Congress Frozen Accounts: ਨਹੀਂ ਬਾਜ਼ ਆਇਆ ਅਮਰੀਕਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕਾਂਗਰਸ ਦੇ ਫ੍ਰੀਜ ਖਾਤਿਆਂ ਦਾ ਚੁੱਕਿਆ ਮੁੱਦਾ
US reacts to Congress Frozen Accounts:
US reacts to Congress Frozen Accounts: ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਅਮਰੀਕਾ ਨੇ ਇੱਕ ਵਾਰ ਫਿਰ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਟਿੱਪਣੀ ਕੀਤੀ ਹੈ। ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਹੁਣ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਨੂੰ ਫ੍ਰੀਜ਼ ਕਰਨ ਬਾਰੇ ਅਮਰੀਕਾ ਨੇ ਆਪਣੀ ਰਾਏ ਜ਼ਾਹਰ ਕੀਤੀ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਹੈ ਕਿ ਅਮਰੀਕਾ ਹਰ ਮੁੱਦੇ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ, 'ਉਹ ਕਿਸੇ ਨਿੱਜੀ ਕੂਟਨੀਤਕ ਗੱਲਬਾਤ ਦੀ ਗੱਲ ਨਹੀਂ ਕਰ ਰਹੇ ਹਨ, ਪਰ ਉਹ ਯਕੀਨੀ ਤੌਰ 'ਤੇ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦੇ ਹਨ। ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਬਿਆਨ ਦੇ ਚੁੱਕਾ ਹੈ। ਅਮਰੀਕਾ ਦੀ ਟਿੱਪਣੀ ਤੋਂ ਬਾਅਦ ਭਾਰਤ ਨੇ ਇਸ ਮੁੱਦੇ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਵਿਦੇਸ਼ ਮੰਤਰਾਲੇ (MEA) ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਦਿੱਲੀ ਸਥਿਤ ਸਾਊਥ ਬਲਾਕ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਤਲਬ ਕੀਤਾ ਸੀ। ਇਹ ਮੁਲਾਕਾਤ ਕਰੀਬ 30 ਮਿੰਟ ਤੱਕ ਚੱਲੀ।
ਭਾਰਤ ਵੱਲੋਂ ਸਖ਼ਤ ਇਤਰਾਜ਼
ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਅਧਿਕਾਰੀ ਨੇ ਮੁੱਖ ਮੰਤਰੀ ਕੇਜਰੀਵਾਲ ਲਈ ਇੱਕ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਨੂੰ ਉਤਸ਼ਾਹਿਤ ਕੀਤਾ ਸੀ। ਇਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਭਾਰਤ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦੀ ਟਿੱਪਣੀ 'ਤੇ ਸਖ਼ਤ ਇਤਰਾਜ਼ ਕਰਦਾ ਹੈ।
ਗਲਤ ਮਿਸਾਲ ਕਾਇਮ ਹੋ ਸਕਦੀ
ਵਿਦੇਸ਼ ਮੰਤਰਾਲੇ ਵੱਲੋਂ ਅੱਗੇ ਕਿਹਾ ਗਿਆ ਕਿ ਕੂਟਨੀਤੀ ਵਿੱਚ ਕਿਸੇ ਤੋਂ ਦੂਜਿਆਂ ਦੀ ਪ੍ਰਭੂਸੱਤਾ ਅਤੇ ਅੰਦਰੂਨੀ ਮਾਮਲਿਆਂ ਦਾ ਸਨਮਾਨ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਲੋਕਤੰਤਰ ਦੇ ਮਾਮਲੇ ਵਿਚ ਇਹ ਜ਼ਿੰਮੇਵਾਰੀ ਹੋਰ ਵੀ ਵੱਧ ਹੈ। ਬਿਆਨ 'ਚ ਕਿਹਾ ਗਿਆ ਕਿ ਅਜਿਹਾ ਨਾ ਕਰਨਾ ਗਲਤ ਮਿਸਾਲ ਕਾਇਮ ਕਰ ਸਕਦਾ ਹੈ।
ਕਿਸ ਮਾਮਲੇ 'ਚ CM ਕੇਜਰੀਵਾਲ ਨੂੰ ਗ੍ਰਿਫਤਾਰ?
ਇਸ ਤੋਂ ਪਹਿਲਾਂ ਭਾਰਤ ਨੇ ਦਿੱਲੀ ਸਥਿਤ ਜਰਮਨ ਮਿਸ਼ਨ ਦੇ ਉਪ ਮੁਖੀ ਨੂੰ ਵੀ ਤਲਬ ਕੀਤਾ ਸੀ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ 'ਤੇ ਉਸ ਦੇਸ਼ ਦੇ ਵਿਦੇਸ਼ ਮੰਤਰਾਲੇ ਦੀਆਂ ਟਿੱਪਣੀਆਂ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਅੱਜ ਉਹਨਾਂ ਦਾ 6 ਦਿਨਾਂ ਦਾ ਈਡੀ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ।