ਪੜਚੋਲ ਕਰੋ

ਕੇਂਦਰ ਤੇ ਰਾਜਾਂ ਨੇ ਲਿਆ ਅਗਲੇ ਇੱਕ ਸਾਲ ’ਚ ਨਕਸਲਵਾਦ ਦੇ ਮੁਕੰਮਲ ਖ਼ਾਤਮੇ ਦਾ ਸੰਕਲਪ

ਮੁੱਖ ਮੰਤਰੀ ਨਵੀਨ ਪਟਨਾਇਕ (ਉੜੀਸਾ), ਕੇ ਚੰਦਰਸ਼ੇਖਰ ਰਾਓ (ਤੇਲੰਗਾਨਾ), ਨਿਤੀਸ਼ ਕੁਮਾਰ (ਬਿਹਾਰ), ਸ਼ਿਵਰਾਜ ਸਿੰਘ ਚੌਹਾਨ (ਮੱਧ ਪ੍ਰਦੇਸ਼), ਊਧਵ ਠਾਕਰੇ (ਮਹਾਰਾਸ਼ਟਰ) ਤੇ ਹੇਮੰਤ ਸੋਰੇਨ (ਝਾਰਖੰਡ) ਨੇ ਮੀਟਿੰਗ ਵਿੱਚ ਹਿੱਸਾ ਲਿਆ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਕਸਲ ਪ੍ਰਭਾਵਿਤ ਰਾਜਾਂ ਵਿੱਚ ਖੱਬੇਪੱਖੀ ਨਕਸਲਵਾਦ ਨੂੰ ਖਤਮ ਕਰਨ ਲਈ ਐਤਵਾਰ ਨੂੰ ਮੀਟਿੰਗ ਸੱਦੀ। ਇਸ ਮੀਟਿੰਗ ਵਿੱਚ ਨਕਸਲ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਅਮਿਤ ਸ਼ਾਹ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਅਗਲੇ ਇੱਕ ਸਾਲ ਦੌਰਾਨ ਆਪਣੇ ਰਾਜ ਵਿੱਚ ਨਕਸਲਵਾਦ ਨੂੰ ਖ਼ਤਮ ਕਰਨ ਲਈ ਪੂਰਾ ਟਿੱਲ ਲਾ ਦੇਣ।

ਅਮਿਤ ਸ਼ਾਹ ਨੇ ਕਿਹਾ ਕਿ ਨਕਸਲਵਾਦੀ ਸਮੂਹਾਂ ਤੱਕ ਪਹੁੰਚ ਰਹੇ ਧਨ ਨੂੰ ਰੋਕਣ ਲਈ ਸਾਂਝੀ ਰਣਨੀਤੀ ਬਣਾਉਣੀ ਪਵੇਗੀ। ਨਕਸਲਵਾਦ ਤੋਂ ਪ੍ਰਭਾਵਿਤ ਰਾਜਾਂ ਉੜੀਸਾ, ਤੇਲੰਗਾਨਾ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨੇ ਕਿਹਾ ਕਿ ਨਕਸਲਵਾਦੀ ਸਮੂਹਾਂ ਵਿਰੁੱਧ ਲੜਾਈ ਆਖਰੀ ਪੜਾਅ ਵਿੱਚ ਹੈ। ਹੁਣ ਨਕਸਲੀਆਂ ਦੇ ਹਮਲਿਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਸਾਰੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਅਗਲੇ ਇੱਕ ਸਾਲ ਲਈ ਨਕਸਲਵਾਦ ਦੀ ਇਸ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਖਤਮ ਕਰਨ।

ਮੁੱਖ ਮੰਤਰੀ ਨਵੀਨ ਪਟਨਾਇਕ (ਉੜੀਸਾ), ਕੇ ਚੰਦਰਸ਼ੇਖਰ ਰਾਓ (ਤੇਲੰਗਾਨਾ), ਨਿਤੀਸ਼ ਕੁਮਾਰ (ਬਿਹਾਰ), ਸ਼ਿਵਰਾਜ ਸਿੰਘ ਚੌਹਾਨ (ਮੱਧ ਪ੍ਰਦੇਸ਼), ਊਧਵ ਠਾਕਰੇ (ਮਹਾਰਾਸ਼ਟਰ) ਤੇ ਹੇਮੰਤ ਸੋਰੇਨ (ਝਾਰਖੰਡ) ਨੇ ਮੀਟਿੰਗ ਵਿੱਚ ਹਿੱਸਾ ਲਿਆ।

ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ, ਗਿਰੀਰਾਜ ਸਿੰਘ, ਅਰਜੁਨ ਮੁੰਡ ਤੇ ਨਿਤਿਆਨੰਦ ਰਾਏ ਵੀ ਮੀਟਿੰਗ ਵਿੱਚ ਮੌਜੂਦ ਸਨ। ਦੂਜੇ ਪਾਸੇ ਪੱਛਮੀ ਬੰਗਾਲ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਕੇਰਲ ਦੇ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਦੀ ਬਜਾਏ, ਇਨ੍ਹਾਂ ਰਾਜਾਂ ਦੇ ਮੰਤਰੀ ਜਾਂ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ।

ਮੀਟਿੰਗ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਨਕਸਲਵਾਦੀ ਸਮੂਹਾਂ ਨੂੰ ਪ੍ਰਾਪਤ ਹੋਏ ਪੈਸੇ ਦੇ ਸਰੋਤ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੇ ਬਿਹਤਰ ਤਾਲਮੇਲ ਨਾਲ, ਦਬਾਅ ਪਾ ਕੇ ਤੇ ਗਤੀ ਵਧਾ ਕੇ ਇਸ ਦਿਸ਼ਾ ਵਿੱਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਗ੍ਰਹਿ ਮੰਤਰੀ ਨੇ ਨਕਸਲਵਾਦੀਆਂ ਨੂੰ ਨੱਥ ਪਾਉਣ ਦੇ ਹੋਰ ਉਪਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਈਡੀ, ਏਐਨਆਈ ਅਤੇ ਰਾਜ ਪੁਲਿਸ ਦੇ ਯਤਨਾਂ ਨਾਲ ਸੁਰੱਖਿਆ ਉਪਾਅ ਵਧਾ ਕੇ, ਨਕਸਲੀਆਂ ਤੱਕ ਪਹੁੰਚਣ ਵਾਲੇ ਪੈਸੇ ਨੂੰ ਰੋਕ ਕੇ ਅਜਿਹਾ ਹੋ ਸਕਦਾ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਡੀਜੀਪੀ ਪੱਧਰ ਤੋਂ ਨਿਯਮਤ ਸਮੀਖਿਆ ਬੈਠਕਾਂ ਦੀ ਜ਼ਰੂਰਤ ਵੀ ਦੱਸੀ।

ਇਸ ਦੌਰਾਨ ਅਮਿਤ ਸ਼ਾਹ ਨੇ ਪਿਛਲੇ ਕੁਝ ਦਿਨਾਂ ਵਿੱਚ ਨਕਸਲ ਹਿੰਸਾ ਦੀਆਂ ਘਟਨਾਵਾਂ ਵਿੱਚ ਕਮੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 2009 ਵਿੱਚ ਨਕਸਲੀ ਹਿੰਸਾ ਦੀਆਂ 2258 ਘਟਨਾਵਾਂ ਹੋਈਆਂ ਸਨ। ਹੁਣ ਇਨ੍ਹਾਂ ਵਿੱਚ 70 ਪ੍ਰਤੀਸ਼ਤ ਦੀ ਕਮੀ ਆਈ ਹੈ, 2020 ਵਿੱਚ ਇਹ ਅੰਕੜਾ ਘਟ ਕੇ 665 ਰਹਿ ਗਿਆ।

ਉਨ੍ਹਾਂ ਕਿਹਾ ਕਿ 2010 ਵਿੱਚ 1005 ਮੌਤਾਂ ਦੇ ਮੁਕਾਬਲੇ 2020 ਵਿੱਚ 82 ਫੀਸਦੀ ਦੀ ਕਮੀ ਆਈ ਹੈ ਅਤੇ ਹੁਣ ਇਹ ਘਟ ਕੇ ਸਿਰਫ 183 ਰਹਿ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ 2010 ਦੇ ਮੁਕਾਬਲੇ ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ ਵੀ ਘੱਟ ਹੋਈ ਹੈ। ਫਿਰ ਜਿੱਥੇ ਕੁੱਲ 96 ਅਜਿਹੇ ਜ਼ਿਲ੍ਹੇ ਹੁੰਦੇ ਸਨ, 2020 ਵਿੱਚ ਅਜਿਹੇ ਜ਼ਿਲ੍ਹਿਆਂ ਦੀ ਗਿਣਤੀ ਘਟ ਕੇ ਸਿਰਫ 53 ਰਹਿ ਗਈ ਹੈ।

ਇਹ ਵੀ ਪੜ੍ਹੋ: Bharat Bandh: 'ਭਾਰਤ ਬੰਦ' ਨੂੰ ਵੇਖਦਿਆਂ ਖੇਤੀ ਮੰਤਰੀ ਤੋਮਰ ਦੀ ਕਿਸਾਨਾਂ ਨੂੰ ਪੇਸ਼ਕਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget