ਨਵੀਂ ਦਿੱਲੀ: ਕਿਸਾਨ ਅੱਜ ਲਗਾਤਾਰ 28ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੁੱਲੇ ਦਿਲ ਨਾਲ ਗੱਲਬਾਤ ਲਈ ਤਿਆਰ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰ ਅੰਦੋਲਨ ਦਾ ਹੱਲ ਗੱਲਬਾਤ ਨਾਲ ਨਿਕਲੇਗਾ। ਮੈਨੂੰ ਪੂਰੀ ਉਮੀਦ ਹੈ ਕਿ ਅੰਦੋਲਨਕਾਰੀ ਕਿਸਾਨ ਗੱਲ ਕਰਨਗੇ। ਮੇਰੀ ਬੇਨਤੀ ਹੈ ਕਿਸਾਨਾਂ ਨੂੰ ਕਿ ਉਹ ਕਿਸਾਨ ਕਾਨੂੰਨ ਦੀ ਭਾਵਨਾ ਨੂੰ ਸਮਝਣ।
ਤੋਮਰ ਨੇ ਕਿਹਾ ਕਿ ਪੀਐਮ ਮੋਦੀ 25 ਦਸੰਬਰ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸੰਧੀ ਨਿਧੀ (PM-KISAN) ਅਧੀਨ ਵਿੱਤੀ ਲਾਭ ਦੀ ਅਗਲੀ ਕਿਸ਼ਤ ਜਾਰੀ ਕਰਨਗੇ।
ਸਬਜ਼ੀਆਂ ਦੀਆਂ ਨਵੀ ਫਸਲ ਆਉਣ ਨਾਲ ਘੱਟੇ ਆਲੂ-ਪਿਆਜ਼ ਦੇ ਭਾਅ, ਜਾਣੋ ਕੀ ਹੋਈ ਕੀਮਤ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 25 ਦਸੰਬਰ ਅਟਲ ਜੀ ਦਾ ਜਨਮਦਿਨ ਹੈ। ਭਾਰਤ ਸਰਕਾਰ ਇਸ ਨੂੰ ਗਵਰਨੈਂਸ ਡੇਅ ਵਜੋਂ ਮਨਾਉਂਦੀ ਹੈ। 10 ਕਰੋੜ 59 ਲੱਖ ਕਿਸਾਨਾਂ ਨੂੰ 96000 ਕਰੋੜ ਟ੍ਰਾਂਸਫਰ ਕੀਤੇ ਗਏ ਹਨ। 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 18000 ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 6 ਸੂਬਿਆਂ ਦੇ 6 ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੱਲ੍ਹ ਸ਼ਾਮ ਤੱਕ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ 2 ਕਰੋੜ ਕਿਸਾਨਾਂ ਨੇ ਰਜਿਸਟ੍ਰੇਸ਼ਨ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Farms Law: ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਐਲਾਨ
ਏਬੀਪੀ ਸਾਂਝਾ
Updated at:
23 Dec 2020 04:40 PM (IST)
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
- - - - - - - - - Advertisement - - - - - - - - -