Nitin Gadkari Tests Corona Positive: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੋਂ ਬਾਅਦ ਹੁਣ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਵਿਡ ਪੌਜ਼ੇਟਿਵ ਹੋ ਗਏ ਹਨ। ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਗਡਕਰੀ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਹੋਮ ਕੁਆਰੰਟੀਨ ਵਿੱਚ ਚਲੇ ਗਏ ਹਨ। ਗਡਕਰੀ ਨੇ ਖੁਦ ਟਵੀਟ ਕਰਕੇ ਆਪਣੇ ਕੋਵਿਡ ਪੌਜ਼ੀਟਿਵ ਹੋਣ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਉਨ੍ਹਾਂ ਦਾ ਕੋਵਿਡ ਟੈਸਟ ਪੌਜ਼ੇਟਿਵ ਆਇਆ ਹੈ।


ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਗਡਕਰੀ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਆਈਸੋਲੇਟ ਹੋਣ ਅਤੇ ਕੋਵਿਡ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਗਡਕਰੀ ਫਿਲਹਾਲ ਕੋਰੋਨਾ ਦੇ ਹਲਕੇ ਲੱਛਣਾਂ ਦਾ ਅਨੁਭਵ ਕਰ ਰਹੇ ਹਨ।


ਦੇਸ਼ 'ਚ ਕੋਰੋਨਾ ਦੇ ਲਗਾਤਾਰ ਵੱਧਦੇ ਖਤਰੇ ਦੇ ਵਿਚਕਾਰ ਸਿਆਸੀ ਪਾਰਟੀਆਂ ਦੇ ਨੇਤਾ ਅਤੇ ਕੇਂਦਰੀ ਮੰਤਰੀ ਵੀ ਲਗਾਤਾਰ ਕੋਰੋਨਾ ਦੀ ਲਪੇਟ 'ਚ ਆ ਰਹੇ ਹਨ। ਮੰਗਲਵਾਰ ਸਵੇਰੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਧਾ ਮੋਹਨ ਸਿੰਘ ਨੇ ਵੀ ਸੋਸ਼ਲ ਮੀਡੀਆ ਰਾਹੀਂ ਆਪਣੇ ਕੋਵਿਡ ਪੌਜ਼ੇਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ।


ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਵੀ ਜਾਂਚ ਕੀਤੀ ਸੀ ਅਤੇ ਉਨ੍ਹਾਂ ਦੇ ਕੋਵਿਡ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।



ਇਹ ਵੀ ਪੜ੍ਹੋ: ਸਰਹੱਦ 'ਤੇ ਆਪਣੀਆਂ ਹਰਕੱਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਪੰਜਾਬ ਦੇ ਫਿਰੋਜ਼ਪੁਰ 'ਚ BSF ਨੂੰ ਤਿੰਨ ਥਾਵਾਂ ਤੋਂ ਮਿਲਿਆ 'ਅੱਤਵਾਦੀ ਸਮਾਨ'


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904