US ਕਰੇਗਾ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਫੜਨ ‘ਚ ਮਦਦ, ਤੁਲਸੀ ਗਬਾਰਡ ਬੋਲੀ- ਇਹ ਇਸਲਾਮਿਕ ਅੱਤਵਾਦੀ ਹਮਲਾ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਇੱਕ ਵਾਰ ਫਿਰ ਤਕਰਾਰ ਵੱਧ ਗਈ ਹੈ। ਅਮਰੀਕਾ, ਰੂਸ ਦੇ ਨਾਲ-ਨਾਲ ਯੂਰਪੀ ਦੇਸ਼ਾਂ ਨੇ ਅੱਤਵਾਦ ਦੇ ਖ਼ਿਲਾਫ ਲੜਾਈ ਵਿੱਚ ਭਾਰਤ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ ਹੈ।

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਇੱਕ ਵਾਰ ਫਿਰ ਤਕਰਾਰ ਵੱਧ ਗਈ ਹੈ। ਅਮਰੀਕਾ, ਰੂਸ ਦੇ ਨਾਲ-ਨਾਲ ਯੂਰਪੀ ਦੇਸ਼ਾਂ ਨੇ ਅੱਤਵਾਦ ਦੇ ਖ਼ਿਲਾਫ ਲੜਾਈ ਵਿੱਚ ਭਾਰਤ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰੀ ਖੁਫੀਆ ਡਾਇਰੈਕਟਰ ਤੁਲਸੀ ਗਬਾਰਡ ਨੇ ਇਸ ਅੱਤਵਾਦੀ ਹਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਭਾਰਤ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ ਹੈ।
ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕਰਦਿਆਂ ਹੋਇਆਂ ਤੁਲਸੀ ਗਬਾਰਡ ਨੇ ਕਿਹਾ ਕਿ ਅਸੀਂ ਪਹਿਲਗਾਮ ਵਿੱਚ 26 ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਭਿਆਨਕ ਇਸਲਾਮੀ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਭਾਰਤ ਦੇ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ, "ਮੇਰੀਆਂ ਪ੍ਰਾਰਥਨਾਵਾਂ ਅਤੇ ਡੂੰਘੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਸਾਰੇ ਲੋਕਾਂ ਦੇ ਨਾਲ ਹਾਂ। ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਇਸ ਘਿਨਾਉਣੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਫੜਨ ਵਿੱਚ ਤੁਹਾਡਾ ਸਮਰਥਨ ਕਰਦੇ ਹਾਂ।"
ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ 2025 ਨੂੰ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 26 ਲੋਕ ਮਾਰੇ ਗਏ। ਜਿਸ ਸਮੇਂ ਇਹ ਅੱਤਵਾਦੀ ਘਟਨਾ ਵਾਪਰੀ, ਉਸ ਸਮੇਂ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੇਂਸ ਆਪਣੇ ਪਰਿਵਾਰ ਨਾਲ ਭਾਰਤ ਦੇ ਦੌਰੇ 'ਤੇ ਸਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਪਹਿਲਗਾਮ ਹਮਲੇ 'ਤੇ ਸੰਵੇਦਨਾ ਅਤੇ ਪੂਰਾ ਸਮਰਥਨ ਕਰਨ ਦੀ ਗੱਲ ਆਖੀ।
ਅਮਰੀਕੀ ਉਪ ਰਾਸ਼ਟਰਪਤੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਵੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਅਮਰੀਕਾ ਅੱਤਵਾਦ ਵਿਰੁੱਧ ਸਾਂਝੀ ਲੜਾਈ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਜੇਡੀ ਵੇਂਸ ਨੇ ਪਹਿਲਗਾਮ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਲਿਖਿਆ, ਅਸੀਂ ਇਸ ਦੇਸ਼ (ਭਾਰਤ) ਅਤੇ ਇਸ ਦੇ ਲੋਕਾਂ ਦੀ ਸੁੰਦਰਤਾ ਤੋਂ ਬਹੁਤ ਪ੍ਰਭਾਵਿਤ ਹਾਂ। ਇਸ ਭਿਆਨਕ ਹਮਲੇ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਨਾਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















