ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ UAPA ਤਹਿਤ ਗ੍ਰਿਫਤਾਰ ਜੇਐਨਯੂ ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਦੀ ਨਿਆਂਇਕ ਹਿਰਾਸਤ 22 ਅਕਤੂਬਰ ਤੱਕ ਵਧਾ ਦਿੱਤਾ ਹੈ। ਖਾਲਿਦ 'ਤੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਤੇ ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ) ਦੇ ਵਿਰੋਧ ਵਿੱਚ ਲੋਕਾਂ ਨੂੰ ਭੜਕਾਉਣ ਤੇ ਫਿਰਕੂ ਅਸ਼ਾਂਤੀ ਫੈਲਾਉਣ ਦੀ ਅਪਰਾਧਿਕ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ।

ਦਿੱਲੀ ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੇਰੀ ਦੌਰਾਨ ਖਾਲਿਦ ਨੇ ਕਈ ਸਮੂਹਾਂ ਨਾਲ ਮਿਲ ਕੇ ਦਿੱਲੀ ਵਿੱਚ ਸੜਕਾਂ ਜਾਮ ਕਰਨ ਦੀ ਸਾਜਿਸ਼ ਰਚੀ ਸੀ ਤਾਂ ਜੋ ਅੰਤਰਰਾਸ਼ਟਰੀ ਪੱਧਰ 'ਤੇ ਇਹ ਪ੍ਰਚਾਰਿਆ ਜਾ ਸਕੇ ਕਿ ਭਾਰਤ ਵਿੱਚ ਮੁਸਲਿਮ ਘੱਟ ਗਿਣਤੀ ਭਾਈਚਾਰੇ 'ਤੇ ਜ਼ੁਲਮ ਹੋ ਰਹੇ ਹਨ।

13 ਸਤੰਬਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ 10 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਖਾਲਿਦ ਨੂੰ ਗ੍ਰਿਫਤਾਰ ਕੀਤਾ ਸੀ। ਅਗਲੇ ਹੀ ਦਿਨ ਅਦਾਲਤ ਨੇ ਖਾਲਿਦ ਨੂੰ 10 ਦਿਨਾਂ ਲਈ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਕੋਰੋਨਾ ਕਾਲ 'ਚ ਦੋ ਵਾਰ ਡੇਟਸ਼ੀਟ ਬਦਲਣ ਮਗਰੋਂ ਅੱਜ ਹੋਇਆ UGC Net ਦਾ ਇਮਤਿਹਾਨ, ਇਸ ਤਰ੍ਹਾਂ ਰਿਹਾ ਮਾਹੌਲ

ਦਿੱਲੀ ਦੰਗਿਆਂ ਵਿੱਚ 53 ਲੋਕ ਮਾਰੇ ਗਏ ਸੀ:

ਇਸ ਸਾਲ ਫਰਵਰੀ ਵਿਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਪਿੱਛੇ ਸਾਜ਼ਿਸ਼ ਦੇ ਪਹਿਲੂ ਦੀ ਪੜਤਾਲ ਕਰਨ ਲਈ ਐਫਆਈਆਰ ਦਾਇਰ ਕੀਤੇ ਜਾਣ ਤੋਂ 200 ਦਿਨ ਬਾਅਦ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਤੇ ਵਿਰੋਧੀਆਂ ਵਿਚਾਲੇ ਹਿੰਸਕ ਝੜਪਾਂ ਵਿਚ ਘੱਟੋ ਘੱਟ 53 ਲੋਕ ਮਾਰੇ ਗਏ ਤੇ 200 ਦੇ ਕਰੀਬ ਜ਼ਖਮੀ ਹੋਏ ਸੀ।

ਆਸਟਰੇਲੀਆ ਦੇ ਸਾਬਕਾ ਕ੍ਰਿਕਟ ਡੀਨ ਜੋਨਸ ਦਾ ਦਿਹਾਂਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904