ਬੰਗਾਲ 'ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ‘ਤੇ ਲੋਕਾਂ ਵੱਲੋਂ ਹਮਲਾ, ਗੱਡੀਆਂ ਦੇ ਸ਼ੀਸੇ ਤੋੜੇ
ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਬੁੱਧਵਾਰ ਨੂੰ ਬੰਗਾਲ ਦੇ ਹਿੰਸਾ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਚੋਣ ਤੋਂ ਬਾਅਦ ਹੋਈ ਹਿੰਸਾ ਦੌਰਾਨ ਬੰਗਾਲ ਵਿੱਚ ਘੱਟੋ ਘੱਟ 14 ਭਾਜਪਾ ਵਰਕਰਾਂ ਦਾ ਹੱਤਿਆ ਕਰ ਦਿੱਤੀ ਹੈ।
ਕੋਲਕਾਤਾ: ਬੰਗਾਲ ਵਿਚ ਚੋਣਾਂ ਖ਼ਤਮ ਹੋਣ ਤੋਂ ਬਾਅਦ ਵੀ ਹਿੰਸਾ ਨਹੀਂ ਰੁਕ ਰਹੀ। ਹੁਣ ਪੱਛਮੀ ਮਿਦਨਾਪੁਰ, ਬੰਗਾਲ ਵਿਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਦੀ ਕਾਰ 'ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਹੈ। ਇਹ ਜਾਣਕਾਰੀ ਖੁਦ ਮੁਰਲੀਧਰਨ ਨੇ ਟਵੀਟ ਕੀਤੀ ਹੈ। ਉਨ੍ਹਾਂ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਉੱਤੇ ਹਮਲੇ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਟੀਐਮਸੀ ਦਾ ਕਹਿਣਾ ਹੈ ਕਿ ਇਹ ਭਾਜਪਾ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ।
ਦੱਸਣਯੋਗ ਹੈ ਕਈ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਆਪਣੇ ਵਰਕਰਾਂ ਨੂੰ ਉਤਸ਼ਾਹਤ ਕਰਨ ਲਈ ਬੰਗਾਲ ਜਾ ਰਹੇ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਅੱਜ ਪੱਛਮੀ ਮਿਦਨਾਪੁਰ ਵਿੱਚ ਇੱਕ ਭਾਜਪਾ ਵਰਕਰ ਨੂੰ ਮਿਲਣ ਉਨ੍ਹਾਂ ਦੇ ਘਰ ਜਾ ਰਹੇ ਸਨ। ਉਦੋਂ ਹੀ ਰਾਹ ਵਿਚ ਉਨ੍ਹਾਂ ਦੇ ਕਾਫਲੇ 'ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸੇ ਟੁੱਟ ਗਏ।
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵਿਦੇਸ਼ ਰਾਜ ਮੰਤਰੀ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਨੂੰ ਘਰ ਛੱਡਣਾ ਪਿਆ, ਕਿਉਂਕਿ ਉਨ੍ਹਾਂ ਦੇ ਘਰਾਂ 'ਤੇ ਹਮਲੇ ਹੋਏ, ਸਾੜੇ ਦਿੱਤੇ ਸਨ। ਇਹ ਲੋਕਤੰਤਰ ਨਹੀਂ। ਅੱਜ ਜਿਸ ਤਰੀਕੇ ਨਾਲ ਵਿਦੇਸ਼ ਰਾਜ ਮੰਤਰੀ ਮੁਰਲੀਧਰਨ 'ਤੇ ਹਮਲਾ ਹੋਇਆ ਹੈ, ਬੰਗਾਲ ਸਰਕਾਰ ਨੇ ਲੋਕਤੰਤਰ ਨੂੰ ਸ਼ਰਮਿੰਦਾ ਕੀਤਾ ਹੈ। ਜੇ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਬਣੇਗਾ। ਅਸੀਂ ਇਸ ਹਮਲੇ ਦੀ ਨਿੰਦਾ ਕਰਦੇ ਹਾਂ। ਹਮਲਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮਮਤਾ ਬੈਨਰਜੀ ਪਹਿਲਾਂ ਹੀ ਆਪਣੇ ਭਾਸ਼ਣ ਵਿੱਚ ਇਸ ਤਰ੍ਹਾਂ ਦੇ ਹਮਲੇ ਦੀ ਧਮਕੀ ਦੇ ਚੁੱਕੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਕਥਿਤ ਹਿੰਸਾ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਰਾਜ ਵਿੱਚ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਚਾਰ ਮੈਂਬਰੀ ਟੀਮ ਬਣਾਈ ਹੈ। ਮੰਤਰਾਲੇ ਨੇ ਰਾਜ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਰਾਜ ਸਰਕਾਰ ਅਜਿਹਾ ਕਰਨ ਵਿਚ ਅਸਫਲ ਰਹਿੰਦੀ ਹੈ ਤਾਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਮੰਗਲਵਾਰ ਤੱਕ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਚੋਣ ਤੋਂ ਬਾਅਦ ਹੋਈ ਹਿੰਸਾ ਵਿੱਚ ਘੱਟੋ ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ। ਬੀਜੇਪੀ ਨੇ ਦੋਸ਼ ਲਾਇਆ ਹੈ ਕਿ ਤ੍ਰਿਣਮੂਲ ਕਾਂਗਰਸ ਦੇ ਸਮਰਥਕ ਗੁੰਡਿਆਂ ਨੇ ਪਾਰਟੀ ਵਰਕਰਾਂ ਨੂੰ ਮਾਰਿਆ, ਮਹਿਲਾ ਮੈਂਬਰਾਂ ‘ਤੇ ਹਮਲੇ ਕੀਤੇ, ਉਨ੍ਹਾਂ ਦੇ ਘਰਾਂ ਦੀ ਭੰਨਤੋੜ ਕੀਤੀ, ਦੁਕਾਨਾਂ ਨੂੰ ਲੁੱਟਿਆ ਤੇ ਦਫਤਰਾਂ ਨੂੰ ਅੱਗ ਲਾ ਦਿੱਤੀ।
ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਬੁੱਧਵਾਰ ਨੂੰ ਬੰਗਾਲ ਦੇ ਹਿੰਸਾ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਚੋਣ ਤੋਂ ਬਾਅਦ ਹੋਈ ਹਿੰਸਾ ਦੌਰਾਨ ਬੰਗਾਲ ਵਿੱਚ ਘੱਟੋ ਘੱਟ 14 ਭਾਜਪਾ ਵਰਕਰਾਂ ਦਾ ਹੱਤਿਆ ਕਰ ਦਿੱਤੀ ਹੈ। ਇੱਕ ਲੱਖ ਦੇ ਕਰੀਬ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਹਨ। ਹਾਲਾਂਕਿ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਹਿੰਸਾ ਅਤੇ ਟਕਰਾਅ ਉਨ੍ਹਾਂ ਇਲਾਕਿਆਂ ਵਿੱਚ ਹੋ ਰਿਹਾ ਹੈ ਜਿਥੇ ਭਾਜਪਾ ਉਮੀਦਵਾਰਾਂ ਨੇ ਚੋਣ ਜਿੱਤੀ ਹੈ।
ਇਹ ਵੀ ਪੜ੍ਹੋ: Coronavirus in Kids: Corona ਦੀ ਦੂਜੀ ਲਹਿਰ ਬੱਚਿਆਂ ਲਈ ਘਾਤਕ, ਜਾਣੋ Long COVID ਦੇ ਲੱਛਣ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin