Farmers Protest: ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਨੂੰ ਲੈ ਕੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਸਾਨੂੰ ਸੂਬਿਆਂ ਨਾਲ ਗੱਲ ਕਰਨ ਦੀ ਲੋੜ ਹੈ। ਸਾਨੂੰ ਚਰਚਾ ਕਰਨ ਤੇ ਹੱਲ ਲੱਭਣ ਲਈ ਇੱਕ ਫੋਰਮ ਦੀ ਲੋੜ ਹੈ।


ਦੱਸ ਦਈਏ ਕਿ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨ ਦਿੱਲੀ ਜਾ ਰਹੇ ਹਨ। ਕੇਂਦਰੀ ਮੰਤਰੀਆਂ ਨਾਲ ਦੇਰ ਰਾਤ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਟੈਂਟ, ਰਾਸ਼ਨ ਤੇ ਹੋਰ ਸਾਮਾਨ ਟਰੈਕਟਰ ਟਰਾਲੀਆਂ ਵਿੱਚ ਲੈ ਕੇ ਦਿੱਲੀ ਵੱਲ ਕੂਚ ਕਰਨ ਲਈ ਰਵਾਨਾ ਹੋਏ ਹਨ।



ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦਲੋਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਕਿਹਾ, 'ਵਿਚਾਰ-ਚਰਚਾ ਦੀ ਲੋੜ ਹੈ। ਇਸ ਲਈ ਸਾਨੂੰ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਸਾਨੂੰ ਚਰਚਾ ਕਰਨ ਤੇ ਹੱਲ ਲੱਭਣ ਲਈ ਇੱਕ ਫੋਰਮ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਕਿਸਾਨ ਯੂਨੀਅਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਾ ਪਾਵੇ।


ਦੱਸ ਦਈਏ ਕਿ ਕਿਸਾਨਾਂ ਦੀਆਂ ਮੰਗਾਂ ਹਨ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਏ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਦਿੱਤੀ ਜਾਏ, ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ, ਪੁਲਿਸ ਵੱਲੋਂ ਦਰਜ ਕੇਸ ਵਾਪਸ ਲਏ ਜਾਣ, ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਏ। ਕਿਸਾਨ ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਵੀ ਕਰ ਰਹੇ ਹਨ।


ਇਹ ਵੀ ਪੜ੍ਹੋ: Farmers Protest: ਕਿਸਾਨਾਂ ਤੇ ਡਰੋਨ ਨਾਲ ਪੁਲਿਸ ਸੁੱਟ ਰਹੀ ਹੈ ਅੱਥਰੂ ਗੈਸ ਦੇ ਗੋਲ਼ੇ. ਕਈ ਕਿਸਾਨ ਜ਼ਖ਼ਮੀ


ਦਰਅਸਲ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੇ ਖੁਰਾਕ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਨੂੰ ਕਿਸਾਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਸੀ। ਹਾਲਾਂਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਇਹ ਮੀਟਿੰਗ ਬੇਸਿੱਟਾ ਰਹੀ ਸੀ। ਇਸ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਅੰਬਾਲਾ-ਸ਼ੰਭੂ, ਖਨੌਰੀ-ਜੀਂਦ ਤੇ ਡੱਬਵਾਲੀ ਸਰਹੱਦਾਂ ਤੋਂ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ।


ਇਹ ਵੀ ਪੜ੍ਹੋ: Viral News: ਕੰਪਨੀ ਦਾ ਅਜੀਬ ਆਫਰ, ਬੱਚਾ ਪੈਦਾ ਕਰਨ 'ਤੇ ਦੇ ਰਹੀ ਲੱਖਾਂ ਰੁਪਏ!