ਯੋਗੀ ਸਰਕਾਰ ਦੇ ਮੰਤਰੀ ਨੂੰ ਹੋਇਆ ਕੋਰੋਨਾ, ਪਤਨੀ ਦੀ ਵੀ ਰਿਪੋਰਟ ਪੌਜ਼ੇਟਿਵ
ਮੋਤੀ ਸਿੰਘ ਨੇ ਸ਼ਨੀਵਾਰ ਦੱਸਿਆ ਕਿ ਉਹ ਹਸਪਤਾਲ 'ਚ ਇਲਾਜ ਕਰਵਾ ਰਹੇ ਹਨ ਤੇ ਉਨ੍ਹਾਂ ਦੀ ਸਿਹਤ ਠੀਕ ਹੈ। ਪੇਂਡੂ ਵਿਕਾਸ ਮੰਤਰੀ ਮੋਤੀ ਸਿੰਘ ਨੂੰ ਸ਼ੁੱਕਰਵਾਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸ਼ੁੱਕਰਵਾਰ ਉਨ੍ਹਾਂ ਦੀ ਅਤੇ ਪਤਨੀ ਦੀ ਰਿਪੋਰਟ ਪੌਜ਼ੇਟਿਵ ਆਈ ਸੀ।
ਲਖਨਊ: ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਯੋਗੀ ਸਰਕਾਰ ਦੇ ਮੰਤਰੀ ਰਾਜੇਂਦਰ ਪ੍ਰਤਾਪ ਸਿੰਘ 'ਮੋਤੀ ਸਿੰਘ' ਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਮੋਤੀ ਸਿੰਘ ਨੇ ਸ਼ਨੀਵਾਰ ਦੱਸਿਆ ਕਿ ਉਹ ਹਸਪਤਾਲ 'ਚ ਇਲਾਜ ਕਰਵਾ ਰਹੇ ਹਨ ਤੇ ਉਨ੍ਹਾਂ ਦੀ ਸਿਹਤ ਠੀਕ ਹੈ। ਪੇਂਡੂ ਵਿਕਾਸ ਮੰਤਰੀ ਮੋਤੀ ਸਿੰਘ ਨੂੰ ਸ਼ੁੱਕਰਵਾਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸ਼ੁੱਕਰਵਾਰ ਉਨ੍ਹਾਂ ਦੀ ਅਤੇ ਪਤਨੀ ਦੀ ਰਿਪੋਰਟ ਪੌਜ਼ੇਟਿਵ ਆਈ ਸੀ।
ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 25,797 ਹੋ ਗਈ ਹੈ। ਇਨ੍ਹਾਂ ਚੋਂ 17,597 ਲੋਕ ਠੀਕ ਹੋਕੇ ਘਰਾਂ ਨੂੰ ਪਰਤ ਗਏ ਹਨ ਜਦਕਿ 7,451 ਲੋਕਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਯੂਪੀ 'ਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਾਤਲ ਦੀ ਮਾਂ ਨੇ ਕਿਹਾ 'ਐਨਕਾਊਂਟਰ ਚ ਮਾਰ ਦਿਉ' ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ