ਨਵੀਂ ਦਿੱਲੀ: ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਸੰਵਿਧਾਨ ਦੇ ਆਰਟੀਕਲ 44 ਦੇ ਆਦੇਸ਼ ਨੂੰ ਲਾਗੂ ਕਰਨ ਲਈ ਵਿਚਾਰ ਕਰਨ ਲਈ ਕਿਹਾ ਹੈ। ਇਲਾਹਾਬਾਦ ਹਾਈ ਕੋਰਟ ਨੇ ਯੂਨੀਫਾਰਮ ਸਿਵਲ ਕੋਡ ਨੂੰ ਦੇਸ਼ ਦੀ ਲੋੜ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਲਾਗੂ ਕਰਨ 'ਤੇ ਵਿਚਾਰ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸੰਵਿਧਾਨ ਦੇ ਅਨੁਛੇਦ 44 ਦੇ ਤਹਿਤ ਕਿਹਾ ਗਿਆ ਹੈ ਕਿ ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਲਈ ਇੱਕ ਸਾਂਝਾ ਕਾਨੂੰਨ ਹੋਵੇਗਾ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤੀ ਦੇ ਹੋਣ। ਯੂਨੀਫਾਰਮ ਸਿਵਲ ਕੋਡ ਵਿਚ ਕਿਹਾ ਗਿਆ ਹੈ ਕਿ ਵਿਆਹ, ਤਲਾਕ ਅਤੇ ਜਾਇਦਾਦ ਦੀ ਵੰਡ ਵਿਚ ਸਾਰੇ ਧਰਮਾਂ 'ਤੇ ਇਕੋ ਜਿਹਾ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ।
ਹਾਈ ਕੋਰਟ ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਯੂਨੀਫਾਰਮ ਸਿਵਲ ਕੋਡ ਦੇਸ਼ ਦੀ ਜ਼ਰੂਰਤ ਹੈ ਅਤੇ ਇਸ ਨੂੰ ਲਾਜ਼ਮੀ ਤੌਰ 'ਤੇ ਲਿਆਂਦਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ, "ਇਸ ਨੂੰ ਸਿਰਫ ਸਵੈਇੱਛਤ ਨਹੀਂ ਬਣਾਇਆ ਜਾ ਸਕਦਾ ਹੈ, ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੁਆਰਾ ਜ਼ਾਹਰ ਕੀਤੀ ਗਈ ਚਿੰਤਾ ਅਤੇ ਡਰ ਦੇ ਮੱਦੇਨਜ਼ਰ, ਜਿਵੇਂ ਕਿ ਡਾ. ਬੀਆਰ ਅੰਬੇਡਕਰ ਵਲੋਂ 75 ਸਾਲ ਪਹਿਲਾਂ ਕਿਹਾ ਗਿਆ ਸੀ।"
ਦੱਸ ਦੇਈਏ ਕਿ ਵੱਖ-ਵੱਖ ਧਰਮਾਂ ਦੇ ਜੋੜੇ ਨੇ ਵਿਆਹ ਰਜਿਸਟ੍ਰੇਸ਼ਨ 'ਚ ਸੁਰੱਖਿਆ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਸੁਨੀਤ ਕੁਮਾਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸੰਸਦ 'ਸਿੰਗਲ ਫੈਮਿਲੀ ਕੋਡ' ਲੈ ਕੇ ਆਵੇ। ਅੰਤਰ-ਧਾਰਮਿਕ ਜੋੜਿਆਂ ਨੂੰ 'ਅਪਰਾਧੀਆਂ ਦਾ ਸ਼ਿਕਾਰ ਹੋਣ ਤੋਂ ਬਚਾਓ'। ਇੱਕ ਜਾਂ ਦੂਜੇ ਦੀ ਲੋੜ ਹੈ।
ਇਹ ਵੀ ਪੜ੍ਹੋ: Rajewal Reaction on Repeal Farm Laws: ਅਜੇ ਕਿਸਾਨ ਅੰਦੋਲਨ ਜਾਰੀ ਰਹੇਗਾ, ਕਿਸਾਨ ਲੀਡਰ ਰਾਜੇਵਾਲ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/