ਦਮੋਹ: ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਪਟੇਲ ਦਾ ਵੀਰਵਾਰ ਨੂੰ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਬਿਮਾਰ ਮਾਂ ਲਈ ਆਕਸੀਜਨ ਸਿਲੰਡਰ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਦੋ ਥੱਪੜ ਮਾਰਨ ਦੀ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਹਾਲਾਂਕਿ ਵਿਰੋਧੀ ਧਿਰ ਨੇ ਇਸ ਘਟਨਾ ਨੂੰ ਲੈ ਕੇ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ, ਪਰ ਇਸ ਵੀਡੀਓ ਬਾਰੇ ਪਟੇਲ ਦਾ ਜਵਾਬ ਕੁਝ ਹੋਰ ਹੀ ਹੈ।


ਦੱਸ ਦਈਏ ਕਿ ਇਸ ਸਮੇਂ ਕੋਰੋਨਾ ਦੀ ਤਬਾਹੀ ਕਾਰਨ ਆਕਸੀਜਨ ਨੂੰ ਲੈ ਕੇ ਦੇਸ਼ 'ਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਤੋਂ ਦੋ ਦਿਨ ਪਹਿਲਾਂ ਆਕਸੀਜਨ ਸਿਲੰਡਰ ਲੁੱਟਣ ਦੀ ਘਟਨਾ ਤੋਂ ਬਾਅਦ ਦਮੋਹ ਤੋਂ ਸੰਸਦ ਮੈਂਬਰ ਪਟੇਲ ਨੇ ਹਸਪਤਾਲ ਦਾ ਦੌਰਾ ਕੀਤਾ।


ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਤੋਂ ਇੱਕ ਵਿਅਕਤੀ ਨੇ ਆਪਣੀ ਕੋਵਿਡ-19 ਪੀੜਤ ਮਾਂ ਲਈ ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ। ਵੀਡੀਓ ਵਿੱਚ ਦੇਖਿਆ ਗਿਆ ਹੈ ਕਿ ਗੱਲਬਾਤ ਦੌਰਾਨ ਜਦੋਂ ਵਿਅਕਤੀ ਨੇ ਪਟੇਲ ਵੱਲ ਉਂਗਲ ਉਠਾਈ ਤਾਂ ਗੁੱਸੇ ਵਿੱਚ ਆਏ ਮੰਤਰੀ ਨੇ ਉਨ੍ਹਾਂ ਨੂੰ ਉਂਗਲ ਹੇਠ ਕਰਨ ਦਾ ਇਸ਼ਾਰਾ ਕੀਤਾ ਤੇ ਕਿਹਾ, “ਇਸ ਤਰ੍ਹਾਂ ਬੋਲੇਂਗਾ ਤਾਂ ਦੋ ਖਾਵੇਂਗਾ।”



ਉਧਰ ਕੇਂਦਰੀ ਮੰਤਰੀ ਨੇ ਇੱਕ ਨਵੀਂ ਵੀਡੀਓ ਪੋਸਟ ਕਰਕੇ ਟਵੀਟ ਕੀਤਾ, "ਜ਼ਿਲ੍ਹਾ ਹਸਪਤਾਲ ਵਿੱਚ ਵਿਚਾਰ ਵਟਾਂਦਰੇ ਦਾ ਅੰਤ ਇਸ ਤਰ੍ਹਾਂ ਹੋਇਆ ਸੀ ਜਿਸ 'ਤੇ ਵਿਵਾਦ ਖੜ੍ਹਾ ਹੋਇਆ।"



ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਮੰਤਰੀ ਪਟੇਲ ਦੇ ਰਵੱਈਏ ਦੀ ਨਿਖੇਧੀ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।


ਇਹ ਵੀ ਪੜ੍ਹੋ: Gold and Silver Rates:ਕੀਮਤਾਂ 'ਚ ਉਤਰਾਅ ਚੜ੍ਹਾਅ ਜਾਰੀ, ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904