ਨਵੀਂ ਦਿੱਲੀ: ਬੇਰੁਜ਼ਗਾਰੀ ਤੇ ਆਰਥਿਕ ਮੰਦੀ ਕਾਰਨ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਨੇ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਲਗਪਗ 7 ਲੱਖ ਅਸਾਮੀਆਂ ਖਾਲੀ ਹਨ। ਇਸ ਤੋਂ ਪਹਿਲਾਂ ਏਬੀਪੀ ਨਿਉਜ਼ ਨੇ ਦਰਸ਼ਕਾਂ ਨੂੰ ਇਹ ਖ਼ਬਰ ਦਿਖਾਈ ਸੀ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਪੱਤਰ ਲਿਖਿਆ ਹੈ।ਅੱਜ ਖਾਲੀ ਅਸਾਮੀਆਂ ਬਾਰੇ ਜਾਰੀ ਅੰਕੜਿਆਂ ਅਨੁਸਾਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ 5 ਲੱਖ 75 ਹਜ਼ਾਰ ਅਸਾਮੀਆਂ ਖਾਲੀ ਹਨ। ਇਸ ਦੇ ਨਾਲ ਹੀ ਸਮੂਹ ਬੀ ਵਿੱਚ 90 ਹਜ਼ਾਰ ਤੇ ਸਮੂਹ ਏ ਵਿੱਚ ਲਗਪਗ 20 ਹਜ਼ਾਰ ਅਸਾਮੀਆਂ ਖਾਲੀ ਹਨ।


ਸੂਤਰਾਂ ਅਨੁਸਾਰ, ਹੁਣ ਮੋਦੀ ਸਰਕਾਰ ਨੇ ਕੇਂਦਰੀ ਨੌਕਰੀਆਂ ਵਿੱਚ ਖਾਲੀ ਅਸਾਮੀਆਂ ਨੂੰ ਸਮਾਂਬੱਧ ਤਰੀਕੇ ਨਾਲ ਭਰਨ ਦੇ ਨਿਰਦੇਸ਼ ਦਿੱਤੇ ਹਨ।