ਪੜਚੋਲ ਕਰੋ
Advertisement
Pulwama Attack ’ਚ ਸ਼ਹੀਦਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦਏਗੀ ਵਿੱਕੀ ਕੌਸ਼ਲ ਦੀ ‘ਉਰੀ’ ਦੀ ਟੀਮ
ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 40 ਸੀਆਰਪੀਐਫ ਜਵਾਨਾਂ ਦੀ ਸ਼ਹਾਦਤ ਨੇ ਪੂਰੇ ਦੇਸ਼ ਵਿੱਚ ਸੋਗ ਦਾ ਮਾਹੌਲ ਹੈ। ਸ਼ਰਧਾਂਜਲੀ ਦੇ ਨਾਲ-ਨਾਲ ਲੋਕ ਸ਼ਹੀਦਾਂ ਦੇ ਪਰਿਵਾਰ ਦੀ ਮਦਦ ਲਈ ਵੀ ਅੱਗੇ ਆ ਰਹੇ ਹਨ। ਅਦਾਕਾਰ ਅਮਿਤਾਭ ਬੱਚਨ, ਰਿਲਾਇੰਸ ਫਾਊਂਡੇਸ਼ਨ, ਪੰਜਾਬੀ ਗਾਇਕ ਐਮੀ ਵਿਰਕ ਤੇ ਰਣਜੀਤ ਬਾਵਾ ਅਤੇ ਹੋਰ ਸਿਤਾਰਿਆਂ ਤੋਂ ਬਾਅਦ ਹੁਣ ਅਦਾਕਾਰ ਵਿੱਕੀ ਕੌਸ਼ਲ ਦੀ ਬਲਾਕਬਸਟਰ ਫਿਲਮ ‘ਉਰੀ’ ਦੀ ਟੀਮ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੇਣ ਦੀ ਐਲਾਨ ਕੀਤਾ ਹੈ।
‘ਉਰੀ’ ਫਿਲਮ ਦੇ ਪ੍ਰੋਡਿਊਸਰ ਰੋਨੀ ਸਕਰੂਵਾਲਾ ਨੇ ਟਵੀਟ ਕਰਕੇ ਦੱਸਿਆ ਕਿ ਟੀਮ ਉਰੀ ਆਰਮੀ ਵੈਲਫੇਅਰ ਫੰਡ ਨੂੰ ਇੱਕ ਕਰੋੜ ਰੁਪਏ ਦਿੰਦੀ ਹੈ। ਉਹ ਇਹ ਯਕੀਨੀ ਬਣਾਉਣਗੇ ਕਿ ਇਹ ਰਕਮ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ। ਪਰ ਇਹ ਰਕਮ ਕਿਸ਼ਤਾਂ ਵਿੱਚ ਦਿੱਤੀ ਜਾਏਗੀ। ਉਨ੍ਹਾਂ ਹੋਰ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਘਟਨਾ ਬਾਅਦ ਉਨ੍ਹਾਂ ਆਪਣੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਸੀ। ਉਨ੍ਹਾਂ ਤੋਂ ਬਾਅਦ ਅਦਾਕਾਰ ਵਿੱਕੀ ਕੌਸ਼ਲ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਹ ਟਵੀਟ ਕੀਤਾ।RSVP &Team URI committed Rs. 1 Cr to families of URI attack /Army Welfare Fund -will ensure part goes to victims #Pulwama ..but urge more to respond -in small lots - and also our Indian “Unicorns” to donate graciously @Paytm @Olacabs @Flipkart @amazon @narendramodi @anandmahindra
— Ronnie Screwvala (@RonnieScrewvala) February 16, 2019
Deeply saddened and shocked to hear the news of the terror attack in #Pulwama . My heart goes out to the families of the brave CRPF soldiers we lost today and praying for the speedy recovery of those injured. ????
— Vicky Kaushal (@vickykaushal09) February 14, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
Advertisement