Ashish Mishra Latest News: ਲਖੀਮਪੁਰ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਬੁੱਧਵਾਰ ਨੂੰ ਸੁਣਵਾਈ ਦੀ ਅਗਲੀ ਤਰੀਕ 30 ਮਈ ਤੈਅ ਕੀਤੀ ਹੈ। ਜਸਟਿਸ ਕ੍ਰਿਸ਼ਨਾ ਪਹਿਲ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੀ ਅਗਲੀ ਤਰੀਕ 30 ਮਈ ਤੈਅ ਕੀਤੀ ਹੈ। ਯੂਪੀ ਸਰਕਾਰ ਅਤੇ ਸ਼ਿਕਾਇਤਕਰਤਾ ਦੇ ਵਕੀਲਾਂ ਨੇ ਬੁੱਧਵਾਰ ਨੂੰ ਇਸ ਮਾਮਲੇ 'ਚ ਜਵਾਬੀ ਹਲਫਨਾਮਾ ਦਾਇਰ ਕੀਤਾ।


ਹਾਈਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ


ਅਦਾਲਤ ਨੇ ਆਸ਼ੀਸ਼ ਦੇ ਵਕੀਲ ਨੂੰ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਅਤੇ ਅਗਲੀ ਤਰੀਕ ਤੈਅ ਕਰ ਦਿੱਤੀ। ਮਹੱਤਵਪੂਰਨ ਗੱਲ ਇਹ ਹੈ ਕਿ ਆਸ਼ੀਸ਼ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਰੱਦ ਕਰ ਦਿੱਤਾ ਸੀ ਅਤੇ ਮਾਮਲਾ ਨਵੀਂ ਸੁਣਵਾਈ ਲਈ ਹਾਈ ਕੋਰਟ ਨੂੰ ਵਾਪਸ ਭੇਜ ਦਿੱਤਾ ਸੀ। ਹਾਈ ਕੋਰਟ ਨੇ ਮਿਸ਼ਰਾ ਨੂੰ 10 ਫਰਵਰੀ ਨੂੰ ਜ਼ਮਾਨਤ ਦਿੱਤੀ ਸੀ। ਮਿਸ਼ਰਾ ਉਸ ਸਮੇਂ ਚਾਰ ਮਹੀਨਿਆਂ ਲਈ ਹਿਰਾਸਤ ਵਿੱਚ ਸੀ। ਜ਼ਮਾਨਤ ਖਾਰਜ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੇ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ।


ਹਿੰਸਾ 'ਚ ਹੋਈ ਸੀ ਅੱਠ ਲੋਕਾਂ ਦੀ ਮੌਤ


ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ 'ਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸੀ।


ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠੇ ਸੀ। ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ: Car Price Hike: ਕਾਰ ਖਰੀਦਦਾਰਾਂ ਲਈ ਖਾਸ ਖ਼ਬਰ, 1 ਜੂਨ ਤੋਂ ਨਵੀਂ ਕਾਰ ਖਰੀਦਣੀ ਹੋ ਜਾਵੇਗੀ ਮਹਿੰਗੀ