ਪੜਚੋਲ ਕਰੋ
Advertisement
Uproar in Rajya Sabha: ਕਿਸਾਨਾਂ ਦੇ ਮੁੱਦੇ 'ਤੇ ਰਾਜ ਸਭਾ 'ਚ ਹੰਗਾਮਾ, ਤਿੰਨ ਸਾਂਸਦ ਸੰਸਦ 'ਚੋਂ ਕੱਢੇ ਬਾਹਰ
AAP MPs suspended: ਸੰਸਦ 'ਚ ਕਿਸਾਨਾਂ ਦਾ ਮੁੱਦਾ ਚੁੱਕਣਾ ਤਿੰਨ ਸਾਂਸਦਾਂ ਨੂੰ ਉਦੋਂ ਭਾਰੀ ਪੈ ਗਿਆ ਜਦੋਂ ਰਾਜ ਸਭਾ 'ਚ ਜ਼ੋਰਦਾਰ ਹੰਗਾਮਾ ਹੋਇਆ। ਇਹ ਤਿੰਨੇ ਸਾਂਸਦ ਆਮ ਆਦਮੀ ਪਾਰਟੀ ਦੇ ਹਨ।
ਨਵੀਂ ਦਿੱਲੀ: ਰਾਜ ਸਭਾ (Rajya Sabha) 'ਚ ਕਿਸਾਨਾਂ ਦੇ ਮੁੱਦੇ 'ਤੇ ਜ਼ੋਰਦਾਰ ਹੰਗਾਮਾ ਹੋਇਆ। ਦੱਸ ਦਈਏ ਕਿ ਉੱਚ ਸਦਨ 'ਚ ਜ਼ੀਰੋ ਕਾਲ ਖ਼ਤਮ ਹੋਣ 'ਤੇ ਆਪ ਸਾਂਸਦ ਸੰਜੇ ਸਿੰਘ (AAP MP Sanjay Singh) ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਚੇਅਰਮੈਨ ਐਮ ਵੈਂਕਈਆ ਨਾਇਡੂ (Chairman M Venkaiah Naidu) ਨੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਤੇ ਕਿਹਾ ਕਿ ਮੈਂਬਰ ਰਾਸ਼ਟਰਪਤੀ ਦੇ ਸੰਬੋਧਨ 'ਤੇ ਵਿਚਾਰ-ਵਟਾਂਦਰੇ ਵਿੱਚ ਆਪਣਾ ਪੱਖ ਰੱਖਣ ਪਰ ਇਸ ਤੋਂ ਬਾਅਦ ਵੀ ‘ਆਪ’ ਮੈਂਬਰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਰਹੇ ਤੇ ਨਾਅਰੇਬਾਜ਼ੀ ਕਰਨ ਲੱਗੇ।
ਇਸ ਤੋਂ ਬਾਅਦ ਚੇਅਰਮੈਨ ਨੇ ਹੰਗਾਮਾ ਕਰਨ ਵਾਲੇ ਤਿੰਨੇ ਆਪ ਸਾਂਸਦਾਂ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ। ਚੇਅਰਮੈਨ ਨੇ ਨਿਯਮ 55 ਤਹਿਤ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਗੁਪਤਾ, ਐਨਡੀ ਗੁਪਤਾ ਕਿਸਾਨਾਂ ਦੇ ਮੁੱਦੇ ‘ਤੇ ਸਦਨ ਵਿਚ ਹੰਗਾਮਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਲਈ ਮਾਰਸ਼ਲ ਦੀ ਮਦਦ ਨਾਲ ਸਦਨ ਤੋਂ ਬਾਹਰ ਲੈ ਜਾਇਆ ਗਿਆ।
ਚੇਅਰਮੈਨ ਨਾਇਡੂ ਨੇ ਪਹਿਲਾਂ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਤੇ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲਣ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਤਿੰਨ ਮੈਂਬਰ ਸਦਨ ਦੀ ਕਾਰਵਾਈ ਵਿਚ ਰੁਕਾਵਟ ਨਹੀਂ ਪਾ ਸਕਦੇ। ਹਾਲਾਂਕਿ, 'ਆਪ' ਦੇ ਮੈਂਬਰਾਂ ਦੀ ਹੰਗਾਮਾ ਜਾਰੀ ਰੱਖਿਆ ਤੇ ਚੇਅਰਮੈਨ ਨੇ ਉਨ੍ਹਾਂ ਨੂੰ ਨਿਯਮ 255 ਤਹਿਤ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ: ਧਰਨੇ ਪ੍ਰਦਰਸ਼ਨ ਕਰਨ ਵਾਲੇ ਹੋ ਜਾਣ ਸਾਵਧਾਨ, ਨਵਾਂ ਫ਼ਰਮਾਨ ਨਹੀਂ ਮਿਲੇਗੀ ਸਰਕਾਰੀ ਨੌਕਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement