ਪੜਚੋਲ ਕਰੋ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਅਮਰੀਕਾ ਨੇ ਇਸ ਸਾਲ 3155 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਅੰਕੜਾ ਪਿਛਲੇ ਸਾਲਾਂ ਨਾਲੋਂ ਕਈ ਗੁਣਾ ਵੱਧ ਹੈ। ਇਸ ਤੋਂ ਪਹਿਲਾਂ 2024 ਵਿੱਚ 1368 ਤੇ 2023 ਵਿੱਚ ਸਿਰਫ਼ 617 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਇਹ ਦਾਅਵਾ ਭਾਰਤ..

US Deported 3155 Indians: ਅਮਰੀਕਾ ਨੇ ਇਸ ਸਾਲ 3155 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਅੰਕੜਾ ਪਿਛਲੇ ਸਾਲਾਂ ਨਾਲੋਂ ਕਈ ਗੁਣਾ ਵੱਧ ਹੈ। ਇਸ ਤੋਂ ਪਹਿਲਾਂ 2024 ਵਿੱਚ 1368 ਤੇ 2023 ਵਿੱਚ ਸਿਰਫ਼ 617 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਇਹ ਦਾਅਵਾ ਭਾਰਤ ਸਰਕਾਰ ਨੇ ਕੀਤਾ ਹੈ। ਕੇਂਦਰ ਸਰਕਾਰ ਨੇ ਸੰਸਦ ਵਿੱਚ ਦੱਸਿਆ ਕਿ 2025 ਵਿੱਚ 21 ਨਵੰਬਰ ਤੱਕ 3155 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। 

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲਿਖਤੀ ਜਵਾਬ ਵਿੱਚ ਦੱਸਿਆ ਕਿ ਡਿਪੋਰਟ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀ ਦੀ ਭਾਰਤੀ ਨਾਗਰਿਕਤਾ ਦੀ ਪੂਰੀ ਪੜਤਾਲ ਕੀਤੀ ਜਾਂਦੀ ਹੈ। ਮੰਤਰਾਲੇ ਅਨੁਸਾਰ ਅਮਰੀਕਾ ਆਮ ਤੌਰ ’ਤੇ ਉਨ੍ਹਾਂ ਨੂੰ ਵਾਪਸ ਭੇਜਦਾ ਹੈ ਜੋ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਹੋਣ, ਵੀਜ਼ਾ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਰਹਿ ਰਹੇ ਹੋਣ, ਬਿਨਾਂ ਦਸਤਾਵੇਜ਼ਾਂ ਤੋਂ ਫੜੇ ਜਾਣ ਜਾਂ ਜਿਨ੍ਹਾਂ ’ਤੇ ਕੋਈ ਅਪਰਾਧਿਕ ਕੇਸ ਦਰਜ ਹੋਵੇ। 

ਅੰਕੜਿਆਂ ਮੁਤਾਬਕ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। 2024 ਵਿੱਚ ਇਹ ਅੰਕੜਾ 1368 ਸੀ ਤੇ 2023 ਵਿੱਚ ਸਿਰਫ਼ 617 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਸੀ। ਮੰਤਰੀ ਨੇ ਦੱਸਿਆ ਕਿ ਡੰਕੀ ਰੂਟ ਰਾਹੀਂ ਜਾਣ ਵਾਲਿਆਂ ਦਾ ਵੱਖਰਾ ਰਿਕਾਰਡ ਨਹੀਂ ਰੱਖਿਆ ਜਾਂਦਾ ਕਿਉਂਕਿ ਜ਼ਿਆਦਾਤਰ ਦੇਸ਼ ਅਜਿਹੇ ਵੇਰਵੇ ਸਾਂਝੇ ਨਹੀਂ ਕਰਦੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਕੁਵੈਤ ਦੀਆਂ ਜੇਲ੍ਹਾਂ ਵਿੱਚ 31 ਅਕਤੂਬਰ 2025 ਤੱਕ 316 ਭਾਰਤੀ ਕੈਦੀ ਬੰਦ ਸਨ। 

ਇਸ ਤੋਂ ਇਲਾਵਾ ਭਾਰਤੀਆਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਿਦੇਸ਼ ਮੰਤਰਾਲੇ ਨੇ ਵਿੱਤੀ ਵਰ੍ਹੇ 2025 ਦੌਰਾਨ ਇਕੁਆਡੋਰ ਵਿੱਚ ਨਵਾਂ ਮਿਸ਼ਨ ਤੇ ਅਮਰੀਕਾ ਤੇ ਰੂਸ ਵਿੱਚ ਚਾਰ ਨਵੇਂ ਕੌਂਸਲੇਟ ਖੋਲ੍ਹੇ ਹਨ। ਵਿਦੇਸ਼ ਰਾਜ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਰਤ ਦੀ ਵਿਦੇਸ਼ ਨੀਤੀ ਦਾ ਮੁੱਖ ਉਦੇਸ਼ ਦੁਨੀਆ ਭਰ ਵਿੱਚ ਭਾਰਤ ਦੀ ਮੌਜੂਦਗੀ ਵਧਾਉਣਾ ਅਤੇ ਦੋਸਤਾਨਾ ਦੇਸ਼ਾਂ ਨਾਲ ਮਿਲ ਕੇ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣਾ ਹੈ। 

ਨਵੇਂ ਮਿਸ਼ਨ ਅਤੇ ਕੌਂਸਲੇਟ ਖੋਲ੍ਹਣ ਦਾ ਫੈਸਲਾ ਉਨ੍ਹਾਂ ਦੇਸ਼ਾਂ ਨਾਲ ਰਣਨੀਤਕ ਸਹਿਯੋਗ, ਵਪਾਰਕ ਸੰਭਾਵਨਾਵਾਂ ਅਤੇ ਉੱਥੇ ਵੱਸਦੇ ਭਾਰਤੀ ਭਾਈਚਾਰੇ ਦੀ ਗਿਣਤੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਟਾਪ ਹੈਡਲਾਈਨ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Police Transfer News: ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?
ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਵੀਡੀਓਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget