ਪੜਚੋਲ ਕਰੋ

ਉਨਾਵ ਗੈਂਗਰੇਪ ਪੀੜਤਾ ਦੇ ਐਕਸੀਡੈਂਟ ਮਗਰੋਂ ਬੀਜੇਪੀ ਵਿਧਾਇਕ ਖ਼ਿਲਾਫ਼ ਕੇਸ

ਰਾਇਬਰੇਲੀ ਦੇ ਗੁਰਬਕਸ਼ਗੰਜ ਥਾਣੇ ਵਿੱਚ ਸੇਂਗਰ ਤੇ ਕਰੀਬ ਇੱਕ ਦਰਜਨ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਾਰਿਆਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਲਖਨਊ: ਉਨਾਵ ਗੈਂਗਰੇਪ ਦੀ ਸ਼ਿਕਾਰ ਲੜਕੀ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਣ ਬਾਅਦ ਜ਼ਿੰਦਗੀ ਤੇ ਮੌਤ ਨਾਲ ਜੰਗ ਲੜ ਰਹੀ ਹੈ। ਪੀੜਤ ਪਰਿਵਾਰ ਕਾਰ ਤੇ ਟਰੱਕ ਦੀ ਹੋਈ ਟੱਕਰ ਨੂੰ ਕਤਲ ਦੀ ਕੋਸ਼ਿਸ਼ ਦੱਸ ਰਿਹਾ ਹੈ। ਉੱਧਰ ਪੁਲਿਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦਿਆਂ ਇਸ ਨੂੰ ਸਿਰਫ ਹਾਦਸਾ ਦੱਸਿਆ ਹੈ। ਇਸੇ ਵਿਚਾਲੇ ਰੇਪ ਕੇਸ ਵਿੱਚ ਜੇਲ੍ਹ 'ਚ ਬੰਦ ਬੀਜੇਪੀ ਵਿਧਾਇਕ ਕੁਲਦੀਪ ਸੇਂਗਰ ਖ਼ਿਲਾਫ਼ ਐਕਸੀਡੈਂਟ ਦੇ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਰਾਇਬਰੇਲੀ ਦੇ ਗੁਰਬਕਸ਼ਗੰਜ ਥਾਣੇ ਵਿੱਚ ਸੇਂਗਰ ਤੇ ਕਰੀਬ ਇੱਕ ਦਰਜਨ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਾਰਿਆਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਸਿਰਫ ਹਾਦਸਾ ਹੈ ਪਰ ਪੀੜਤ ਪਰਿਵਾਰ ਨੂੰ ਕਤਲ ਦਾ ਖ਼ਦਸ਼ਾ ਹੈ ਤਾਂ ਸਰਕਾਰ ਇਸ ਦੀ ਸੀਬੀਆਈ ਜਾਂਚ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ, 'ਅਸੀਂ ਟਰੱਕ ਵਾਲਿਆਂ ਨੂੰ ਫੜ ਲਿਆ ਹੈ, ਮਾਲਕ ਤੇ ਡ੍ਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ੁਰੂਆਤੀ ਤੌਰ 'ਤੇ ਇਹ ਐਕਸੀਡੈਂਟ ਦਾ ਮਾਮਲਾ ਹੈ।' ਦੱਸ ਦੇਈਏ ਕੱਲ੍ਹ ਉਨਾਵ ਗੈਂਗਰੇਪ ਮਾਮਲੇ 'ਚ ਪੀੜਤ ਲੜਕੀ ਦੀ ਮਾਸੀ ਤੇ ਚਾਚੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੀੜਤਾ, ਵਕੀਲ ਮਹੇਂਦਰ ਸਿੰਘ ਤੇ ਹੋਰ ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿਸ ਟਰੱਕ ਨੇ ਕਾਰ ਨੂੰ ਟੱਕਰ ਮਾਰੀ ਹੈ, ਉਸ ਟਰੱਕ ਦੀ ਨੰਬਰ ਪਲੇਟ 'ਤੇ ਕਾਲਖ਼ ਲਾਈ ਹੋਈ ਸੀ। ਪੁਲਿਸ ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਧਿਆਨ ਰਹੇ ਉਨਾਵ ਗੈਂਪਰੇਪ ਮਾਮਲੇ ਵਿੱਚ ਬੀਜੇਪੀ ਵਿਧਾਇਕ ਕੁਲਦੀਪ ਸੇਂਗਰ ਮੁਲਜ਼ਮ ਹਨ ਤੇ ਫਿਲਹਾਲ ਜੇਲ੍ਹ ਵਿੱਚ ਹਨ। ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget