ਪੜਚੋਲ ਕਰੋ
Advertisement
(Source: ECI/ABP News/ABP Majha)
ਰੇਲ ਰਾਜ ਮੰਤਰੀ ਦਾ ਹੋਇਆ ਦਿਹਾਂਤ, ਕੋਰੋਨਾਵਾਇਰਸ ਕਾਰਨ ਸੀ ਜ਼ੇਰੇ ਇਲਾਜ
ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗਦੀ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਉਹ ਕੋਰੋਨਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ।
ਨਵੀਂ ਦਿੱਲੀ: ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗਦੀ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਉਹ ਕੋਰੋਨਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਦੀ ਉਮਰ 65 ਸਾਲ ਦੀ ਸੀ।
11 ਸਤੰਬਰ ਨੂੰ ਕੋਵਿਡ -19 ਲਈ ਉਸਦੇ ਸਵੈਬ ਦੇ ਨਮੂਨੇ ਪੌਜ਼ੇਟਿਵ ਆਏ ਸੀ।ਜਿਸ ਤੋਂ ਬਾਅਦ, ਬੇਲਾਗਾਵੀ ਤੋਂ ਸੰਸਦ ਮੈਂਬਰ ਨੇ ਪਿਛਲੇ ਕੁਝ ਦਿਨਾਂ ਵਿੱਚ ਆਪਣੇ ਨੇੜਲੇ ਸੰਪਰਕ ਵਿੱਚ ਆਏ ਉਨ੍ਹਾਂ ਸਾਰਿਆਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਸੀ।
ਕਈ ਪਾਰਟੀ ਨੇਤਾਵਾਂ ਨੇ ਅੰਗਦੀ ਦੀ ਮੌਤ 'ਤੇ ਸੋਗ ਕੀਤਾ। ਕਾਂਗਰਸੀ ਨੇਤਾ ਜੈਰਾਮ ਰਮੇਸ਼ ਨੇ ਕੇਂਦਰੀ ਮੰਤਰੀ ਦੇ ਦੇਹਾਂਤ ਨੂੰ ਸੁਣਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਕੋਵਿਡ -19 ਦੇ ਨਾਲ ਹੁਣ ਤੱਕ ਕਈ ਕੇਂਦਰੀ ਮੰਤਰੀਆਂ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ, ਆਯੂਸ਼ ਮੰਤਰੀ ਸ਼੍ਰੀਪਦ ਨਾਇਕ, ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਸ਼ਾਮਲ ਹਨ।Shri Suresh Angadi was an exceptional Karyakarta, who worked hard to make the Party strong in Karnataka. He was a dedicated MP and effective Minister, admired across the spectrum. His demise is saddening. My thoughts are with his family and friends in this sad hour. Om Shanti. pic.twitter.com/2QDHQe0Pmj
— Narendra Modi (@narendramodi) September 23, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement