ਆਉਣਾ ਚਾਹੁੰਦੇ, ਅਸੀਂ ਜਿੰਨਾ ਸੰਭਵ ਹੋ ਸਕੇ ਸਹਾਇਤਾ ਦੇ ਰਹੇ ਹਾਂ।
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੰਸਦ ਨੂੰ ਸੂਚਿਤ ਕੀਤਾ ਸੀ ਕਿ 15, 20 ਅਤੇ 22 ਫਰਵਰੀ ਨੂੰ ਭਾਰਤੀ ਦੂਤਾਵਾਸ ਦੁਆਰਾ ਇੱਕ ਐਡਵਾਈਜ਼ਰੀ ਜਾਰੀ ਕਰਕੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਯੂਕਰੇਨ ਛੱਡਣ ਲਈ ਕਿਹਾ ਗਿਆ ਸੀ। ਲਗਾਤਾਰ ਮਿਲ ਰਹੀ ਐਡਵਾਈਜ਼ਰੀ ਦੇ ਬਾਵਜੂਦ ਵੱਡੀ ਗਿਣਤੀ ਵਿਦਿਆਰਥੀ ਉਥੋਂ ਨਹੀਂ ਨਿਕਲ ਰਹੇ ਸੀ।
ਵਿਦੇਸ਼ ਮੰਤਰੀ ਨੇ ਦੱਸਿਆ ਕਿ ਜਦੋਂ ਯੂਕਰੇਨ ਵਿੱਚ ਜੰਗ ਸ਼ੁਰੂ ਹੋਈ ਸੀ, ਉਸ ਸਮੇਂ ਉੱਥੇ 18 ਹਜ਼ਾਰ ਤੋਂ ਵੱਧ ਵਿਦਿਆਰਥੀ ਫਸੇ ਹੋਏ ਸੀ, ਹਵਾਈ ਖੇਤਰ ਬੰਦ ਕਰ ਦਿੱਤਾ ਗਿਆ ਸੀ। ਅਜਿਹੇ 'ਚ ਸਰਕਾਰ ਦੇ ਸਾਹਮਣੇ ਚੁਣੌਤੀਆਂ ਗੰਭੀਰ ਸੀ ਪਰ ਇਨ੍ਹਾਂ ਦੇ ਬਾਵਜੂਦ ਅਸੀਂ ਆਪਣੇ ਲੋਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਦੀ ਸਰਹੱਦ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਬਣਦੇ ਹੀ ਐਕਸ਼ਨ 'ਚ ਭਗਵੰਤ ਮਾਨ, ਕਿਹਾ- ਇੱਕ ਦਿਨ ਵੀ ਬਰਬਾਦ ਨਹੀਂ ਕਰ ਸਕਦੇ