ਪੜਚੋਲ ਕਰੋ
Advertisement

Union Cabinet Announcement: ਮੋਦੀ ਸਰਕਾਰ ਦਾ ਫੈਸਲਾ: ਦੇਸ਼ ਦੇ ਤਿੰਨ ਹਵਾਈ ਅੱਡੇ 50 ਸਾਲਾਂ ਲਈ ਠੇਕੇ 'ਤੇ
ਮੋਦੀ ਸਰਕਾਰ ਨੇ ਕੁਝ ਅਹਿਮ ਫੈਸਲੇ ਲਏ ਹਨ, ਜਿਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਸਪਸ਼ਟ ਕੀਤਾ ਕਿ ਜੈਪੁਰ, ਗੁਹਾਟੀ ਤੇ ਤਿਰੂਵਨੰਤਪੁਰਮ ਹਵਾਈ ਅੱਡਿਆਂ ਨੂੰ ਪਬਲਿਕ ਪ੍ਰਾਈਵੇਟ ਭਾਗੀਦਾਰੀ ਅਧੀਨ ਠੇਕੇ ‘ਤੇ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਤਰੀ ਮੰਡਲ ਵੱਲੋਂ ਲਏ ਗਏ ਅਹਿਮ ਫੈਸਲਿਆਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਇੱਕ ਫੈਸਲਾ ਹਵਾਈ ਅੱਡਿਆਂ ਨਾਲ ਜੁੜਿਆ ਹੈ। ਜਾਵਡੇਕਰ ਨੇ ਕਿਹਾ ਕਿ ਸਰਕਾਰ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਜੈਪੁਰ, ਗੁਹਾਟੀ ਤੇ ਤਿਰੂਵਨੰਤਪੁਰਮ ਹਵਾਈ ਅੱਡਿਆਂ ਨੂੰ ਠੇਕੇ 'ਤੇ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦਈਏ ਕਿ ਸਰਕਾਰ ਨੇ ਇਹ ਪ੍ਰਵਾਨਗੀ ਜਨਤਕ-ਨਿੱਜੀ ਭਾਈਵਾਲੀ ਤਹਿਤ ਦਿੱਤੀ ਹੈ। ਯਾਨੀ ਇਹ ਤਿੰਨੇ ਹਵਾਈ ਅੱਡੇ ਹੁਣ ਨਿੱਜੀ ਕੰਪਨੀਆਂ ਦੇ ਹੱਥ 'ਚ ਜਾਣਗੇ। ਅਜਿਹੀਆਂ ਕਿਆਸਅਰਾਈਆਂ ਪਹਿਲਾਂ ਹੀ ਸੀ ਕਿ ਮੋਦੀ ਸਰਕਾਰ ਕੁਝ ਹਵਾਈ ਅੱਡਿਆਂ ਨੂੰ ਸੌਂਪ ਸਕਦੀ ਹੈ।
ਜਾਵੜੇਕਰ ਨੇ ਇਸ ਅਹਿਮ ਫੈਸਲੇ ਦੇ ਫਾਇਦਿਆਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨੂੰ ਮਿਲਣ ਵਾਲੇ 1070 ਕਰੋੜ ਰੁਪਏ ਦੀ ਵਰਤੋਂ ਏਅਰਪੋਰਟ ਅਥਾਰਟੀ ਆਫ ਇੰਡੀਆ ਹੋਰ ਛੋਟੇ ਸ਼ਹਿਰਾਂ ਵਿੱਚ ਹਵਾਈ ਅੱਡਿਆਂ ਦੇ ਵਿਕਾਸ ਲਈ ਕਰੇਗੀ। ਇਸ ਦਾ ਦੂਜਾ ਫਾਇਦਾ ਇਹ ਹੋਵੇਗਾ ਕਿ ਯਾਤਰੀਆਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ। ਏਅਰਪੋਰਟ ਅਥਾਰਟੀ ਆਫ ਇੰਡੀਆ ਨੇ 50 ਸਾਲਾਂ ਲਈ ਨਿੱਜੀ ਹੱਥਾਂ ਵਿੱਚ ਦਿੱਤਾ ਹੈ, ਜਿਸ ਤੋਂ ਬਾਅਦ ਏਅਰਪੋਰਟ ਵਾਪਸ ਕਰ ਮਿਲ ਜਾਣਗੇ।
ਪੜ੍ਹੋ ਮੋਦੀ ਸਰਕਾਰ ਵਲੋਂ ਲਏ ਅਹਿਮ ਫੈਸਲੇ:
ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
National Recruitment Agency: ਮੋਦੀ ਸਰਕਾਰ ਦਾ ਵੱਡਾ ਫੈਸਲਾ, ਕੌਮਨ ਐਲੀਜੀਬਿਲਟੀ ਟੈਸਟ ਲਈ ਕੌਮੀ ਭਰਤੀ ਏਜੰਸੀ ਬਣਾਉਣ ਨੂੰ ਪ੍ਰਵਾਨਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਯਾਤਰਾ
Advertisement
ਟ੍ਰੈਂਡਿੰਗ ਟੌਪਿਕ
