Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Assembly Elections 2027 : ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਲੋਕਾਂ
Assembly Elections 2027 : ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਲੋਕਾਂ ਦੇ ਮਨਾਂ ਵਿੱਚ ਸਵਾਲ ਹੈ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਨਤੀਜੇ ਕਦੋਂ ਐਲਾਨੇ ਜਾਣਗੇ।
ਇਸੇ ਦੌਰਾਨ ਉੱਤਰ ਪ੍ਰਦੇਸ਼ ਮਾਧਿਅਮਿਕ ਸਿੱਖਿਆ ਬੋਰਡ ਵੱਲੋਂ ਸਾਲ 2027 ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਮੁਤਾਬਕ ਪ੍ਰੀਖਿਆਵਾਂ 5 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ ਅਤੇ 24 ਫਰਵਰੀ ਨੂੰ ਸਮਾਪਤ ਹੋਣਗੀਆਂ। ਇਸ ਤੋਂ ਬਾਅਦ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ।
ਕੀ 25 ਫਰਵਰੀ ਤੋਂ ਬਾਅਦ ਹੋ ਸਕਦੀਆਂ ਹਨ ਚੋਣਾਂ?
ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਸਾਹਮਣੇ ਆਉਣ ਤੋਂ ਬਾਅਦ ਚਰਚਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 25 ਫਰਵਰੀ ਤੋਂ ਬਾਅਦ ਕਰਵਾਈਆਂ ਜਾ ਸਕਦੀਆਂ ਹਨ। ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।
ਮੌਜੂਦਾ ਸਰਕਾਰ ਦਾ ਗਠਨ 25 ਮਾਰਚ 2022 ਨੂੰ ਹੋਇਆ ਸੀ। ਇਸ ਦਿਨ ਯੋਗੀ ਆਦਿੱਤਿਆਨਾਥ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉੱਥੇ ਹੀ 18ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ 23 ਮਈ 2022 ਨੂੰ ਹੋਇਆ ਸੀ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ ਮਈ 2027 ਵਿੱਚ ਖ਼ਤਮ ਹੋਣਾ ਹੈ, ਇਸ ਲਈ ਇਸ ਤੋਂ ਪਹਿਲਾਂ ਨਵੀਂ ਸਰਕਾਰ ਦਾ ਗਠਨ ਹੋਣਾ ਜ਼ਰੂਰੀ ਹੈ।
ਪਿਛਲੀਆਂ ਚੋਣਾਂ ਦੌਰਾਨ ਕੀ ਰਿਹਾ ਸੀ ਸਮਾਂ?
ਜੇਕਰ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ’ਤੇ ਨਜ਼ਰ ਮਾਰੀਏ ਤਾਂ 2012, 2017 ਅਤੇ 2022 ਵਿੱਚ ਵੋਟਿੰਗ ਫਰਵਰੀ ਅਤੇ ਮਾਰਚ ਦੌਰਾਨ ਹੋਈ ਸੀ। ਇਨ੍ਹਾਂ ਸਾਲਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਚੋਣਾਂ ਦੀ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਈਆਂ ਸਨ। ਸਾਲ 2012 ਵਿੱਚ ਵਿਧਾਨ ਸਭਾ ਚੋਣਾਂ ਫਰਵਰੀ ਤੋਂ ਮਾਰਚ ਤੱਕ ਹੋਈਆਂ ਸਨ ਅਤੇ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ ਸ਼ੁਰੂ ਹੋਈਆਂ ਸਨ। ਇਸੇ ਤਰ੍ਹਾਂ 2017 ਵਿੱਚ ਚੋਣਾਂ 11 ਫਰਵਰੀ ਤੋਂ 8 ਮਾਰਚ ਤੱਕ ਹੋਈਆਂ ਅਤੇ ਪ੍ਰੀਖਿਆਵਾਂ 16 ਮਾਰਚ ਤੋਂ ਸ਼ੁਰੂ ਹੋਈਆਂ।
ਸਾਲ 2022 ਵਿੱਚ ਵੋਟਿੰਗ 10 ਫਰਵਰੀ ਤੋਂ 7 ਮਾਰਚ ਤੱਕ ਹੋਈ ਸੀ, ਜਦਕਿ ਬੋਰਡ ਦੀਆਂ ਪ੍ਰੀਖਿਆਵਾਂ 24 ਮਾਰਚ ਤੋਂ ਸ਼ੁਰੂ ਹੋਈਆਂ ਸਨ। ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ 24 ਫਰਵਰੀ ਨੂੰ ਖ਼ਤਮ ਹੋਣ ਕਾਰਨ 25 ਫਰਵਰੀ ਤੋਂ 15 ਮਾਰਚ ਵਿਚਕਾਰ ਚੋਣਾਂ ਹੋਣ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ ਪਰ ਇਹ ਸਿਰਫ਼ ਅੰਦਾਜ਼ੇ ਹਨ। ਚੋਣਾਂ ਦੀਆਂ ਤਰੀਕਾਂ ਦਾ ਅੰਤਿਮ ਫ਼ੈਸਲਾ ਭਾਰਤੀ ਚੋਣ ਕਮਿਸ਼ਨ ਵੱਲੋਂ ਹੀ ਕੀਤਾ ਜਾਵੇਗਾ।
ਟ੍ਰੈਂਡਿੰਗ ਟੌਪਿਕ

















