ਸੈਕਸ ਰੈਕੇਟ 'ਚ ਫੜੀਆਂ ਤਿੰਨ ਮੁਟਿਆਰਾਂ ਦਾ ਵੱਡਾ ਖੁਲਾਸਾ, ਕੋਰੋਨਾ ਕਰਕੇ ਗਈ ਨੌਕਰੀ, ਹੁਣ ਇਸ ਕੰਮ ਲਈ ਮਜਬੂਰ
ਵਧੀਕ ਡਿਪਟੀ ਕਮਿਸ਼ਨਰ ਪੁਲਿਸ ਕਮਿਸ਼ਨਰ (ਜ਼ੋਨ II) ਅੰਕੁਰ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 122 ਦੇ ਸੀ-ਬਲਾਕ ਦੇ ਇੱਕ ਘਰ ਵਿੱਚ ਕਥਿਤ ਤੌਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
ਨੋਇਡਾ: ਦਿੱਲੀ ਪੁਲਿਸ ਨੇ ਨਾਲ ਲੱਗਦੇ ਨੋਇਡਾ ਵਿੱਚ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸੈਕਟਰ 122 ਦੇ ਇੱਕ ਘਰ 'ਤੇ ਛਾਪਾ ਮਾਰਿਆ ਤੇ ਕਥਿਤ ਤੌਰ 'ਤੇ ਦੇਹ ਵਪਾਰ ਦੇ ਕਾਰੋਬਾਰ ਦਾ ਖੁਲਾਸਾ ਕੀਤਾ। ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਪੁਲਿਸ ਕਮਿਸ਼ਨਰ (ਜ਼ੋਨ II) ਅੰਕੁਰ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 122 ਦੇ ਸੀ-ਬਲਾਕ ਦੇ ਇੱਕ ਘਰ ਵਿੱਚ ਕਥਿਤ ਤੌਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਤੋਂ ਬਾਅਦ ਸੋਮਵਾਰ ਰਾਤ ਨੂੰ ਪੁਲਿਸ ਨੇ ਉੱਥੇ ਛਾਪਾ ਮਾਰਿਆ।
ਅਗਰਵਾਲ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਸੈਕਸ ਰੈਕੇਟ ਦੀ ਕਥਿਤ ਹੈੱਡ ਸਮੇਤ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਕਈ ਇਤਰਾਜ਼ਯੋਗ ਚੀਜ਼ਾਂ ਵੀ ਬਰਾਮਦ ਕੀਤੀਆਂ ਹਨ। ਛਾਪੇਮਾਰੀ ਸਹਾਇਕ ਕਮਿਸ਼ਨਰ ਪੁਲਿਸ ਅਬਦੁੱਲ ਕਾਦਿਰ ਦੀ ਅਗਵਾਈ ਵਿੱਚ ਕੀਤੀ ਗਈ।
ਪੁੱਛਗਿੱਛ ਦੌਰਾਨ ਗ੍ਰਿਫਤਾਰ ਔਰਤਾਂ ਤੇ ਇਸ ਦੀ ਮੁਖੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋ ਗਈਆਂ ਸੀ। ਇਸ ਲਈ ਦੇਹ ਵਪਾਰ ਦੇ ਕਾਰੋਬਾਰ ਵਿੱਚ ਚੱਲਿਆਂ ਗਈਆਂ। ਪੁਲਿਸ ਨੂੰ ਪਤਾ ਲੱਗਿਆ ਹੈ ਕਿ ਗਰੋਹ ਦੇ ਲੋਕ ਕਈ ਮਾਧਿਅਮਾਂ ਰਾਹੀਂ ਗਾਹਕਾਂ ਨਾਲ ਸੰਪਰਕ ਕਰਦੇ ਸੀ ਤੇ ਉਨ੍ਹਾਂ ਤੋਂ ਮੋਟੇ ਪੈਸੇ ਲੈਂਦੇ ਸੀ।
ਇਹ ਵੀ ਪੜ੍ਹੋ: ਕੋਰੋਨਾ ਨਾਲ 20 ਦਿਨ ਜੰਗ ਲੜਨ ਮਗਰੋਂ ਹਾਰਿਆ ਸੀਨੀਅਰ ਡਾਕਟਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin