Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Hindustan Petroleum Plant Firing: ਇੱਕ ਰੂਹ ਕੰਬਾਊ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਮੈਨੇਜਰ ਅਤੇ ਡਿਪਟੀ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ...

Hindustan Petroleum Plant Firing: ਇੱਕ ਰੂਹ ਕੰਬਾਊ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਮੈਨੇਜਰ ਅਤੇ ਡਿਪਟੀ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਤੇ ਲੋਕਾਂ ਵਿਚਾਲੇ ਡਰ ਦਾ ਮਾਹੌਲ ਹੈ। ਦਰਅਸਲ, ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇਹ ਘਟਨਾ ਵਾਪਰੀ। ਜਿੱਥੇ ਵੀਰਵਾਰ ਦੁਪਹਿਰ ਨੂੰ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੇ ਪਲਾਂਟ 'ਚ ਹਥਿਆਰਬੰਦ ਹਮਲਾਵਰਾਂ ਨੇ ਖ਼ੂਨੀ ਖੇਡ ਖੇਡੀ। ਹਮਲਾਵਰਾਂ ਨੇ ਪਲਾਂਟ ਦੇ ਅੰਦਰ ਦਾਖਲ ਹੋ ਕੇ ਮੈਨੇਜਰ ਅਤੇ ਡਿਪਟੀ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੋਹਰੇ ਕਤਲ ਕਾਂਡ ਤੋਂ ਬਾਅਦ ਪੂਰੇ ਉਦਯੋਗਿਕ ਖੇਤਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਅੰਨ੍ਹੇਵਾਹ ਚੱਲੀਆਂ ਗੋਲੀਆਂ
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਸਾਰੀ ਘਟਨਾ ਮੂਸਾਝਾਗ ਥਾਣਾ ਖੇਤਰ ਦੇ ਪਿੰਡ ਸੇਂਜਨੀ ਸਥਿਤ HPCL ਪਲਾਂਟ ਦੀ ਹੈ। ਇਸ ਦੌਰਾਨ ਹਮਲਾਵਰ ਦੁਪਹਿਰ ਵੇਲੇ ਪਲਾਂਟ 'ਚ ਦਾਖਲ ਹੋਏ ਤੇ ਸਿੱਧਾ ਅਧਿਕਾਰੀਆਂ ਦੇ ਦਫ਼ਤਰ ਵੱਲ ਵਧੇ। ਉਨ੍ਹਾਂ ਨੇ ਮੈਨੇਜਰ ਸੁਧੀਰ ਗੁਪਤਾ ਤੇ ਡਿਪਟੀ ਮੈਨੇਜਰ ਹਰਸ਼ਿਤ ਮਿਸ਼ਰਾ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਚਸ਼ਮਦੀਦਾਂ ਅਨੁਸਾਰ ਹਮਲਾ ਇੰਨਾ ਭਿਆਨਕ ਸੀ ਕਿ ਦੋਵਾਂ ਅਧਿਕਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਬੜੀ ਆਸਾਨੀ ਨਾਲ ਉਥੋਂ ਫ਼ਰਾਰ ਹੋ ਗਏ।
ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜਾਂਚ ਤੇਜ਼
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ (DM) ਤੇ ਸੀਨੀਅਰ ਪੁਲਸ ਕਪਤਾਨ (SSP) ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਦੋਵਾਂ ਅਧਿਕਾਰੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਸੱਦਿਆ ਗਿਆ ਹੈ। ਪੁਲਸ ਵਲੋਂ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















