Ban On MLJK-MA: ਕੇਂਦਰ ਸਰਕਾਰ ਨੇ ਬੁੱਧਵਾਰ (27 ਦਸੰਬਰ) ਨੂੰ ਮੁਸਲਿਮ ਲੀਗ ਜੰਮੂ ਕਸ਼ਮੀਰ-ਮਸਰਤ ਆਲਮ ਧੜੇ (MLJK-MA) 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਕਾਰਵਾਈ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਕੀਤੀ ਹੈ। ਸੰਗਠਨ 'ਤੇ ਦੋਸ਼ ਹੈ ਕਿ ਇਸ ਦੇ ਮੈਂਬਰ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰ ਰਹੇ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ।


ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ ਲਿਖਿਆ, " "ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜਾ)/MLJK-MA ਨੂੰ UAPA ਦੇ ਤਹਿਤ 'ਗੈਰਕਾਨੂੰਨੀ ਸੰਗਠਨ' ਘੋਸ਼ਿਤ ਕੀਤਾ ਗਿਆ ਹੈ। "ਇਹ ਸੰਗਠਨ ਅਤੇ ਇਸ ਦੇ ਮੈਂਬਰ ਜੰਮੂ ਅਤੇ ਕਸ਼ਮੀਰ ਵਿੱਚ ਦੇਸ਼ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹਨ, ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ ਅਤੇ ਲੋਕਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਇਸਲਾਮੀ ਸ਼ਾਸਨ ਸਥਾਪਤ ਕਰਨ ਲਈ ਉਕਸਾਉਂਦੇ ਹਨ।"


ਇਹ ਵੀ ਪੜ੍ਹੋ: Education Loan: ਸਟੱਡੀ ਵੀਜ਼ਿਆਂ ਦੇ ਚੱਕਰਾਂ ਨੇ ਕਰਜ਼ਾਈ ਕਰਤਾ ਦੇਸ਼, ਪੰਜਾਬ ਦਾ ਵੀ ਬੁਰਾ ਹਾਲ, RBI ਦੇ ਅੰਕੜੇ ਆਏ ਸਾਹਮਣੇ






ਗ੍ਰਹਿ ਮੰਤਰੀ ਨੇ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਸੰਦੇਸ਼ ਜ਼ੋਰਦਾਰ ਅਤੇ ਸਪੱਸ਼ਟ ਹੈ ਕਿ ਸਾਡੇ ਦੇਸ਼ ਦੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਦੇ ਵਿਰੁੱਧ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੇ ਪੂਰੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।"


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Rahul Gandhi vs Bajrang poonia: ਅਖਾੜੇ 'ਚ ਭਲਵਾਨ ਬਜਰੰਗ ਪੂਨੀਆ ਨਾਲ ਰਾਹੁਲ ਗਾਂਧੀ ਦਾ 'ਭੇੜ'!!!