ਨਵੀਂ ਦਿੱਲੀ: ਰਾਸ਼ਟਰੀ ਲੋਕ ਸਮਤਾ ਪਾਰਟੀ (RLSP) ਨੇ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਸਰਮਾਏਦਾਰਾਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਕਾਨੂੰਨ ਬਣਾਇਆ ਗਿਆ ਹੈ। ਪਾਰਟੀ ਦੇ ਕੌਮੀ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਕਿਹਾ ਕਿ ਬਿਹਾਰ ਦੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਆਰਐਲਐਸਪੀ ਕਿਸਾਨ ਚੌਪਾਲ ਲਗਾਏਗੀ। ਕੁਸ਼ਵਾਹਾ ਦੀ ਅਗਵਾਈ ਹੇਠ 10,000 ਤੋਂ ਵੀ ਵੱਧ ਪਿੰਡਾਂ ਵਿੱਚ ਚੌਪਲਾਂ ਲਗਾਇਆਂ ਜਾਣਗੀਆਂ। ਇਸ ਤੋਂ ਇਲਾਵਾ ਉਹ 25 ਲੱਖ ਤੋਂ ਵੱਧ ਕਿਸਾਨਾਂ ਦੇ ਘਰਾਂ ਵਿੱਚ ਜਾਣਗੇ ਅਤੇ ਉਨ੍ਹਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਜਾਣਕਾਰੀ ਦੇਣਗੇ।

ਉਪੇਂਦਰ ਕੁਸ਼ਵਾਹੇ ਨੇ ਕਿਹਾ ਕਿ ਕਿਸਾਨ ਸੜਕਾਂ ‘ਤੇ ਉਤਰ ਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸਮਝ ਆ ਗਈ ਹੈ ਕਿ ਇਸ ਨਾਲ ਉਨ੍ਹਾਂ ਨੂੰ ਕੀ ਅਤੇ ਕਿੰਨਾ ਨੁਕਸਾਨ ਹੋਵੇਗਾ। ਕੁਸ਼ਵਾਹਾ ਨੇ ਕਿਹਾ ਕਿ ਇਹ ਲੜਾਈ ਕਿਸਾਨਾਂ ਬਨਾਮ ਪੂੰਜੀਪਤੀਆਂ ਵਿਚਕਾਰ ਹੈ ਅਤੇ ਸਰਕਾਰ ਸਰਮਾਏਦਾਰਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ:  ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ

ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਜੋ ਵੀ ਹੋਇਆ, ਕੁਸ਼ਵਾਹਾ ਨੇ ਇਸ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ ਜਵਾਬ ਦੇਣਾ ਪਏਗਾ ਕਿ ਲਾਲ ਕਿਲ੍ਹੇ ਵਰਗੇ ਸੁਰੱਖਿਅਤ ਥਾਂ ਵਿੱਚ ਕਿਵੇਂ ਕੋਈ ਪ੍ਰਵੇਸ਼ ਕਰ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਅਤੇ ਲਾਲ ਕਿਲ੍ਹੇ ਵਿੱਚ ਐਂਟਰੀ ਦੀ ਇਜਾਜ਼ਤ ਦਿੱਤੀ ਗਈ ਸੀ। ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਫਜ਼ਲ ਮਲਿਕ ਨੇ ਕਿਹਾ ਕਿ ਕਿਸਾਨ ਚੌਪਾਲ 2 ਫਰਵਰੀ ਨੂੰ ਅਮਰ ਸ਼ਹੀਦ ਜਗਦੇਵ ਜੈਅੰਤੀ ਦੇ ਦਿਨ ਤੋਂ ਸ਼ੁਰੂ ਹੋ ਕੇ 28 ਫਰਵਰੀ ਤੱਕ ਚੱਲਣਗੀਆਂ। ਮਲਿਕ ਨੇ ਕਿਹਾ ਕਿ 2 ਫਰਵਰੀ ਨੂੰ ਅਮਰ ਸ਼ਹੀਦ ਜਗਦੇਵ ਦੇ ਬੁੱਤ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਚ ਤਿੰਨੋਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਫਿਰ ਚੌਪਾਲ ਪੂਰਾ ਮਹੀਨੇ ਭਰ ਲਗਾਈ ਜਾਣਗੀਆਂ।

ਇਹ ਵੀ ਪੜ੍ਹੋਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਾ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਐਲਾਨ, ਇੱਕਜੁਟਤਾ ਬਣਾਏ ਰੱਖਣ ਦੀ ਕੀਤੀ ਅਪੀਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904