Lakhimpur Kheri Violence: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋੰ ਹੋਰ ਪੁੱਛਗਿੱਛ ਕਰੇਗੀ ਪੁਲਿਸ
Lakhimpur Kheri Violence: ਲਖੀਮਪੁਰ ਖੀਰੀ ਜ਼ਿਲੇ ਦੇ ਤਿਕੁਨੀਆ ਥਾਣੇ 'ਚ ਦਰਜ ਐਫਆਈਆਰ 'ਚ ਆਸ਼ੀਸ਼ ਮਿਸ਼ਰਾ 'ਤੇ 15-20 ਅਣਪਛਾਤੇ ਲੋਕਾਂ 'ਤੇ ਜੀਪ ਚੜਾਉਣ ਅਤੇ ਕਿਸਾਨਾਂ 'ਤੇ ਗੋਲੀ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ।
Lakhimpur Kheri Violence: ਕੇਂਦਰੀ ਮੰਤਰੀ ਅਜੈ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਸੋਮਵਾਰ ਨੂੰ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਜ਼ਿਲ੍ਹਾ ਜੇਲ੍ਹ ਤੋਂ ਆਪਣੀ ਹਿਰਾਸਤ 'ਚ ਲੈ ਲਵੇਗੀ। ਨਜ਼ਰਬੰਦੀ ਦੀ ਮਿਆਦ ਅੱਜ ਸਵੇਰੇ 10 ਵਜੇ ਤੋਂ 15 ਅਕਤੂਬਰ ਨੂੰ ਸਵੇਰੇ 10 ਵਜੇ ਤੱਕ ਹੋਵੇਗੀ। ਆਸ਼ੀਸ਼ ਨੂੰ ਲਖੀਮਪੁਰ ਖੀਰੀ 'ਚ 3 ਅਕਤੂਬਰ ਦੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਣ ਲਈ ਸ਼ਨੀਵਾਰ ਨੂੰ ਅਦਾਲਤ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ) 'ਚ ਅਰਜ਼ੀ ਦਿੱਤੀ ਗਈ ਸੀ, ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਈ ਅਤੇ ਅਦਾਲਤ ਨੇ 12 ਅਕਤੂਬਰ ਤੋਂ 15 ਅਕਤੂਬਰ ਤੱਕ ਪੁਲਿਸ ਹਿਰਾਸਤ ਦੀ ਮਨਜ਼ੂਰੀ ਦੇ ਦਿੱਤੀ ਹੈ।
ਹਿਰਾਸਤ ਦੌਰਾਨ ਆਸ਼ੀਸ਼ ਮਿਸ਼ਰਾ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਪੁੱਛਗਿੱਛ ਦੇ ਨਾੰਅ 'ਤੇ ਪੁਲਿਸ ਵਲੋਂ ਉਸਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਦੇ ਵਕੀਲ ਐਡਵੋਕੇਟ ਵੀ ਮੌਜੂਦ ਰਹਿਣਗੇ। ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਸਬੰਧੀ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛਗਿੱਛ ਦੇ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਅਤੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਨਿਆਇਕ ਹਿਰਾਸਤ ਲਈ ਉਸਨੂੰ ਲਖੀਮਪੁਰ ਜ਼ਿਲ੍ਹਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਲਖਿਮਪੁਰ ਖੀਰੀ ਜ਼ਿਲੇ ਦੇ ਤਿਕੁਨੀਆ ਥਾਣੇ 'ਚ ਬਹਰਾਇਚ ਜ਼ਿਲ੍ਹੇ ਦੇ ਨਿਵਾਸੀ ਜਗਜੀਤ ਸਿੰਘ ਵੱਲੋਂ ਦਰਜ ਐਫਆਈਆਰ 'ਚ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ 'ਤੇ 15-20 ਅਣਪਛਾਤੇ ਲੋਕਾਂ ਦੇ ਨਾਲ ਜੀਪ ਚੜਾਉਣ ਅਤੇ ਗੋਲੀ ਚਲਾਉਣ ਦਾ ਦੋਸ਼ ਹੈ।
4 ਅਕਤੂਬਰ ਨੂੰ ਜਗਜੀਤ ਸਿੰਘ ਦੀ ਤਹਿਰੀਕ 'ਤੇ ਤਿਕੁਨੀਆ ਪੁਲਿਸ ਸਟੇਸ਼ਨ 'ਚ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਖਿਲਾਫ ਅਤੇ 15-20 ਅਣਪਛਾਤੇ ਲੋਕਾਂ ਦੇ ਵਿਰੁੱਧ ਧਾਰਾ 147 (ਭੜਕਾਊ), 148 (ਮਾਰੂ ਹਥਿਆਰ ਦੀ ਵਰਤੋਂ), 149 (ਭੀੜ ਹਿੰਸਾ), 279 (ਜਨਤਕ ਥਾਂ 'ਤੇ ਵਾਹਨ ਨਾਲ ਮਨੁੱਖੀ ਜਾਨ ਨੂੰ ਖਤਰਾ ਪੈਦਾ ਕਰਨ), 338 (ਦੂਜਿਆਂ ਦੀ ਜਾਨ ਨੂੰ ਖਤਰਾ ਪੈਦਾ ਕਰਨ ਵਾਲਾ), 304 ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ), 302 (ਕਤਲ) ਅਤੇ 120 ਬੀ (ਸਾਜ਼ਿਸ਼) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Shopian Encounter: ਫੌਜ ਨੇ 5 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ, ਤਿੰਨ ਅੱਤਵਾਦੀਆਂ ਕੀਤੇ ਢੇਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: