Ram Rahim: ਯੂਪੀ ਪੁਲਿਸ ਨੇ ਵਧਾਈ ਡੇਰਾ ਮੁਖੀ ਰਾਮ ਰਹੀਮ ਦੀ ਸੁਰੱਖਿਆ, ਪੈਰੋਲ 'ਤੇ ਆਇਆ ਜੇਲ੍ਹ ਤੋਂ ਬਾਹਰ
Ram Rahim: ਪੰਜਾਬ ਵਿੱਚ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਦੀ ਹੱਤਿਆ ਮਗਰੋਂ ਉੱਤਰ ਪ੍ਰਦੇਸ਼ ਪੁਲਿਸ ਨੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੈਰੋਲ 'ਤੇ ਜੇਲ੍ਹ ਵਿੱਚੋਂ ਬਾਹਰ ਆਇਆ ਰਾਮ ਰਹੀਮ ਉੱਤਰ ਪ੍ਰਦੇਸ਼...
Ram Rahim: ਪੰਜਾਬ ਵਿੱਚ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਦੀ ਹੱਤਿਆ ਮਗਰੋਂ ਉੱਤਰ ਪ੍ਰਦੇਸ਼ ਪੁਲਿਸ ਨੇ ਮੁਖੀ ਗੁਰਮੀਤ ਰਾਮ ਰਹੀਮ (Ram Rahim) ਸਿੰਘ ਇੰਸਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੈਰੋਲ 'ਤੇ ਜੇਲ੍ਹ ਵਿੱਚੋਂ ਬਾਹਰ ਆਇਆ ਰਾਮ ਰਹੀਮ ਉੱਤਰ ਪ੍ਰਦੇਸ਼ ਸਥਿਤ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪੁਲਿਸ ਨੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਬਿਨੌਲੀ ਥਾਣਾ ਖੇਤਰ ਅਧੀਨ ਪੈਂਦੇ ਬਾਗਪਤ ਆਸ਼ਰਮ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਬਲਾਤਕਾਰ ਤੇ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਰਾਮ ਰਹੀਮ ਪੈਰੋਲ ਮਿਲਣ ਬਾਅਦ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ। ਡੇਰਾ ਸਿਰਸਾ ਮੁਖੀ ਨੂੰ ਮਿਲ ਰਹੀਆਂ ਧਮਕੀਆਂ ਕਰਕੇ ਪੁਲਿਸ ਨੇ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ: Sidhu Moosewala Murder: ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਇਨਸਾਫ ਲਈ ਵਿੱਢੀ ਮੁਹਿੰਮ
ਦੱਸ ਦੇਈਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਉਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ। ਇਸ ਦੌਰਾਨ ਉਹ ਯੂਪੀ ਕੇ ਇਕ ਆਸ਼ਰਮ ਵਿਚ ਠਹਿਰਿਆ ਹੋਇਆ ਹੈ। ਡੇਰਾ ਮੁਖੀ ਲਗਾਤਾਰ ਸਤਿਸੰਗ ਕਰ ਰਿਹਾ ਹੈ। ਜਿਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ ਪੈਰੋਲ ਮਿਲੀ ਸੀ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਚੁੱਕਿਆ ਵੱਡਾ ਕਦਮ, ਭੱਠਿਆਂ ਲਈ 20 ਫੀਸਦੀ ਪਰਾਲੀ ਵਰਤਣਾ ਲਾਜ਼ਮੀ ਕਰਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab Gun Culture: ਬੰਦੂਕ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਗੀਤਾਂ 'ਚ ਵੀ ਨਹੀਂ ਦਿੱਸੇਗਾ ਅਸਲ੍ਹਾ, ਜਾਣੋ ਪੂਰੀਆਂ ਹਦਾਇਤਾਂ