Economic Survey: ਮਹਿੰਗਾਈ, ਬੇਰੁਜ਼ਗਾਰੀ, ਜੀਡੀਪੀ ਦਾ ਕੀ ਹਾਲ...ਬਜਟ ਤੋਂ ਪਹਿਲਾਂ ਆਰਥਿਕ ਸਰਵੇਖਣ ਨੇ ਵਿਖਾਈ ਤਸਵੀਰ
Economic Survey 2023-24: ਵਿੱਤੀ ਸਾਲ 2023-24 ਲਈ ਅੱਜ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਪਿਛਲੇ ਵਿੱਤੀ ਸਾਲ ਦਾ ਆਰਥਿਕ ਸਰਵੇਖਣ ਪੇਸ਼ ਕੀਤਾ ਹੈ।
Economic Survey 2023-24: ਵਿੱਤੀ ਸਾਲ 2023-24 ਲਈ ਅੱਜ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਪਿਛਲੇ ਵਿੱਤੀ ਸਾਲ ਦਾ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਸਰਵੇਖਣ ਦੇ ਅਨੁਸਾਰ ਵਿੱਤੀ ਸਾਲ 2024-25 ਵਿੱਚ ਭਾਰਤ ਦੀ ਜੀਡੀਪੀ 6.5-7 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਹੈ।
ਇਸ ਦੇ ਨਾਲ ਹੀ ਮੌਜੂਦਾ ਵਿੱਤੀ ਸਾਲ 'ਚ ਮਹਿੰਗਾਈ ਦਰ 4.5 ਫੀਸਦੀ ਰਹਿਣ ਦਾ ਅਨੁਮਾਨ ਹੈ, ਜਦੋਂਕਿ ਵਿੱਤੀ ਸਾਲ 2025-26 'ਚ ਮਹਿੰਗਾਈ ਦਰ 4.1 ਫੀਸਦੀ ਰਹਿਣ ਦਾ ਅਨੁਮਾਨ ਹੈ। ਅਰਥਚਾਰੇ ਨੂੰ ਹੁਲਾਰਾ ਦੇਣ ਲਈ ਆਰਥਿਕ ਸਰਵੇਖਣ ਵਿੱਚ ਜੋ ਵੀ ਸੁਝਾਅ ਦਿੱਤੇ ਗਏ ਹਨ, ਉਹ ਬਜਟ ਵਿੱਚ ਝਲਕਣਗੇ।
ਖੇਤੀ ਛੱਡ ਰਹੇ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਲੋੜ!
ਰੁਜ਼ਗਾਰ ਦੇ ਸਬੰਧ ਵਿੱਚ ਆਰਥਿਕ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਸੇਵਾ ਖੇਤਰ ਸਭ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਵਾਲਾ ਖੇਤਰ ਹੈ। ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦੇਣ ਕਾਰਨ ਉਸਾਰੀ ਖੇਤਰ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਸਰਵੇਖਣ ਅਨੁਸਾਰ ਉਸਾਰੀ ਖੇਤਰ ਵਿੱਚ ਰੁਜ਼ਗਾਰ ਅਸੰਗਠਿਤ ਹੈ ਤੇ ਤਨਖ਼ਾਹਾਂ ਬਹੁਤ ਘੱਟ ਹਨ।
ਇਸ ਲਈ ਖੇਤੀ ਛੱਡਣ ਵਾਲੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ਹੈ। ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਖਰਾਬ ਕਰਜ਼ਿਆਂ ਦੀ ਵਿਰਾਸਤ ਕਾਰਨ ਪਿਛਲੇ ਦਹਾਕੇ ਵਿੱਚ ਨਿਰਮਾਣ ਖੇਤਰ ਵਿੱਚ ਘੱਟ ਰੁਜ਼ਗਾਰ ਪੈਦਾ ਹੋਇਆ ਹੈ, ਪਰ ਵਿੱਤੀ ਸਾਲ 2021-22 ਤੋਂ ਇਸ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਵਧੇ ਹਨ।
23 ਜੁਲਾਈ ਨੂੰ ਬਜਟ ਪੇਸ਼ ਕੀਤਾ ਜਾਵੇਗਾ
ਆਰਥਿਕ ਸਰਵੇਖਣ ਦੀ ਪੇਸ਼ਕਾਰੀ ਤੋਂ ਬਾਅਦ, ਵਿੱਤ ਮੰਤਰੀ ਮੰਗਲਵਾਰ, 23 ਜੁਲਾਈ, 2024 ਨੂੰ ਵਿੱਤੀ ਸਾਲ 2024-25 ਲਈ ਪੂਰਾ ਬਜਟ ਪੇਸ਼ ਕਰਨਗੇ। ਇਹ ਲਗਾਤਾਰ ਸੱਤਵੀਂ ਵਾਰ ਹੋਵੇਗਾ ਜਦੋਂ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰੇਗੀ।