(Source: ECI/ABP News)
Unlock in Delhi: 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਰਾਤ ਦਾ ਕਰਫਿਊ ਜਾਰੀ, DDMA ਦੇ ਨਵੇਂ ਦਿਸ਼ਾ-ਨਿਰਦੇਸ਼
Unlock in Delhi: ਅੱਜ ਦਿੱਲੀ ਵਿੱਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਇੱਕ ਅਹਿਮ ਮੀਟਿੰਗ ਹੋਈ, ਇਹ ਮੀਟਿੰਗ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਇਸ ਮੀਟਿੰਗ ਵਿੱਚ ਲਗਾਤਾਰ
![Unlock in Delhi: 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਰਾਤ ਦਾ ਕਰਫਿਊ ਜਾਰੀ, DDMA ਦੇ ਨਵੇਂ ਦਿਸ਼ਾ-ਨਿਰਦੇਸ਼ Unlock in Delhi: Schools -Colleges to open in Delhi on 7 february delhi govt new guidelines Unlock in Delhi: 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਰਾਤ ਦਾ ਕਰਫਿਊ ਜਾਰੀ, DDMA ਦੇ ਨਵੇਂ ਦਿਸ਼ਾ-ਨਿਰਦੇਸ਼](https://feeds.abplive.com/onecms/images/uploaded-images/2022/02/04/e073fa8d6ab1767a799c9bb4a5aa7073_original.jpg?impolicy=abp_cdn&imwidth=1200&height=675)
Unlock in Delhi: ਅੱਜ ਦਿੱਲੀ ਵਿੱਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਇੱਕ ਅਹਿਮ ਮੀਟਿੰਗ ਹੋਈ, ਇਹ ਮੀਟਿੰਗ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਇਸ ਮੀਟਿੰਗ ਵਿੱਚ ਲਗਾਤਾਰ ਘਟਦੇ ਕੋਰੋਨਾ ਮਾਮਲਿਆਂ ਤੇ ਇਨਫੈਕਸ਼ਨ ਦੀ ਦਰ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਅਹਿਮ ਫੈਸਲੇ ਲਏ ਗਏ ਹਨ।
ਨਵੇਂ ਨਿਯਮਾਂ ਅਨੁਸਾਰ 7 ਫਰਵਰੀ ਤੋਂ ਕਾਲਜ ਤੇ ਕੋਚਿੰਗ ਇੰਸਟੀਚਿਊਟ ਨਿਯਮਾਂ ਦੇ ਨਾਲ ਖੋਲ੍ਹੇ ਜਾਣਗੇ, ਉਨ੍ਹਾਂ ਵਿੱਚ ਕੋਈ ਆਨਲਾਈਨ ਕਲਾਸਾਂ ਨਹੀਂ ਲੱਗਣਗੀਆਂ। ਸਕੂਲ ਪੜਾਅਵਾਰ ਖੁੱਲ੍ਹਣਗੇ, ਪਹਿਲਾਂ 7 ਫਰਵਰੀ ਤੋਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਖੁੱਲ੍ਹਣਗੀਆਂ, ਹਾਲਾਂਕਿ ਉਨ੍ਹਾਂ ਲਈ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ। 14 ਫਰਵਰੀ ਤੋਂ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਵੀ ਸਕੂਲ ਖੋਲ੍ਹੇ ਜਾਣਗੇ। ਇਨ੍ਹਾਂ ਜਮਾਤਾਂ ਦੇ ਅਧਿਆਪਕਾਂ ਨੂੰ ਸਕੂਲ ਵਿੱਚ ਉਦੋਂ ਹੀ ਦਾਖਲਾ ਦਿੱਤਾ ਜਾਵੇਗਾ ਜਦੋਂ ਉਹਨਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ।
ਦਿੱਲੀ ਵਿੱਚ ਰਾਤ ਦਾ ਕਰਫਿਊ ਜਾਰੀ ਰਹੇਗਾ, ਹਾਲਾਂਕਿ ਹੁਣ ਇਸਦਾ ਸਮਾਂ ਬਦਲ ਕੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਕਰ ਦਿੱਤਾ ਗਿਆ ਹੈ। ਰੈਸਟੋਰੈਂਟ ਹੁਣ ਰਾਤ 11 ਵਜੇ ਤੱਕ ਖੁੱਲ੍ਹ ਸਕਣਗੇ, ਪਹਿਲਾਂ ਉਨ੍ਹਾਂ ਨੂੰ ਰਾਤ 10 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਸੀ। ਹੁਣ ਸਾਰੇ ਦਫਤਰ 100 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ। ਜਿੰਮ, ਸਪਾ ਤੇ ਸਵੀਮਿੰਗ ਪੂਲ ਵੀ ਹੁਣ ਨਿਯਮਾਂ ਨਾਲ ਖੁੱਲ੍ਹ ਸਕਣਗੇ। ਜੇਕਰ ਕਾਰ ਵਿੱਚ ਸਿਰਫ਼ ਇੱਕ ਵਿਅਕਤੀ ਸਵਾਰ ਹੋ ਰਿਹਾ ਹੈ, ਤਾਂ ਉਸ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੋਵੇਗੀ, ਇਸ ਵਿੱਚ ਛੋਟ ਹੈ।
ਮਨੀਸ਼ ਸਿਸੋਦੀਆ ਦੀ ਪ੍ਰੈੱਸ ਕਾਨਫਰੰਸ
DDMA ਦੀ ਮੀਟਿੰਗ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ, ਜਿਸ ਵਿੱਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹੁਣ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਘੱਟ ਰਹੇ ਹਨ। ਅਜਿਹੇ ਵਿੱਚ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾਵੇ ਤਾਂ ਜੋ ਹਰ ਕਿਸੇ ਦਾ ਰੁਜ਼ਗਾਰ ਜਾਰੀ ਰਹੇ ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਕੂਲ ਬੰਦ ਹਨ, ਹੁਣ ਜਦੋਂ ਕੇਸਾਂ ਵਿੱਚ ਕਾਫ਼ੀ ਕਮੀ ਆਈ ਹੈ ਤੇ 15 ਤੋਂ 18 ਸਾਲ ਦੇ ਵੱਡੀ ਗਿਣਤੀ ਵਿੱਚ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ ਤਾਂ ਪੜਾਅਵਾਰ ਤਰੀਕੇ ਨਾਲ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।
9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਖੋਲ੍ਹੇ ਜਾਣਗੇ
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਪਹਿਲਾਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਖੋਲ੍ਹੇ ਜਾਣਗੇ, ਹਾਲਾਂਕਿ ਇਸ ਦੌਰਾਨ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਦੀਆਂ ਕਲਾਸਾਂ ਚੱਲਦੀਆਂ ਰਹਿਣਗੀਆਂ, ਪਰ ਕੁਝ ਸਮੇਂ ਬਾਅਦ ਇਨ੍ਹਾਂ ਜਮਾਤਾਂ ਦੇ ਬੱਚਿਆਂ ਲਈ ਆਨਲਾਈਨ ਕਲਾਸਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ, ਫਿਰ ਹੀ ਆਫਲਾਈਨ ਕਲਾਸਾਂ ਚੱਲਣਗੀਆਂ।
ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਗਲੇ ਹਫਤੇ ਯਾਨੀ 14 ਫਰਵਰੀ ਤੋਂ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਵੀ ਖੋਲ੍ਹੇ ਜਾਣਗੇ। ਇਨ੍ਹਾਂ ਜਮਾਤਾਂ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਉਦੋਂ ਹੀ ਸਕੂਲ ਆ ਸਕਣਗੇ ਜਦੋਂ ਉਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੋਵੇਗਾ, ਟੀਕੇ ਤੋਂ ਬਿਨਾਂ ਅਧਿਆਪਕਾਂ ਨੂੰ ਸਕੂਲ ਨਹੀਂ ਆਉਣ ਦਿੱਤਾ ਜਾਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੇਕਰ ਕੋਰੋਨਾ ਦੀ ਸਥਿਤੀ 'ਚ ਹੋਰ ਵੀ ਸੁਧਾਰ ਹੁੰਦਾ ਹੈ ਤਾਂ ਬਾਕੀ ਪਾਬੰਦੀਆਂ 'ਤੇ ਵੀ ਫੈਸਲਾ ਲਿਆ ਜਾ ਸਕਦਾ ਹੈ।
ਜਿੰਮ ਤੇ ਸਕੂਲਾਂ ਨੂੰ ਲੈ ਕੇ ਕੀਤੀ ਸੀ ਇਹ ਮੰਗ
ਹਾਲ ਹੀ 'ਚ ਦਿੱਲੀ ਜਿਮ ਐਸੋਸੀਏਸ਼ਨ ਦੇ ਮੈਂਬਰਾਂ ਨੇ ਦਿੱਲੀ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਜਿਮ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ - 'ਸਭ ਕੁਝ ਖੁੱਲ੍ਹ ਗਿਆ ਹੈ, ਪਰ ਸਿਰਫ਼ ਜਿੰਮ ਬੰਦ ਹਨ।' ਦੂਜੇ ਪਾਸੇ 1600 ਮਾਪਿਆਂ ਦਾ ਕਹਿਣਾ ਸੀ ਕਿ ਸਕੂਲ ਬੰਦ ਹੋਣ ਨਾਲ ਬੱਚਿਆਂ ਦੀ ਮਾਨਸਿਕ ਸਿਹਤ ਪ੍ਰਭਾਵਿਤ ਹੋਈ ਹੈ, ਇਸ ਲਈ ਸਕੂਲ ਖੋਲ੍ਹੇ ਜਾਣ। ਮਾਪਿਆਂ ਦੀ ਇਸ ਮੰਗ ਦਾ ਖੁਦ ਉਪ ਮੁੱਖ ਮੰਤਰੀ ਨੇ ਵੀ ਸਮਰਥਨ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)