ਯੂਪੀ ਸਕੂਲ ਦੇ ਮੁੱਖ ਅਧਿਆਪਕ ਨੇ 9 ਸਾਲਾ ਲੜਕੀ ਨੂੰ ਅਸ਼ਲੀਲ ਵੀਡੀਓ ਦਿਖਾ ਕੀਤਾ ਸ਼ਰਮਨਾਕ ਕਾਰਾ
ਸਕੂਲ ਦੇ ਮੁੱਖ ਅਧਿਆਪਕ ਨੇ ਨੌਂ ਸਾਲ ਦੀ ਬੱਚੀ ਨੂੰ ਅਸ਼ਲੀਲ ਵੀਡੀਓ ਕਲਿੱਪ ਦਿਖਾਉਣ ਦੇ ਬਾਅਦ ਕਥਿਤ ਤੌਰ 'ਤੇ ਜਿਣਸੀ ਸ਼ੋਸ਼ਣ ਕੀਤਾ। ਇਸ ਘਟਨਾ ਦੀ ਸ਼ਿਕਾਇਤ ਪੀੜਤਾ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ।
ਲਖਨਊ: ਇੱਕ ਹੈਰਾਨ ਕਰਨ ਵਾਲੇ ਮਾਮਲੇ 'ਚ ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੇ ਇੱਕ ਸਕੂਲ ਦੇ ਮੁੱਖ ਅਧਿਆਪਕ ਨੇ ਕਥਿਤ ਤੌਰ 'ਤੇ ਚੌਥੀ ਕਲਾਸ ਦੀ ਵਿਦਿਆਰਥਣ ਨੂੰ ਅਸ਼ਲੀਲ ਵੀਡੀਓ ਕਲਿੱਪ ਦਿਖਾਈ ਅਤੇ ਉਸ ਨਾਲ ਬਲਾਤਕਾਰ ਕੀਤਾ। ਨਾਬਾਲਗ ਦੇ ਬਚੇ ਦੇ ਪਿਤਾ ਦੀ ਸ਼ਿਕਾਇਤ ਦੇ ਬਾਅਦ ਪੁਲਿਸ ਨੇ ਮੁੱਖ ਅਧਿਆਪਕ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਉਸਦੀ ਨੌਂ ਸਾਲਾ ਲੜਕੀ, ਜੋ ਚੌਥੀ ਜਮਾਤ ਦੀ ਵਿਦਿਆਰਥਣ ਹੈ, ਸੀਤਾਪੁਰ ਦੇ ਗੋਂਡਲਾਮੌ ਬਲਾਕ ਵਿੱਚ ਆਪਣੇ ਸਕੂਲ ਗਈ ਸੀ। ਹੈਡਮਾਸਟਰ ਨੇ ਕਥਿਤ ਤੌਰ 'ਤੇ ਨਾਬਾਲਗ ਨੂੰ ਸਕੂਲ ਕੈਂਪਸ ਦੇ ਇੱਕ ਕਮਰੇ 'ਚ ਬੁਲਾਇਆ. ਜਿੱਥੇ ਉਸਨੇ ਕਥਿਤ ਤੌਰ 'ਤੇ ਪੀੜਤਾ ਨੂੰ ਅਸ਼ਲੀਲ ਵੀਡੀਓ ਦਿਖਾਈ। ਟਾਈਮਜ਼ ਆਫ਼ ਇੰਡੀਆ 'ਚ ਪ੍ਰਕਾਸ਼ਤ ਰਿਪੋਰਟ ਮੁਤਾਬਕ ਜਦੋਂ ਲੜਕੀ ਨੇ ਰੌਲਾ ਪਾਇਆ ਅਤੇ ਵਿਰੋਧ ਕੀਤਾ ਤਾਂ ਉਸਨੇ ਕਮਰੇ ਨੂੰ ਅੰਦਰੋਂ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਕਥਿਤ ਤੌਰ 'ਤੇ ਨਾਬਾਲਗ ਨਾਲ ਜਬਰ ਜਿਨਾਹ ਕੀਤਾ।
ਬਾਅਦ ਵਿੱਚ ਨਾਬਾਲਗ ਨੇ ਆਪਣੇ ਪਿਤਾ ਨੂੰ ਇਸ ਦੁਖਦਾਈ ਘਟਨਾ ਬਾਰੇ ਦੱਸਿਆ, ਜਿਸਨੇ ਫਿਰ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਹੈੱਡਮਾਸਟਰ ਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਦੇ ਵਿਰੁੱਧ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਧੀਨ ਸੰਬੰਧਤ ਦੋਸ਼ ਵੀ ਲਗਾਏ ਗਏ ਹਨ।
ਕਥਿਤ ਅਪਰਾਧ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਏ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਿਪੋਰਟ ਵਿੱਚ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਸੀ, ਪਰ ਸਮਾਜਿਕ ਕਲੰਕ ਦੇ ਡਰ ਕਾਰਨ ਉਸ ਵਿਰੁੱਧ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: Karnal Farmers Protest: ਕਰਨਾਲ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੀ ਬਣੀ ਸਹਿਮਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904