ਅਨਲੌਕ-4: ਵਿਆਹਾਂ 'ਤੇ 100 ਲੋਕਾਂ ਦੇ ਇਕੱਠ ਦੀ ਇਜਾਜ਼ਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਏਬੀਪੀ ਸਾਂਝਾ | 30 Aug 2020 07:31 AM (IST)
ਵਿਆਹ ਸਮਾਗਮ 'ਚ ਵੀ ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਅਨਲੌਕ-4 ਤਹਿਤ ਵਿਆਹ ਸਮੇਤ ਉਪਰੋਕਤ ਸਾਰੇ ਪ੍ਰੋਗਰਾਮਾਂ 'ਚ 100 ਵਿਅਕਤੀ ਸ਼ਾਮਲ ਹੋ ਸਕਣਗੇ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਬੇਸ਼ੱਕ ਜਾਰੀ ਹੈ ਪਰ ਇਸ ਦਰਮਿਆਨ ਗ੍ਰਹਿ ਮੰਤਰਾਲੇ ਨੇ ਅਮਨੌਕ-4 ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਮੈਟਰੋ ਸੇਵਾ ਸੱਤ ਸਤੰਬਰ ਤੋਂ ਸ਼ੁਰੂ ਹੋ ਸਕਦੀ ਹੈ। ਇਸ ਤੋਂ ਇਲਾਵਾ ਸਮਾਜਿਕ, ਸਿਆਸੀ ਤੇ ਧਾਰਮਿਕ ਪ੍ਰੋਗਰਾਮ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਵਿਆਹ ਸਮਾਗਮ 'ਚ ਵੀ ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਅਨਲੌਕ-4 ਤਹਿਤ ਵਿਆਹ ਸਮੇਤ ਉਪਰੋਕਤ ਸਾਰੇ ਪ੍ਰੋਗਰਾਮਾਂ 'ਚ 100 ਵਿਅਕਤੀ ਸ਼ਾਮਲ ਹੋ ਸਕਣਗੇ। ਸਬੰਧਤ ਖ਼ਬਰ: Unlock 4.0 Guidelines:ਕੋਈ ਵੀ ਸੂਬਾ ਆਪਣੀ ਮਰਜ਼ੀ ਨਾਲ ਨਹੀਂ ਲਾ ਸਕਦਾ ਲੌਕਡਾਊਨ, ਧਾਰਮਿਕ ਅਤੇ ਰਾਜਨੀਤਿਕ ਇੱਕਠ 'ਚ ਢਿੱਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ