ਨਵੀਂ ਦਿੱਲੀ: ਲੰਬੀ ਭਾਲ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਅੱਠ ਪੁਲਿਸ ਵਾਲਿਆਂ ਦਾ ਕਤਲ ਕਰਨ ਦੇ ਮੁੱਖ ਦੋਸ਼ੀ ਵਿਕਾਸ ਦੂਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਦੇ ਮਹਾਕਾਲ ਮੰਦਰ ਤੋਂ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਬਾਅਦ ਵਿਕਾਸ ਦੂਬੇ ਨੂੰ ਮੱਧ ਪ੍ਰਦੇਸ਼ ਦੇ ਉੱਜੈਨ ਤੋਂ ਯੂਪੀ ਲਿਆਂਦਾ ਜਾ ਰਿਹਾ ਹੈ। ਪੁਲਿਸ ਵਿਕਾਸ ਲਈ ਕਾਨਪੁਰ ਪਹੁੰਚੀ ਹੈ। ਜਿੱਥੇ ਵਿਕਾਸ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਦੱਸਿਆ ਜਾ ਰਿਹਾ ਹੈ ਕਿ STF ਵਿਕਾਸ ਦੂਬੇ ਨੂੰ ਕਿਸੇ ਅਣਪਛਾਤੇ ਜਗ੍ਹਾ ਲੈ ਜਾਏਗੀ। ਵਿਕਾਸ ਦੇ ਨਾਲ-ਨਾਲ ਉਸ ਦੀ ਪਤਨੀ ਰਿਚਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।



ਉੱਤਰ ਪ੍ਰਦੇਸ਼ ਪੁਲਿਸ ਵਿਕਾਸ ਦੂਬੇ ਨੂੰ ਲੈ ਕੇ ਦੇਰ ਰਾਤ 3.12 ਵਜੇ ਝਾਂਸੀ ਪਹੁੰਚੀ ਸੀ। ਜਿਸ ਰਾਹ ਰਾਹੀਂ ਵਿਕਾਸ ਲਿਆਇਆ ਜਾ ਰਿਹਾ ਹੈ ਉਸ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਾਫਲੇ ਤੋਂ 20 ਕਿਲੋਮੀਟਰ ਅੱਗੇ-ਪਿੱਛੇ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਐਸਟੀਐਫ ਨੇ ਵਿਕਾਸ ਦੂਬੇ ਦੀ ਪਤਨੀ ਰਿਚਾ ਦੂਬੇ ਅਤੇ ਬੇਟੇ ਨੂੰ ਲਖਨਊ ਦੇ ਕ੍ਰਿਸ਼ਨਾ ਨਗਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਵਿਕਾਸ ਦੂਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਰਿਚਾ ‘ਤੇ ਦੋਸ਼ ਹਨ?

ਰਿਚਾ ‘ਤੇ ਪਤੀ ਵਿਕਾਸ ਦੂਬੇ ਦੇ ਜੁਰਮਾਂ ਵਿਚ ਸ਼ਾਮਲ ਹੋਣ ਦਾ ਇਲਜ਼ਾਮ ਹੈ। ਉਹ ਅਪਰਾਧਿਕ ਘਟਨਾਵਾਂ ਵਿੱਚ ਆਪਣੇ ਪਤੀ ਦਾ ਹਮਲਾਵਰ ਤਰੀਕੇ ਨਾਲ ਸਮਰਥਨ ਕਰਦੀ ਸੀ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਉਹ ਪਿਛਲੇ ਹਫਤੇ ਕਾਨਪੁਰ ਦੇ ਬਿਕਰੂ ਪਿੰਡ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਤਲ ਵਿੱਚ ਵੀ ਸ਼ਾਮਲ ਸੀ। ਜਿਸ ਤੋਂ ਬਾਅਦ ਉਹ ਤੁਰੰਤ ਲਾਪਤਾ ਹੋ ਗਈ ਸੀ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904