ਕਿਸਾਨ ਅੰਦੋਲਨ ਨੂੰ ਲੈਕੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ, ਕਿਸਾਨਾਂ ਦੇ ਕੁਝ ਲੀਡਰਾਂ ਨੇਇਸ ਅੰਦੋਲ ਨੂੰ ਹਾਈਜੈਕ ਕਰ ਲਿਆ ਹੈ। ਨਕਸਲੀ-ਮਾਉਵਾਦੀ ਤਾਕਤਾਂ ਅੰਦੋਲਨ 'ਤੇ ਹਾਵੀ ਹੋ ਰਹੀਆਂ ਹਨ। ਅਜਿਹੇ 'ਚ ਕਿਸਾਨਾਂ ਨੂੰ ਸਮਝਣਾ ਹੋਵੇਗਾ ਕਿ ਇਹ ਅੰਦੋਲਨ ਉਨ੍ਹਾਂ ਦੇ ਹੱਥੋਂ ਨਿੱਕਲ ਕੇ ਮਾਓਵਾਦੀ ਤੇ ਨਕਸਲੀ ਲੋਕਾਂ ਦੇ ਹੱਥਾਂ 'ਚ ਚਲਾ ਗਿਆ ਹੈ। ਉਨ੍ਹਾਂ ਕਿਹਾ ਅਸੀਂ ਕਿਸਾਨਾਂ ਦੀਆਂ ਪੁਰਾਣੀਆਂ ਗੱਲਾਂ 'ਚੋਂ ਨਿਚੋਲ ਕੱਢ ਕੇ ਦੋ ਉਨ੍ਹਾਂ ਦੇ ਖਦਸ਼ੇ ਨਜ਼ਰ ਆਏ ਉਨ੍ਹਾਂ ਤੇ ਇਕ ਚੰਗਾ ਪ੍ਰਪੋਜ਼ਲ ਦਿੱਤਾ। ਪਰ ਉਸ 'ਤੇ ਵੀ ਕੋਈ ਚਰਚਾ ਕਰਨ ਲਈ ਤਿਆਰ ਨਹੀਂ ਹੈ। ਬਹੁਤ ਹੀ ਨਿਰਾਸ਼ਾਜਨਕ ਸਥਿਤੀ ਹੈ ਕਿ ਮਾਓਵਾਦੀ ਤੇ ਨਕਸਲੀ ਉਨ੍ਹਾਂ ਨੂੰ ਚਰਚਾ ਤੋਂ ਰੋਕ ਰਹੇ ਹਨ।


ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲਬਾਤ ਕਿਸੇ ਸਿਰੇ ਨਹੀਂ ਲੱਗੀ। ਕਿਸਾਨ ਇਸ ਮੰਗ 'ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਦੂਜੇ ਪਾਸੇ ਕੇਂਦਰ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ।