Jammu-Kashmir: ਜੰਮੂ-ਕਸ਼ਮੀਰ 'ਚ ਅਕਸਰ ਹੀ ਅੱਤਵਾਦ ਨਾਲ ਜੁੜੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ (6 ਦਸੰਬਰ) ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਉੱਚ ਪੱਧਰੀ ਮੀਟਿੰਗ ਸੱਦੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸੁਰੱਖਿਆ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਵਿੱਚ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਅਤੇ ਰਾਸ਼ਟਰੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਕਈ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ।


ਗ੍ਰਹਿ ਮੰਤਰਾਲੇ 'ਚ ਹੋਈ ਇਕ ਅਹਿਮ ਬੈਠਕ 'ਚ ਅੱਤਵਾਦੀ ਗਤੀਵਿਧੀਆਂ, ਡਰੋਨ ਗਤੀਵਿਧੀ, ਜੰਮੂ-ਕਸ਼ਮੀਰ 'ਚ ਕਸ਼ਮੀਰੀ ਪੰਡਤਾਂ 'ਤੇ ਕੀਤੇ ਜਾ ਰਹੇ ਹਮਲਿਆਂ 'ਤੇ ਚਰਚਾ ਕੀਤੀ ਗਈ। ਇਸ ਵਿੱਚ NIA, DG, CRPF, BSF, DGP ਜੰਮੂ ਕਸ਼ਮੀਰ, ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਰਾਅ ਚੀਫ਼ ਦੇ ਅਧਿਕਾਰੀ ਮੌਜੂਦ ਸਨ।


ਇਹ ਮੀਟਿੰਗ ਉਨ੍ਹਾਂ ਰਿਪੋਰਟਾਂ ਦੇ ਸਾਹਮਣੇ ਆਉਣ ਤੋਂ ਬਾਅਦ ਰੱਖੀ ਗਈ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ ਹਾਲ ਹੀ ਵਿੱਚ ਸ਼੍ਰੀਨਗਰ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਦੇ 56 ਕਰਮਚਾਰੀਆਂ ਨੂੰ ਧਮਕੀ ਪੱਤਰ ਜਾਰੀ ਕੀਤਾ ਸੀ। ਸਰਕਾਰੀ ਸੂਤਰਾਂ ਮੁਤਾਬਕ ਵੱਖ-ਵੱਖ ਕਸ਼ਮੀਰੀ ਪੰਡਿਤ ਸੰਗਠਨਾਂ ਨੇ ਇਸ ਨੂੰ ਗੰਭੀਰ ਮਾਮਲਾ ਦੱਸਦੇ ਹੋਏ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ