Road Accident: ਉਨਾਵ ਵਿੱਚ ਬੁੱਧਵਾਰ ਸਵੇਰੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਕੁੱਲ 18 ਯਾਤਰੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਡਬਲ ਡੇਕਰ ਬੱਸ ਦੁੱਧ ਦੇ ਕੰਟੇਨਰ ਵਿੱਚ ਜਾ ਵੱਜੀ। ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਬੱਸ ਦੇ ਪਿੱਛੇ ਤੋਂ ਦੁੱਧ ਦੇ ਕੰਟੇਨਰ ਨਾਲ ਟਕਰਾ ਜਾਣ ਕਾਰਨ ਵਾਪਰਿਆ। ਇਸ ਹਾਦਸੇ 'ਚ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ।


ਬਿਹਾਰ ਦੇ ਸੀਤਾਮੜ੍ਹੀ ਤੋਂ ਦਿੱਲੀ ਜਾ ਰਹੀ ਬੱਸ ਬੁੱਧਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਮੁਤਾਬਕ ਡਬਲ ਡੇਕਰ ਬੱਸ ਬੇਕਾਬੂ ਹੋ ਕੇ ਦੁੱਧ ਦੇ ਕੰਟੇਨਰ ਵਿੱਚ ਜਾ ਵੱਜੀ, ਜਿਸ ਤੋਂ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਪਿੰਡ ਵਾਸੀ ਇਸ ਨੂੰ ਦੇਖ ਕੇ ਡਰ ਗਏ ਅਤੇ ਫਿਰ ਪੁਲਿਸ ਨੂੰ ਸੂਚਨਾ ਦਿੱਤੀ ਗਈ।


ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ 'ਚ ਜੁੱਟ ਗਈ ਅਤੇ ਉਸ ਤੋਂ ਬਾਅਦ ਉਨਾਵ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਸੀਓ ਬਾਂਗਰਮਾਊ ਅਰਵਿੰਦ ਚੌਰਸੀਆ ਦੀ ਅਗਵਾਈ ਵਿੱਚ ਪੁਲਿਸ ਉੱਥੇ ਬਚਾਅ ਮੁਹਿੰਮ ਚਲਾ ਰਹੀ ਹੈ।