ਨਵੀਂ ਦਿੱਲੀ: ਪੰਜਾਬ ਦੇ ਹੇਠਾਂ ਜਾ ਰਹੇ ਪਾਣੀ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਫਸਲੀ ਵੰਨ-ਸੁਵੰਨਤਾ ਨੂੰ ਹੱਲਾਸ਼ੇਰੀ ਦੇਣ ਦੇ ਯਤਨ ਕੀਤੇ ਜਾਣ। ਰਾਜ ਸਭਾ ਵਿੱਚ ਮੌਨਸੂਨ ਇਜਲਾਸ ਦੌਰਾਨ ਸੋਮਵਾਰ ਨੂੰ ਪੰਜਾਬ ਵਿੱਚ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਗੂੰਜਿਆ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਪੰਜਾਬ ਵਿੱਚ ਪਾਣੀ ਦੇ ਡਿੱਗਦੇ ਪੱਧਰ ’ਤੇ ਫਿਕਰ ਜ਼ਾਹਿਰ ਕਰਦਿਆਂ ਸਵਾਲ ਪੁੱਛਿਆ। 


ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ, ਜੋ ਫ਼ਿਕਰਮੰਦੀ ਦਾ ਵਿਸ਼ਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਪਾਣੀ ਦੀ ਖਪਤ ਘਟਾਉਣ ਲਈ ਫਸਲੀ ਵੰਨ-ਸੁਵੰਨਤਾ ਨੂੰ ਹੱਲਾਸ਼ੇਰੀ ਦੇਣ ਲਈ ਯਤਨ ਕਰਨੇ ਚਾਹੀਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਅਭਿਆਨ ਤਹਿਤ ਵੱਖ ਵੱਖ ਪਹਿਲਕਦਮੀਆਂ ਤਹਿਤ ਜਲ ਟੇਬਲ ਨੂੰ ਮੁੜ ਮਜ਼ਬੂਤ ਕਰਨ ਲਈ ਕੇਂਦਰ ਤੇ ਰਾਜਾਂ ਵੱਲੋਂ ਮਿਲ ਕੇ ਯਤਨ ਕੀਤੇ ਜਾ ਰਹੇ ਹਨ। 


ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਪਾਣੀ ਦੀ ਖਪਤ ਨੂੰ ਘਟਾਉਣ ਦੀ ਲੋੜ ਹੈ। ਮੰਤਰੀ ਨੇ ਹਰਿਆਣਾ ਦੀ ਮਿਸਾਲ ਦਿੱਤੀ, ਜਿੱਥੇ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਫਸਲਾਂ ਦੀ ਬਿਜਾਈ ਲਈ ਹੱਲਾਸ਼ੇਰੀ ਦੇ ਰਹੀ ਹੈ। ਸ਼ੇਖਾਵਤ ਨੇ ਕਿਹਾ ਕਿ ਪਾਣੀ ਸੂਬੇ ਦਾ ਵਿਸ਼ਾ ਹੈ ਤੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਨਦੀ ਨਾਲਿਆਂ ਦੀ ਸਫਾਈ ਤੇ ਇਸ ਦੇ ਵਿਕਾਸ ਨੂੰ ਯਕੀਨੀ ਬਣਾਉਣ।


ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ, ਯੂਨੀਅਨ ਦਾ ਐਲਾਨ " href="https://punjabi.abplive.com/topic/bhagwant-mann" >ਜਦੋਂ ਤੱਕ ਸਰਕਾਰ ਵਾਅਦਾ ਪੂਰਾ ਨਹੀਂ ਕਰਦੀ ਉਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ, ਯੂਨੀਅਨ ਦਾ ਐਲਾਨ