ਨਿਊਯਾਰਕ: ਪਾਕਿਸਤਾਨ ਨੇ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਕੋਸ਼ਿਸ਼ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਪ੍ਰੀਸ਼ਦ ਨੇ ਇਸ ਮੁੱਦੇ 'ਤੇ ਸਮਾਂ ਤੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਕੌਂਸਲ ਨੇ ਕਿਹਾ ਕਿ ਇਹ ਮੁੱਦਾ ਕੁਝ ਅਜਿਹਾ ਨਹੀਂ ਜਿਸ ‘ਤੇ ਸਮਾਂ ਤੇ ਧਿਆਨ ਦੇਣਾ ਚਾਹੀਦਾ ਹੈ।

ਭਾਰਤ ਦੇ ਟੌਪ ਦੇ ਰਾਜਦੂਤ ਨੇ ਕਿਹਾ ਹੈ ਕਿ ਚੀਨ ਵੱਲੋਂ ਬੁਲਾਈ ਗਈ ਸੰਯੁਕਤ ਰਾਸ਼ਟਰ ਦੀ ਮੀਟਿੰਗ ਵਿੱਚ ਕਸ਼ਮੀਰ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਇੱਕ ਵਾਰ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤ੍ਰਿਮੂਰਤੀ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਕਈ ਮੈਂਬਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਭਾਰਤ ਤੇ ਪਾਕਿਸਤਾਨ ਦਾ ਦੁਵੱਲੀ ਮੁੱਦਾ ਹੈ ਤੇ ਸਿਮਲਾ ਸਮਝੌਤੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904