(Source: ECI/ABP News)
Union Cabinet Meeting: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਲੱਗ ਸਕਦੀ ਮੋਹਰ
Farm Laws Repeal: ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਣੀ ਹੈ, ਜਿਸ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।
![Union Cabinet Meeting: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਲੱਗ ਸਕਦੀ ਮੋਹਰ Union cabinet meeting today the return of agricultural laws may be stamped Union Cabinet Meeting: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਲੱਗ ਸਕਦੀ ਮੋਹਰ](https://feeds.abplive.com/onecms/images/uploaded-images/2021/11/24/606bba3e657bef2b80653ad32e3157bb_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ (Farm Laws Repeal) ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਹੁਣ ਪ੍ਰਧਾਨ ਮੰਤਰੀ ਦੇ ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਰਹੀ ਹੈ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ (Union Cabinet Meeting) ਹੋਣੀ ਹੈ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO 'ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ।
ਬਿੱਲ ਦੋਵਾਂ ਸਦਨਾਂ ਵਲੋਂ ਪਾਸ ਕਰਵਾਇਆ ਜਾਵੇਗਾ
ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਸਦੀ ਨਿਯਮਾਂ ਮੁਤਾਬਕ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਵਾਉਣਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।
ਦੱਸ ਦਈਏ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ 'ਚ ਜਾਂ ਤਾਂ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ਅਤੇ ਫਿਰ ਦੂਜੇ ਸਦਨ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ।
ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ। ਬਿੱਲ ਨੂੰ ਪਾਸ ਹੋਣ ਵਿਚ ਕਿੰਨਾ ਸਮਾਂ ਲੱਗੇਗਾ, ਇਹ ਸਰਕਾਰ ਦੀਆਂ ਤਰਜੀਹਾਂ 'ਤੇ ਨਿਰਭਰ ਕਰੇਗਾ।
ਮਹੱਤਵਪੂਰਨ ਚੀਜ਼ਾਂ
1- ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਹੀ ਬਿੱਲ ਪੇਸ਼ ਕਰੇਗੀ।
2- ਬਿੱਲ ਦਾ ਨਾਂਅ ਹੋਵੇਗਾ - ਫਾਰਮ ਲਾਅਜ਼ ਰੀਪੀਲ ਬਿੱਲ, 2021
3- ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ
4- ਅੱਜ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਦੀ ਸੰਭਾਵਨਾ
5- ਸਰਕਾਰ ਨੇ ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ 25 ਨਵੇਂ ਬਿੱਲਾਂ ਨੂੰ ਸੂਚੀਬੱਧ ਕੀਤਾ ਹੈ।
6- ਸਰਕਾਰ ਨੇ ਜਿਨ੍ਹਾਂ ਨਵੇਂ ਬਿੱਲਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਹੈ, ਉਨ੍ਹਾਂ ਵਿੱਚ ਕ੍ਰਿਪਟੋਕਰੰਸੀ ਨੂੰ ਨਿਯਮਤ ਕਰਨ ਵਾਲਾ ਬਿੱਲ ਵੀ ਸ਼ਾਮਲ ਹੈ।
7- ਬਿੱਲ ਦਾ ਉਦੇਸ਼ ਪੜ੍ਹਿਆ ਗਿਆ ਹੈ - ਆਰਬੀਆਈ ਵਲੋਂ ਜਾਰੀ ਕੀਤੀ ਜਾਣ ਵਾਲੀ ਅਧਿਕਾਰਤ ਡਿਜੀਟਲ ਮੁਦਰਾ ਦੀ ਸਿਰਜਣਾ ਲਈ ਇੱਕ ਸੁਵਿਧਾਜਨਕ ਢਾਂਚਾ ਤਿਆਰ ਕਰਨਾ।
8- ਬਿੱਲ 'ਚ ਸਾਰੀਆਂ ਪ੍ਰਾਈਵੇਟ ਕ੍ਰਿਪਟੋਕਰੰਸੀਆਂ 'ਤੇ ਪਾਬੰਦੀ ਲਗਾਉਣ ਦੀ ਵਿਵਸਥਾ ਹੈ।
9- ਹਾਲਾਂਕਿ ਕੁਝ ਅਪਵਾਦ ਰੱਖਣ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ: Exam Preparation Tips: ਬੋਰਡ ਦੇ ਇਮਤਿਹਾਨਾਂ 'ਚ ਲੱਗਦਾ ਮੈਥ ਤੋਂ ਡਰ, ਇੰਝ ਕਰੋ ਤਿਆਰੀ ਤਾਂ ਹਾਸਲ ਕਰ ਸਕਦੇ ਹੋ ਚੰਗੇ ਨੰਬਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)