Horrible Accident: ਪੈਟਰੋਲ ਪੰਪ ਦੇ ਸਾਹਮਣੇ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ, ਮੱਚਿਆ ਭਾਂਬੜ, ਅਚਾਨਕ ਪੈ ਗਿਆ ਚੀਕ-ਚਿਹਾੜਾ
Horrible Accident: ਦੇਸ਼ ਵਿੱਚ ਆਏ ਦਿਨ ਸੜਕ ਹਾਦਸਿਆਂ ਦੇ ਨਾਲ ਮੌਤਾਂ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਸ ਵਿਚਾਲੇ ਇੱਕ ਅਜਿਹਾ ਭਿਆਨਕ ਹਾਦਸਾ ਵਾਪਰਿਆ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਕੇ ਰੱਖ ਦਿੱਤੇ। ਦਰਅਸਲ,
Horrible Accident: ਦੇਸ਼ ਵਿੱਚ ਆਏ ਦਿਨ ਸੜਕ ਹਾਦਸਿਆਂ ਦੇ ਨਾਲ ਮੌਤਾਂ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਸ ਵਿਚਾਲੇ ਇੱਕ ਅਜਿਹਾ ਭਿਆਨਕ ਹਾਦਸਾ ਵਾਪਰਿਆ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਕੇ ਰੱਖ ਦਿੱਤੇ। ਦਰਅਸਲ, ਉੱਤਰ ਪ੍ਰਦੇਸ਼ ਦੇ ਹਮੀਰਪੁਰ 'ਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਪੈਟਰੋਲ ਪੰਪ 'ਤੇ ਦੋ ਟਰੱਕਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕਾਂ ਨੂੰ ਭਿਆਨਕ ਅੱਗ ਲੱਗ ਗਈ। ਮਾਮਲਾ ਸੁਮੇਰਪੁਰ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 34 'ਤੇ ਸਥਿਤ ਪੈਟਰੋਲ ਪੰਪ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਮੇਰਪੁਰ ਮੰਡੀ ਨੇੜੇ ਦੋ ਟਰੱਕਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਟਰੱਕਾਂ ਨੂੰ ਅਚਾਨਕ ਅੱਗ ਲੱਗ ਗਈ।
ਦੋਵਾਂ ਟਰੱਕਾਂ ਦੇ ਡਰਾਈਵਰ ਅਤੇ ਆਪਰੇਟਰ ਦੇ ਟਰੱਕ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਅਤੇ ਫਾਇਰ ਵਿਭਾਗ ਨੂੰ ਦੇ ਦਿੱਤੀ ਗਈ ਹੈ।
#WATCH | Hamirpur, Uttar Pradesh: Rajesh Kamal, Circle Officer says, "Two trucks caught fire after a head-on collision near Sumerpur Mandi. Rescue operation underway. Fire engines are present at the spot and the fire has been brought under control. One truck driver is likely to… https://t.co/hA9Xl8Lo69 pic.twitter.com/mpu4N2H0Y7
— ANI (@ANI) December 28, 2024
ਸਰਕਲ ਅਧਿਕਾਰੀ ਰਾਜੇਸ਼ ਕਮਲ ਨੇ ਦੱਸਿਆ, "ਸੁਮੇਰਪੁਰ ਮੰਡੀ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਤੋਂ ਬਾਅਦ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇੱਕ ਟਰੱਕ ਡਰਾਈਵਰ ਦੇ ਫਸੇ ਹੋਣ ਦਾ ਖਦਸ਼ਾ ਹੈ।" ਇਸ ਦੇ ਲਈ ਬਚਾਅ ਕਾਰਜ ਜਾਰੀ ਹੈ।" ਫਿਲਹਾਲ ਇਸ ਘਟਨਾ ਦਾ ਵੀਡੀਓ ਵਾਇਰਲ ਹੋਇਆ ਹੈ। ਜਿਸ ਨੂੰ ਵੇਖ ਤੁਹਾਡੀ ਵੀ ਰੂਹ ਕੰਬ ਉੱਠੇਗੀ।