ਗਲੋਬਲ ਵਾਰਮਿੰਗ ਨਾਲ ਭਾਰਤ ਸਣੇ ਕਈ ਮੁਲਕਾਂ 'ਤੇ ਮੰਡਰਾ ਰਿਹਾ ਖਤਰਾ, ਸੰਯੁਕਤ ਰਾਸ਼ਟਰ ਦਾ ਅਲਰਟ
ਗਲੋਬਲ ਵਾਰਮਿੰਗ ਵੱਡਾ ਖਤਰਾ ਬਣ ਸਕਦਾ ਹੈ। ਇਸ ਬਾਰੇ ਸੰਯੁਕਤ ਰਾਸ਼ਟਰ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਗਲੋਬਲ ਵਾਰਮਿੰਗ ਕਰਕੇ ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ ਸਣੇ ਕਈ ਮੁਲਕਾਂ ’ਤੇ ਖ਼ਤਰਾ ਮੰਡਰਾ ਰਿਹਾ ਹੈ।
ਨਵੀਂ ਦਿੱਲੀ: ਗਲੋਬਲ ਵਾਰਮਿੰਗ ਵੱਡਾ ਖਤਰਾ ਬਣ ਸਕਦਾ ਹੈ। ਇਸ ਬਾਰੇ ਸੰਯੁਕਤ ਰਾਸ਼ਟਰ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਗਲੋਬਲ ਵਾਰਮਿੰਗ ਕਰਕੇ ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ ਸਣੇ ਕਈ ਮੁਲਕਾਂ ’ਤੇ ਖ਼ਤਰਾ ਮੰਡਰਾ ਰਿਹਾ ਹੈ। ਉਂਝ ਇਸ ਤੋਂ ਪਹਿਲਾਂ ਵੀ ਤੇਜ਼ੀ ਨਾਲ ਹੋ ਰਹੀਆਂ ਵਾਤਾਵਰਨ ਤਬਦੀਲੀਆਂ ਕਰਕੇ ਅਲਰਟ ਜਾਰੀ ਕੀਤੇ ਗਏ ਹਨ।
ਹੁਣ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਜੇ ਗਲੋਬਲ ਵਾਰਮਿੰਗ ਨੂੰ ‘ਚਮਤਕਾਰੀ ਢੰਗ ਨਾਲ’ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰ ਵੀ ਲਿਆ ਜਾਵੇ ਤਾਂ ਵੀ ਸਮੁੰਦਰ ਦਾ ਪੱਧਰ ਕਾਫੀ ਵਧ ਜਾਵੇਗਾ ਤੇ ਇਹ ਭਾਰਤ, ਬੰਗਲਾਦੇਸ਼ ਤੇ ਚੀਨ ਵਰਗੇ ਦੇਸ਼ਾਂ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਧਰਤੀ ਦੇ ਗਲੋਬਲ ਵਾਰਮਿੰਗ ਦੇ ਅਜਿਹੇ ਰਾਹ 'ਤੇ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸਮੁੰਦਰ ਦੇ ਵਧਦੇ ਪੱਧਰ ਦਾ ਮਤਲਬ ਕਈ ਦੇਸ਼ਾਂ ਦੀ ਹੋਂਦ ਖਤਰੇ ਵਿੱਚ ਹੋਵੇਗੀ।
ਇਹ ਵੀ ਪੜ੍ਹੋ: Elon Musk ਨੇ ਆਪਣੇ ਕੁੱਤੇ ਨੂੰ ਬਣਾਇਆ Twitter ਦਾ CEO! ਕਿਹਾ- 'ਇਹ ਹੋਰਾਂ ਨਾਲੋਂ ਬਹੁਤ ਚੰਗਾ ਹੈ'
ਸੰਯੁਕਤ ਰਾਸ਼ਟਰ ਦੇ ਮੁਖੀ ਨੇ ਕਿਹਾ ਕਿ ਡਿਗਰੀ ਦੇ ਹਰ ਹਿੱਸੇ ਦੀ ਅਹਿਮੀਅਤ ਹੈ, ਕਿਉਂਕਿ ਤਾਪਮਾਨ ਦੋ ਡਿਗਰੀ ਸੈਲਸੀਅਸ ਵਧਣ 'ਤੇ ਸਮੁੰਦਰ ਦਾ ਪੱਧਰ ਦੁੱਗਣਾ ਹੋ ਸਕਦਾ ਹੈ। ਸਮੁੰਦਰੀ ਪੱਧਰ ਦੇ ਵਾਧੇ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਬੈਠਕ ਦੀ ਸ਼ੁਰੂਆਤ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਲਈ ਹਰ ਦੇਸ਼ ਨੂੰ ਪੂਰਾ ਜ਼ੋਰ ਲਾਉਣ ਦੀ ਲੋੜ ਹੈ।
ਇਸ ਮੀਟਿੰਗ ਵਿੱਚ 75 ਦੇਸ਼ਾਂ ਨੇ ਹਿੱਸਾ ਲਿਆ। ਗੁਟੇਰੇਜ਼ ਨੇ ਕਿਹਾ ਕਿ ਬੰਗਲਾਦੇਸ਼, ਚੀਨ, ਭਾਰਤ ਅਤੇ ਨੀਦਰਲੈਂਡ ਵਰਗੇ ਦੇਸ਼ ਖਤਰੇ ਵਿੱਚ ਹਨ। ਕਾਹਿਰਾ, ਲਾਗੋਸ, ਮਾਪੁਟੋ, ਬੈਂਕਾਕ, ਢਾਕਾ, ਜਕਾਰਤਾ, ਮੁੰਬਈ, ਸ਼ੰਘਾਈ, ਕੋਪਨਹੇਗਨ, ਲੰਡਨ, ਲਾਸ ਏਂਜਲਸ, ਨਿਊਯਾਰਕ, ਬਿਊਨਸ ਆਇਰਸ ਤੇ ਸੈਂਟੀਆਗੋ ਸਮੇਤ ਹਰ ਮਹਾਂਦੀਪ ਦੇ ਵੱਡੇ ਸ਼ਹਿਰਾਂ 'ਤੇ ਇਸ ਦਾ ਗੰਭੀਰ ਪ੍ਰਭਾਵ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਬੀਬੀਸੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅੱਜ ਦੂਜੇ ਦਿਨ ਵੀ ਆਈਟੀ ਟੀਮਾਂ ਦੀ ਰੇਡ