Health workers on coronavirus: ਸਰਕਾਰ ਨੇ ਕਰੋੜਾਂ ਸਿਹਤ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ!
ਪਿਛਲੇ ਸਾਲ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਤਹਿਤ ਕੋਵਿਡ-19 ਮਹਾਮਾਹੀ ਵਿਰੁੱਧ ਜੰਗ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਲਈ ਬੀਮਾ ਯੋਜਨਾ ਸ਼ੁਰੂ ਕੀਤੀ ਸੀ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲੱਖਾਂ ਸਿਹਤ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ ਜੋ ਦੇਸ਼ ਵਿੱਚ ਕੋਰੋਨਾ ਵਿਰੁੱਧ ਲੜਾਈ ਵਿੱਚ ਪੂਰੇ ਦਿਲੋਂ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਸਰਕਾਰ ਨੇ ਸਿਹਤ ਕਾਮਿਆਂ ਲਈ ਚਲਾਈ ਬੀਮਾ ਯੋਜਨਾ ਦੀ ਕਵਰੇਜ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਤਹਿਤ ਇੱਕ ਸਾਲ ਲਈ ਵਧਾ ਦਿੱਤਾ ਹੈ। ਸਿਹਤ ਕਰਮਚਾਰੀਆਂ ਨੂੰ ਬੀਮਾ ਯੋਜਨਾ ਤਹਿਤ 50 ਲੱਖ ਰੁਪਏ ਦਾ ਦੁਰਘਟਨਾ ਕਵਰ ਮਿਲਦਾ ਹੈ। ਹੁਣ ਇਹ ਬੀਮਾ ਯੋਜਨਾ 20 ਅਪ੍ਰੈਲ ਤੋਂ ਇੱਕ ਸਾਲ ਲਈ ਹੋਰ ਲਾਗੂ ਰਹੇਗੀ।
ਦੱਸ ਦੇਈਏ ਕਿ ਪਿਛਲੇ ਸਾਲ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਤਹਿਤ ਕੋਵਿਡ-19 ਮਹਾਮਾਹੀ ਵਿਰੁੱਧ ਜੰਗ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਲਈ ਬੀਮਾ ਯੋਜਨਾ ਸ਼ੁਰੂ ਕੀਤੀ ਸੀ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਵਿੱਚ ਕਿਹਾ- ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ (PMGKP) ਨੇ COVID-19 ਨਾਲ ਆਪਣੀ ਜਾਨ ਗਵਾਉਣ ਵਾਲੇ ਕੋਰੋਨਾ ਵਾਰੀਅਰਜ਼ 'ਤੇ ਨਿਰਭਰ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਯੋਜਨਾ ਤਹਿਤ ਪਰਿਵਾਰਾਂ ਨੂੰ ਸਿਹਤ ਕਰਮਚਾਰੀਆਂ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਸਥਿਤੀ ਵਿੱਚ 50 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲਦਾ ਹੈ।
ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਰੀਅਰਜ਼ ਲਈ ਬੀਮਾ ਪਾਲਿਸੀ ਗਰੀਬ ਕਲਿਆਣ ਪੈਕੇਜ ਦੇ ਤਹਿਤ 24 ਅਪ੍ਰੈਲ ਤੱਕ ਦਾਅਵਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਕੋਰੋਨਾ ਨਿਯਮ ਲਾਗੂ ਕਰਾਉਣ ਲਈ ਗਰਭਵਤੀ DSP ਨੇ ਚੁੱਕੀ ਡਾਂਗ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904