ਪੜਚੋਲ ਕਰੋ

Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, ਕੀ ਕਿਸਾਨ ਮੰਨਣਗੇ ਮੰਤਰੀ ਦੀ ਇਹ ਗੱਲ ?

Kisan Andolan: ਕਿਸਾਨਾਂ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਚਾਰ ਮੀਟਿੰਗਾਂ ਕੀਤੀਆਂ ਹਨ ਪਰ ਸਿੱਟਾ ਕੋਈ ਨਹੀਂ ਨਿਕਲਿਆ। ਚੌਥੀ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਤਜਵੀਜ਼ ਦਿੱਤੀ ਸੀ ਕਿ ਕੇਂਦਰ ਸਰਕਾਰ 4 ਫਸਲਾਂ 'ਤੇ 5 ਸਾਲ

Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਸਾਹਮਣੇ ਆਇਆ ਹੈ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੰਤਰੀ ਅਰਜੁਨ ਮੁੰਡਾ  ਨੇ ਕਿਹਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਮਿਲ ਕੇ ਹੱਲ ਕੱਢਣਾ ਚਾਹੀਦਾ ਹੈ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਕਈ ਪ੍ਰਸਤਾਵਾਂ 'ਤੇ ਚਰਚਾ ਕੀਤੀ। ਅਸੀਂ ਜਾਣਦੇ ਹਾਂ ਕਿ ਕਿਸਾਨ ਤਜਵੀਜ਼ਾਂ ਤੋਂ ਸੰਤੁਸ਼ਟ ਨਹੀਂ ਹਨ, ਪਰ ਇਹ ਚਰਚਾ ਜਾਰੀ ਰਹਿਣੀ ਚਾਹੀਦੀ ਹੈ, ਸਾਨੂੰ ਸ਼ਾਂਤੀਪੂਰਵਕ ਹੱਲ ਲੱਭਣਾ ਚਾਹੀਦਾ ਹੈ।

 MSP 'ਤੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਦਾ ਜ਼ਿਕਰ ਕਰਦੇ ਹੋਏ ਮੁੰਡਾ ਨੇ ਕਿਹਾ, ਅਸੀਂ ਚੰਗਾ ਕਰਨਾ ਚਾਹੁੰਦੇ ਹਾਂ। ਇਸ ਲਈ ਕਈ ਵਿਚਾਰ ਦਿੱਤੇ ਜਾ ਸਕਦੇ ਹਨ। ਅਸੀਂ ਹਮੇਸ਼ਾ ਚੰਗੀ ਫੀਡਬੈਕ ਦਾ ਸੁਆਗਤ ਕਰਦੇ ਹਾਂ। ਪਰ, ਸੰਵਾਦ ਹੀ ਇਸ ਗੱਲ ਦਾ ਹੱਲ ਲੱਭਣ ਦਾ ਇੱਕੋ ਇੱਕ ਤਰੀਕਾ ਹੈ ਕਿ ਉਹ ਰਾਏ ਕਿਵੇਂ ਲਾਭਦਾਇਕ ਹੋਵੇਗੀ।

ਕਿਸਾਨਾਂ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਚਾਰ ਮੀਟਿੰਗਾਂ ਕੀਤੀਆਂ ਹਨ ਪਰ ਸਿੱਟਾ ਕੋਈ ਨਹੀਂ ਨਿਕਲਿਆ। ਚੌਥੀ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਤਜਵੀਜ਼ ਦਿੱਤੀ ਸੀ ਕਿ ਕੇਂਦਰ ਸਰਕਾਰ 4 ਫਸਲਾਂ 'ਤੇ 5 ਸਾਲ ਦੇ ਇਕਰਾਰਨਾਮੇ ਤਹਿਤ MSP ਦੇਣ ਲਈ ਤਿਆਰ ਹੈ। 

ਕੇਂਦਰ ਦੀ ਇਹ ਤਜਵੀਜ਼ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਸਾਨੂੰ 4 ਫਸਲਾਂ 'ਤੇ ਨਹੀਂ 23 ਫਸਲਾਂ 'ਤੇ ਪੱਕੀ MSP ਦਿਓ ਅਤੇ MSP ਖਰੀਦ ਗਰੰਟੀ ਕਾਨੂੰਨੀ ਵੀ ਕੇਂਦਰ ਸਰਕਾਰ ਲੈ ਕੇ ਆਵੇ। 

ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਅੱਜ ਸਵੇਰੇ 11 ਵਜੇ ਦਿੱਲੀ ਨੂੰ ਕੂਚ ਕਰਨਗੇ। ਇਸ ਤੋਂ ਪਹਿਲਾਂ ਅੱਜ ਸਵੇਰੇ 6 ਵਜੇ ਹੀ ਧਰਨੇ ਵਾਲੀ ਥਾਂ 'ਤੇ ਹਰਕਤ ਦਿਖਾਈ ਦਿੱਤੀ। ਕਿਸਾਨਾਂ ਨੇ ਆਪੋ ਆਪਣੇ ਟਰੈਕਟਰ ਟਰਾਲੀਆਂ ਸਵੇਰੇ 6 ਤੋਂ ਹੀ ਲਾਈਨਾਂ 'ਚ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਹੁਣ ਇੰਤਜਾਰ ਹੈ ਤਾਂ ਸਿਰਫ਼ 11 ਵਜੇ ਦਾ ਜਾਂ ਫਿਰ ਇਸ ਤੈਅ ਸਮੇਂ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਦੇ ਫੋਨ ਦਾ, ਕਿਉਂਕਿ ਬੀਤੇ ਦਿਨ ਵੀ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਸੀ ਕਿ ਸਾਨੂੰ ਹਾਲੇ ਵੀ ਉਮੀਦ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਮਨ ਲਵੇਗੀ। 

 ਮੰਗਲਵਾਰ ਦੇਰ ਰਾਤ ਪੰਜਾਬ ਤੋਂ ਭਾਰੀ ਮਸ਼ੀਨਰੀ ਲੈ ਕੇ ਸ਼ੰਭੂ ਬਾਰਡਰ ਵੱਲ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਨਾਕਾਬੰਦੀ ਨੂੰ ਲੈ ਕੇ ਝੜਪ ਹੋ ਗਈ ਸੀ। ਇਸ ਵਿੱਚ ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

SAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir KaurSangrur News - ਖ਼ੁਦ ਪਾਣੀ 'ਚ ਡੁਬਿਆ ਸੀਵਰੇਜ਼ ਵਿਭਾਗ ਦਾ ਦਫ਼ਤਰ !!!ਅਕਾਲੀ ਦਲ ਦੇ ਬਾਗੀ ਧੜੇ ਦੇ ਪੱਖ ਚ ਆਏ ਭਾਜਪਾ ਲੀਡਰ ਹਰਜੀਤ ਗਰੇਵਾਲHoshiarpur ਖੌਫ਼ਨਾਕ ਹਾਦਸਾ - ਇੱਟਾਂ ਦੇ ਭੱਠੇ ‘ਚ ਡਿੱਗਣ ਨਾਲ ਮਜ਼ਦੂਰ ਦੀ ਮੌXXਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget