ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੇਜੀ ਵਿਚ ਪੜ੍ਹਦੀ ਇੱਕ ਬੱਚੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ 5 ਸਾਲ ਦੀ ਇਫਤ ਜਹਾਂ ਸ਼ਨੀਵਾਰ ਨੂੰ ਸਕੂਲ ਗਈ ਸੀ।
ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਈ। ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪਰਿਵਾਰ ਨੂੰ ਸੂਚਿਤ ਕੀਤਾ। ਸਕੂਲ ਪਹੁੰਚੇ ਪਰਿਵਾਰਕ ਮੈਂਬਰ ਬੱਚੀ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੋਂ ਬੱਚੀ ਨੂੰ ਉੱਚ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ ਪਰ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ।
ਇਸ ਤੋਂ ਬਾਅਦ ਪਰਿਵਾਰ ਵਾਲੇ ਬੱਚੀ ਦੀ ਲਾਸ਼ ਨੂੰ ਘਰ ਲੈ ਆਏ ਅਤੇ ਸੋਗਮਈ ਮਾਹੌਲ ‘ਚ ਅੰਤਿਮ ਸੰਸਕਾਰ ਦਿੱਤਾ ਗਿਆ। ਇਹ ਪੂਰੀ ਘਟਨਾ ਅਮਰੋਹਾ ਦੇ ਹਸਨਪੁਰ ਤਹਿਸੀਲ ਖੇਤਰ ਦੇ ਪਿੰਡ ਸਕਤਰਗੜ੍ਹੀ ਦੀ ਹੈ।
ਦਰਅਸਲ ਪਿੰਡ ਵਾਸੀ ਤਨਵੀਰ ਅਹਿਮਦ ਦੀ 5 ਸਾਲਾ ਬੇਟੀ ਇਫਤ ਨੇੜੇ ਦੇ ਇਕ ਪ੍ਰਾਈਵੇਟ ਸਕੂਲ ‘ਚ KG ਦੀ ਵਿਦਿਆਰਥਣ ਸੀ। ਵਿਦਿਆਰਥਣ ਸ਼ਨੀਵਾਰ ਨੂੰ ਸਕੂਲ ਗਈ ਸੀ ਪਰ ਉੱਥੇ ਅਚਾਨਕ ਉਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਸਕੂਲ ਟੀਚਰ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਪਰਿਵਾਰਕ ਮੈਂਬਰ ਸਕੂਲ ਪੁੱਜੇ ਅਤੇ ਪਹਿਲਾਂ ਲੜਕੀ ਨੂੰ ਪਿੰਡ ਦੇ ਡਾਕਟਰ ਕੋਲ ਲੈ ਗਏ ਪਰ ਉਥੋਂ ਬੱਚੀ ਨੂੰ ਗਜਰੌਲਾ ਰੈਫਰ ਕਰ ਦਿੱਤਾ ਗਿਆ। ਇੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਡਾਕਟਰ ਨੇ ਕਿਹਾ ਹੈ ਕਿ ਵਿਦਿਆਰਥੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।ਦਰਅਸਲ ਪਿੰਡ ਵਾਸੀ ਤਨਵੀਰ ਅਹਿਮਦ ਦੀ 5 ਸਾਲਾ ਬੇਟੀ ਇਫਤ ਨੇੜੇ ਦੇ ਇਕ ਪ੍ਰਾਈਵੇਟ ਸਕੂਲ ‘ਚ KG ਦੀ ਵਿਦਿਆਰਥਣ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।