ਅਮਿਤ ਸ਼ਾਹ ਦੀ ਕੋਰੋਨਾ ਪੌਜ਼ੇਟਿਵ ਰਿਪੋਰਟ ਮਗਰੋਂ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਸੈਲਫ ਆਈਸੋਲੇਟ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੌਜ਼ੇਟਿਵ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਆਪ ਨੂੰ ਸੈਲਫ ਕੁਆਰੰਟੀਨ ਕਰ ਲਿਆ ਹੈ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੌਜ਼ੇਟਿਵ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਆਪ ਨੂੰ ਸੈਲਫ ਕੁਆਰੰਟੀਨ ਕਰ ਲਿਆ ਹੈ। ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਨੇ ਕੋਰੋਨਾ ਲੱਛਣ ਨਜ਼ਰ ਆਉਣ ਤੇ ਕੋਵਿਡ ਟੈਸਟ ਕਰਵਾਇਆ ਸੀ ਤੇ ਐਤਵਾਰ ਨੂੰ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਸੀ।
ਅਮਿਤ ਸ਼ਾਹ ਡਾਕਟਰਾਂ ਦੀ ਸਲਾਹ ਤੇ ਮੇਦਾਂਤਾ ਹਸਪਤਾਲ 'ਚ ਭਰਤੀ ਹੋ ਗਏ ਹਨ। ਅਮਿਤ ਸ਼ਾਹ ਨੇ ਟਵੀਟ ਕਰਕੇ ਆਪਣੇ ਕੋਰੋਨਾ ਪੌਜ਼ੇਟਿਵ ਹੋਣ ਦੀ ਸੂਚਨਾ ਦਿੱਤੀ ਸੀ ਤੇ ਉਨ੍ਹਾਂ ਸਭ ਨੂੰ ਅਪੀਲ ਕੀਤੀ ਸੀ ਕੇ ਜੋ ਲੋਕ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਸ਼ਾਹ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਸ਼ੁਰੂ ਹੋ ਗਈਆਂ।
ਦੇਸ਼ 'ਚ ਪਿਛਲੇ 24 ਘੰਟੇ ਅੰਦਰ 52972 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। 771 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਣ ਦੀ ਵੀ ਖ਼ਬਰ ਹੈ। ਦੇਸ਼ 'ਚ ਕੋਰੋਨਾਵਾਇਰਸ ਦੇ ਕੁੱਲ 18 ਲੱਖ ਤੋਂ ਵੱਧ ਮਰੀਜ਼ ਹਨ।