ਨਵੀਂ ਦਿੱਲੀ: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਖੁਸ਼ਖਬਰੀ ਹੈ। ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਸੋਧੇ ਦਿਸ਼ਾ ਨਿਰਦੇਸ਼ਾਂ ਵਿੱਚ ਵੱਡੀ ਰਾਹਤ ਦਿੱਤੀ ਹੈ। ਹੁਣ ਵਿਦੇਸ਼ ਤੋਂ ਭਾਰਤ ਆਉਣ 'ਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਵਿਡ ਟੈਸਟ ਤੋਂ ਛੋਟ ਦਿੱਤੀ ਗਈ ਹੈ।


ਨਵੇਂ ਦਿਸ਼ਾ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਜੇਕਰ ਇੱਥੇ ਪੁੱਜਣ 'ਤੇ ਜਾਂ ਘਰ 'ਚ ਇਕਾਂਤਵਾਸ ਦੌਰਾਨ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਟੈਸਟ ਕਰਵਾਉਣਾ ਪਵੇਗਾ ਤੇ ਤੈਅ ਪ੍ਰੋਟੋਕਾਲ ਅਨੁਸਾਰ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਇਸ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਵਿਡ ਟੈਸਟ ਤੋਂ ਛੋਟ ਦਿੱਤੀ ਗਈ ਹੈ।


ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ 'ਚ ਅੰਤਰਰਾਸ਼ਟਰੀ ਯਾਤਰੀਆਂ ਦੀ ਆਮਦ ਲਈ ਦਿਸ਼ਾ ਨਿਰਦੇਸ਼ ਨੂੰ ਜ਼ੋਖਮ ਆਧਾਰਤ ਪਹੁੰਚ ਅਪਣਾਉਂਦੇ ਹੋਏ ਤਿਆਰ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪਹੁੰਚਣ ਤੋਂ ਪਹਿਲਾਂ ਤੇ ਬਾਅਦ ਵਿਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਟੈਸਟ ਤੋਂ ਛੋਟ ਦਿੱਤੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਹ ਨਿਯਮ 12 ਨਵੰਬਰ ਤੋਂ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ।


ਸਿਹਤ ਮਹਿਕਮੇ ਦੇ ਸੂਤਰਾਂ ਮੁਤਾਬਕ ਕੁਝ ਖੇਤਰੀ ਵਿਭਿੰਨਤਾਵਾਂ ਦੇ ਨਾਲ ਕੋਵਿਡ-19 ਮਹਾਂਮਾਰੀ ਦੀ ਰਫ਼ਤਾਰ 'ਚ ਲਗਾਤਾਰ ਗਿਰਾਵਟ ਜਾਰੀ ਹੈ, ਦਸਤਾਵੇਜ 'ਚ ਵਾਇਰਸ ਦੀ ਬਦਲਦੀ ਪ੍ਰਵਿਰਤੀ ਦੀ ਨਿਗਰਾਨੀ ਕਰਨ ਦੀ ਜ਼ਰੂਰਤ ਦੱਸੀ ਗਈ ਹੈ ਤੇ ਕਿਹਾ ਗਿਆ ਹੈ ਕਿ ਸਾਰਸ-ਕੋਵ-2 ਦੇ ਵਿਕਾਸ ਦੀ ਚਿੰਤਾ ਨੂੰ ਅਜੇ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ।


ਇਹ ਵੀ ਪੜ੍ਹੋ: 97 ਸਾਲ ਬਾਅਦ ਬ੍ਰਿਟੇਨ ਲਈ ਲੜੇ 320,000 ਪੰਜਾਬੀ ਫੌਜੀਆਂ ਦਾ ਰਿਕਾਰਡ ਆਏਗਾ ਸਾਹਮਣੇ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904