ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਨਿਓਤਾ
ਕਿਸਾਨਾਂ ਦੀ ਮੰਗ 'ਤੇ ਲਿਖਤੀ 'ਚ ਸੱਦਾ ਪੱਤਰ ਭੇਜਿਆ ਗਿਆ ਹੈ। ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਵੇਗੀ ਗੱਲਬਾਤ।
ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਹਜ਼ਾਰਾ ਕਿਸਾਨ ਇਕੱਠੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਕੇਂਦਰ ਸਰਕਾਰ ਐਕਟਿਵ ਹੋ ਗਈ ਹੈ। ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ ਤੇ ਕਿਸਾਨਾਂ ਦੀ ਮੰਗ 'ਤੇ ਲਿਖਤੀ 'ਚ ਸੱਦਾ ਪੱਤਰ ਭੇਜਿਆ ਗਿਆ ਹੈ। ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਵੇਗੀ ਗੱਲਬਾਤ।
ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਗੱਲਬਾਤ ਨਾਲ ਰਾਹ ਨਿੱਕਲ ਸਕਦਾ ਹੈ। ਕਿਸਾਨਾਂ ਨੂੰ ਦਿੱਲੀ 'ਚ ਬੁਰਾੜੀ 'ਚ ਮੌਜੂਦ ਨਿਰੰਕਾਰੀ ਭਵਨ 'ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਉਹ ਪਿਛਲੇ ਪੰਜ ਦਿਨਾਂ ਤੋਂ ਸਿੰਘੂ ਤੇ ਟਿੱਕਰੀ ਬਾਰਡਰ 'ਤੇ ਹੀ ਡੇਰਾ ਲਾ ਕੇ ਬੈਠੇ ਹਨ।
ਬੇਸ਼ੱਕ ਕੇਂਦਰ ਵੱਲੋਂ ਅੱਜ ਗੱਲਬਾਤ ਲਈ ਕਿਸਾਨਾਂ ਨੂੰ ਬੁਲਾਇਆ ਗਿਆ ਹੈ ਪਰ ਫਿਲਹਾਲ ਕਿਸਾਨਾਂ ਵੱਲੋਂ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਬਾਬਤ ਅੱਜ ਕਿਸਾਨ ਲੀਡਰਾਂ ਦੀ ਮੀਟਿੰਗ ਹੋ ਸਕਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ