Petrol-Diesel prices : ਦੇਸ਼ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਅੱਜ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ 80 ਪੈਸੇ ਮਹਿੰਗਾ ਹੋ ਗਿਆ ਹੈ। ਜਦੋਂ ਏਬੀਪੀ ਨਿਊਜ਼ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਵਾਲ ਕੀਤਾ ਤਾਂ ਉਨ੍ਹਾਂ ਇਸ ਨੂੰ ਸਹੀ ਠਹਿਰਾਇਆ। ਜਾਣੋ ਨਿਤਿਨ ਗਡਕਰੀ ਨੇ ਈਂਧਨ ਦੀਆਂ ਕੀਮਤਾਂ ਵਧਣ ਦਾ ਕੀ ਦੱਸਿਆ ਕਾਰਨ।


ਰੂਸ-ਯੂਕਰੇਨ ਯੁੱਧ ਕਾਰਨ ਤੇਲ ਦੀਆਂ ਵਧੀਆਂ ਕੀਮਤਾਂ: ਗਡਕਰੀ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਗਡਕਰੀ ਨੇ ‘ਏਬੀਪੀ ਨੈੱਟਵਰਕ’ ਦੀ ‘ਆਈਡੀਆਜ਼ ਆਫ਼ ਇੰਡੀਆ’ ਕਾਨਫਰੰਸ ਵਿੱਚ ‘ਨਵਾਂ ਭਾਰਤ, ਨਵਾਂ ਮੈਨੀਫੈਸਟੋ-ਸਬਕਾ ਸਾਥ, ਸਬਕਾ ਵਿਕਾਸ’ ਸੈਸ਼ਨ ਵਿੱਚ ਕਿਹਾ, ”ਭਾਰਤ ਵਿੱਚ 80 ਫੀਸਦੀ ਤੇਲ ਦਰਾਮਦ ਕੀਤਾ ਜਾਂਦਾ ਹੈ। ਰੂਸ-ਯੂਕਰੇਨ ਯੁੱਧ ਦੇ ਦੌਰਾਨ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਅਤੇ ਅਸੀਂ ਇਸ ਬਾਰੇ ਕੁਝ ਨਹੀਂ ਕਰ ਸਕਦੇ। ਉਰਜਾ ਪੈਦਾ ਕਰਨ ਦੀ ਸਮਰੱਥਾ ਨੂੰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਆਪਣਾ ਈਂਧਨ ਖੁਦ ਬਣਾਉਣ ਦੀ ਲੋੜ ਹੈ।


ਪਿਛਲੇ 5 ਦਿਨਾਂ ਵਿੱਚ ਕੀਮਤਾਂ ਵਿੱਚ ਹੋਇਆ ਚੌਥੀ ਵਾਰ ਵਾਧਾ -
ਦੱਸ ਦੇਈਏ ਕਿ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 98 ਰੁਪਏ 61 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89 ਰੁਪਏ 87 ਪੈਸੇ ਹੋ ਗਈ ਹੈ। ਕੱਲ੍ਹ ਵੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕੀਤਾ ਗਿਆ ਸੀ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ 'ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਪਿਛਲੇ ਪੰਜ ਦਿਨਾਂ 'ਚ ਚੌਥੀ ਵਾਰ ਈਂਧਨ ਮਹਿੰਗਾ ਹੋਇਆ ਹੈ।


ਮੁੰਬਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 113 ਰੁਪਏ 29 ਪੈਸੇ ਹੈ।
ਦੇਸ਼ ਦੀ ਵਿੱਤੀ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 113 ਰੁਪਏ 29 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 97 ਰੁਪਏ 49 ਪੈਸੇ ਹੋ ਗਈ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ। ਹਾਲ ਹੀ 'ਚ ਸਪਲਾਈ ਤੰਗ ਹੋਣ ਦੇ ਡਰੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਕਰੀਬ 35-40 ਫੀਸਦੀ ਦਾ ਵਾਧਾ ਹੋਇਆ ਹੈ।