Horrible Accident: ਦੇਸ਼ ਵਿੱਚ ਆਏ ਦਿਨ ਸੜਕ ਹਾਦਸਿਆਂ ਦੇ ਨਾਲ ਮੌਤਾਂ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਸ ਵਿਚਾਲੇ ਇੱਕ ਅਜਿਹਾ ਭਿਆਨਕ ਹਾਦਸਾ ਵਾਪਰਿਆ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਕੇ ਰੱਖ ਦਿੱਤੇ। ਦਰਅਸਲ, ਉੱਤਰ ਪ੍ਰਦੇਸ਼ ਦੇ ਹਮੀਰਪੁਰ 'ਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਪੈਟਰੋਲ ਪੰਪ 'ਤੇ ਦੋ ਟਰੱਕਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕਾਂ ਨੂੰ ਭਿਆਨਕ ਅੱਗ ਲੱਗ ਗਈ। ਮਾਮਲਾ ਸੁਮੇਰਪੁਰ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 34 'ਤੇ ਸਥਿਤ ਪੈਟਰੋਲ ਪੰਪ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਮੇਰਪੁਰ ਮੰਡੀ ਨੇੜੇ ਦੋ ਟਰੱਕਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਟਰੱਕਾਂ ਨੂੰ ਅਚਾਨਕ ਅੱਗ ਲੱਗ ਗਈ।


ਦੋਵਾਂ ਟਰੱਕਾਂ ਦੇ ਡਰਾਈਵਰ ਅਤੇ ਆਪਰੇਟਰ ਦੇ ਟਰੱਕ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਅਤੇ ਫਾਇਰ ਵਿਭਾਗ ਨੂੰ ਦੇ ਦਿੱਤੀ ਗਈ ਹੈ।






 


ਸਰਕਲ ਅਧਿਕਾਰੀ ਰਾਜੇਸ਼ ਕਮਲ ਨੇ ਦੱਸਿਆ, "ਸੁਮੇਰਪੁਰ ਮੰਡੀ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਤੋਂ ਬਾਅਦ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇੱਕ ਟਰੱਕ ਡਰਾਈਵਰ ਦੇ ਫਸੇ ਹੋਣ ਦਾ ਖਦਸ਼ਾ ਹੈ।" ਇਸ ਦੇ ਲਈ ਬਚਾਅ ਕਾਰਜ ਜਾਰੀ ਹੈ।" ਫਿਲਹਾਲ ਇਸ ਘਟਨਾ ਦਾ ਵੀਡੀਓ ਵਾਇਰਲ ਹੋਇਆ ਹੈ। ਜਿਸ ਨੂੰ ਵੇਖ ਤੁਹਾਡੀ ਵੀ ਰੂਹ ਕੰਬ ਉੱਠੇਗੀ।